07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕੈਂਸਰ ਦੀ ਜਲਦ ਪਛਾਣ ਨਾਲ ਇਲਾਜ ਸੰਭਵ-ਡਾ. ਕਵਿਤਾ ਸਿੰਘ ਨੈਸ਼ਨਲ ਕੈਂਸਰ ਅਵੇਅਰਨੈੱਸ ਡੇਅ ’ਤੇ ਕੈਂਸਰ ਹਸਪਤਾਲ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਬਿਮਾਰੀਆਂ ਤੋਂ ਜਾਗਰੂਕ ਕਰਨ ਅਤੇ ਬਿਹਤਰ ਇਲਾਜ ਸੁਵਿਧਾਵਾਂ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 08-11-2026
ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਬਿਮਾਰੀਆਂ ਤੋਂ ਜਾਗਰੂਕ ਕਰਨ ਅਤੇ ਬਿਹਤਰ ਇਲਾਜ ਸੁਵਿਧਾਵਾਂ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਐਰਿਕ ਦੀ ਦੇਖ ਰੇਖ ਹੇਠ ‘ਨੈਸ਼ਨਲ ਕੈਂਸਰ ਅਵੇਅਰਨੈੱਸ ਡੇਅ’ ਮੌਕੇ ਕੈਂਸਰ ਹਸਪਤਾਲ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਿਵਲ ਸਰਜਨ ਦਫ਼ਤਰ ਵਿਖੇ ਜਾਗਰੂਕਤਾ ਸਮਗਰੀ ਵੀ ਜਾਰੀ ਕੀਤੀ ਗਈ। ਸਿਵਲ ਸਰਜਨ ਡਾ. ਕਵਿਤਾ ਸਿੰਘ, ਡਾ. ਸੁਮਿਤ ਕਟਾਰੀਆ ਅਤੇ ਅਮਿੱਤ ਕਟਾਰੀਆ ਨੇ ਦੱਸਿਆ ਕਿ ਜੇਕਰ ਕੈਂਸਰ ਦੀ ਪਛਾਣ ਸ਼ੁਰੂਆਤੀ ਸਟੇਜ ’ਚ ਹੋ ਜਾਵੇ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦੱਸਿਆ ਕਿ ਸਰੀਰ ’ਚ ਗੰਢ ਹੋਣਾ, ਲਗਾਤਾਰ ਖੰਘ, ਮੁੱਖ ’ਚ ਛਾਲੇ, ਅਚਾਨਕ ਵਜ਼ਨ ਘਟਣਾ ਅਤੇ ਭੁੱਖ ਨਾ ਲੱਗਣਾ ਇਸ ਦੇ ਮੁੱਖ ਲੱਛਣ ਹੋ ਸਕਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਤੰਬਾਕੂ, ਸ਼ਰਾਬ ਅਤੇ ਫ਼ਸਲਾਂ ’ਤੇ ਵੱਧ ਕੀਟਨਾਸ਼ਕਾਂ ਦੀ ਵਰਤੋਂ ਤੋਂ ਬਚਣ ਦੀ ਸਲਾਹ ਦਿੱਤੀ। ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼’ ਤਹਿਤ ਸਰਕਾਰੀ ਅਤੇ ਮਾਨਤਾ ਪ੍ਰਾਪਤ ਹਸਪਤਾਲਾਂ (ਜਿਵੇਂ ਪੀ.ਜੀ.ਆਈ., ਏਮਜ਼, ਮੈਕਸ, ਓਸਵਾਲ, ਡੀ.ਐਮ.ਸੀ., ਸੀ.ਐਮ.ਸੀ. ਆਦਿ) ਵਿਚ ਮਰੀਜ਼ਾਂ ਨੂੰ 1.5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਐਨ.ਸੀ.ਡੀ. ਯੋਜਨਾ ਤਹਿਤ ਵੀ ਸਰਕਾਰੀ ਹਸਪਤਾਲਾਂ ’ਚ ਕੈਂਸਰ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਹਰੀਕੇ ਦਰਿਆ ਵਿਖੇ ਸ਼ੁਕਰਾਨਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ -ਅਜੇਪਾਲ ਸਿੰਘ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਸ਼ਹਿਰ ਦੇ ਗਲੀ ਮੁਹੱਲਿਆਂ ਵਿਚ ਥਾਂ-ਥਾਂ ਫੁ...
Ad Position 24