07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗੁਰਦੁਆਰਾ ਡੇਰਾ ਹਰਨਾਮੁਸਰ, ਨਾਨਕਸਰ ਜ਼ੀਰਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਦੀ ਬਰਸੀ ਮਨਾਈ

ਜ਼ੀਰਾ,7 ਨਵੰਬਰ (ਰਜਨੀਸ਼ ਕਥੂਰੀਆ,ਪ੍ਰਤਾਪ ਸਿੰਘ ਹੀਰਾ)-ਗੁਰਦੁਆਰਾ ਡੇਰਾ ਹਰਨਾਮੁਸਰ, ਨਾਨਕਸਰ ਜ਼ੀਰਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਦੀ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਮੁਖੀ ਸੰਤ ਬਾਬਾ ਹਰੀ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ। ਇਸ ਮੌਕੇ ਵੱਖ-ਵੱਖ ਕਥਾ-ਕੀਰਤਨੀ ਜੱਥਿਆਂ ਪ੍ਰਿੰਸੀਪਲ ਸੁਖਵੰਤ ਸਿੰਘ, ਭਾਈ ਨਿਰਪਾਲ ਸਿੰਘ ਅਬੋਹਰ ਵਾਲੇ, ਭਾਈ ਅਪਾਰ ਸਿੰਘ, ਬਾਬਾ ਅਵਤਾਰ ਸਿੰਘ ਸਾਧਾਂ ਵਾਲੇ, ਬਾਬਾ ਰਮਨਦੀਪ ਸਿੰਘ ਅੱਬੂਪੁਰਾ, ਭਾਈ ਸੁਖਵਿੰਦਰ ਸਿੰਘ, ਅਤੇ ਭਾਈ ਗੁਰਸ਼ਰਨ ਸਿੰਘ ਲੁਧਿਆਣੇ ਵਾਲਿਆਂ ਨੇ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਸਥਾਨਕ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਂਦਿਆਂ ਦੱਸਿਆ ਕਿ ਸਿੱਖ ਧਰਮ ਦੇ ਰਹਿਬਰਾਂ ਨੇ ਹਮੇਸ਼ਾ ਜ਼ੁਲਮ, ਅਨਿਆਂ ਅਤੇ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 08-11-2026
ਜ਼ੀਰਾ,7 ਨਵੰਬਰ (ਰਜਨੀਸ਼ ਕਥੂਰੀਆ,ਪ੍ਰਤਾਪ ਸਿੰਘ ਹੀਰਾ)-ਗੁਰਦੁਆਰਾ ਡੇਰਾ ਹਰਨਾਮੁਸਰ, ਨਾਨਕਸਰ ਜ਼ੀਰਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਦੀ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਮੁਖੀ ਸੰਤ ਬਾਬਾ ਹਰੀ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ। ਇਸ ਮੌਕੇ ਵੱਖ-ਵੱਖ ਕਥਾ-ਕੀਰਤਨੀ ਜੱਥਿਆਂ ਪ੍ਰਿੰਸੀਪਲ ਸੁਖਵੰਤ ਸਿੰਘ, ਭਾਈ ਨਿਰਪਾਲ ਸਿੰਘ ਅਬੋਹਰ ਵਾਲੇ, ਭਾਈ ਅਪਾਰ ਸਿੰਘ, ਬਾਬਾ ਅਵਤਾਰ ਸਿੰਘ ਸਾਧਾਂ ਵਾਲੇ, ਬਾਬਾ ਰਮਨਦੀਪ ਸਿੰਘ ਅੱਬੂਪੁਰਾ, ਭਾਈ ਸੁਖਵਿੰਦਰ ਸਿੰਘ, ਅਤੇ ਭਾਈ ਗੁਰਸ਼ਰਨ ਸਿੰਘ ਲੁਧਿਆਣੇ ਵਾਲਿਆਂ ਨੇ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਸਥਾਨਕ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਂਦਿਆਂ ਦੱਸਿਆ ਕਿ ਸਿੱਖ ਧਰਮ ਦੇ ਰਹਿਬਰਾਂ ਨੇ ਹਮੇਸ਼ਾ ਜ਼ੁਲਮ, ਅਨਿਆਂ ਅਤੇ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਧਰਮ ਦੀ ਰੱਖਿਆ ਅਤੇ ਮਾਨਵਤਾ ਦੀ ਭਲਾਈ ਲਈ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਿਆਰੇ ਗੁਰਸਿੱਖਾਂ ਦੁਆਰਾ ਦਿੱਤੀਆਂ ਅਦੁੱਤੀ ਸ਼ਹਾਦਤਾਂ ਦੁਨੀਆ ਦੇ ਇਤਿਹਾਸ ਵਿਚ ਅਨੋਖੀ ਮਿਸਾਲ ਹਨ, ਜੋ ਸਾਨੂੰ ਹਮੇਸ਼ਾ ਸੱਚ, ਹੱਕ ਅਤੇ ਰਜ਼ਾ ਵਿਚ ਰਹਿਣ ਦੀ ਪ੍ਰੇਰਨਾ ਦਿੰਦਿਆਂ ਹਨ। ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਨਾਮ ਜਪਣ, ਵੰਡ ਛਕਣ ਅਤੇ ਕਿਰਤ ਕਰਨ ਦੇ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨ ਦਾ ਸੁਨੇਹਾ ਦਿੱਤਾ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ, ਜਿਨ੍ਹਾਂ ਵਿਚ ਬਾਬਾ ਗੁਰਮੁਖ ਸਿੰਘ, ਭਾਈ ਸੁਖਵਿੰਦਰ ਸਿੰਘ ਸੰਧੂ, ਭਾਈ ਮੁਖ਼ਤਿਆਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਿੰਦਰ ਸਿੰਘ ਢਿੱਲੋਂ, ਭਾਈ ਪਿਆਰਾ ਸਿੰਘ, ਭਾਈ ਗੁਰਜੰਟ ਸਿੰਘ, ਭਾਈ ਮੱਖਣ ਸਿੰਘ, ਭਾਈ ਮਹਿਲ ਸਿੰਘ, ਬਾਬਾ ਅਵਤਾਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਜਸਪਾਲ ਸਿੰਘ, ਮਨਪ੍ਰੀਤ ਸਿੰਘ, ਗਗਨਦੀਪ ਸਿੰਘ, ਹਰਮਨ ਸਿੰਘ, ਗੁਰੂਨੂਰ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਘੁੰਮਣ, ਡਾਕਟਰ ਇੰਦਰਜੀਤ ਸਿੰਘ, ਭਾਈ ਪਰਮਜੀਤ ਸਿੰਘ ਪੰਮਾ, ਭਾਈ ਜਸਵੰਤ ਸਿੰਘ ਅਤੇ ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ ਅਤੇ ਜਥੇਦਾਰ ਭਾਈ ਸਰਬਜੀਤ ਸਿੰਘ ਰਾਗੀ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਖੇ ਦੀਵਾਲੀ ਫੈਸਟ ਮਨਾਇਆ ਅਗਲੀ ਖ਼ਬਰ 12 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਵੋਕੇਸ਼ਨਲ ਅਧਿਆਪਕਾਂ ਨੂੰ ਰੈਗੂਲਰ ਹੋਣ ਦੀ ਉਡੀਕ
Ad Position 24