ਪਿਓ-ਪੁੱਤਰ ਵਲੋਂ ਪਿੰਡ ਦੇ ਹੀ ਘਰ ’ਤੇ ਗੋਲੀਬਾਰੀ
ਮਮਦੋਟ, 9 ਨਵੰਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਥਾਣਾ ਲੱਖੋਂ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਝੋਕ ਮੋਹੜੇ ਵਿਖੇ ਪਿਓ ਪੁੱਤਰ ਵਲੋਂ ਬੀਤੀ ਦੀਵਾਲੀ ਵਾਲੀ ਰਾਤ ਪਿੰਡ ਤੋਂ ਬਾਹਰ ਬਣੇ ਇਕ ਘਰ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ’ਤੇ ਘਰ ਦਾ ਮੁੱਖ ਗੇਟ ਤੋੜਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਰਕਲ ਝੋਕ ਮੋਹੜੇ ਦੇ ਪ੍ਰਧਾਨ ਗੁਰਪਿਆਰ ਸਿੰਘ ਸੰਧੂ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਘਰ ਵਿਚ ਹੀ ਸਨ ਕਿ ਰਾਤ 12 ਵਜੇ ਦੇ ਕਰੀਬ ਉਨ੍ਹਾਂ ਦੇ ਪਿੰਡ ਦੇ ਹੀ ਰਹਿਣ ਵਾਲੇ ਗੁਰਬਚਨ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਉਸ ਦੇ ਲੜਕੇ ਅਕਾਸ਼ਦੀਪ ਸਿੰਘ ਨੇ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਘਰ ਵੱਲ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਪਹਿਲਾਂ ਤਾਂ ਉਨ੍ਹਾਂ ਸੋਚਿਆ ਕਿ ਸ਼ਾਇਦ ਦੀਵਾਲੀ ਦਾ ਦਿਨ ਹੋਣ ਕਾਰਨ ਬਾਹਰ ਕੋਈ ਪਟਾਕੇ ਚਲਾ ਰਿਹਾ ਹੈ ਪਰ ਜਦੋਂ ਇਕ ਗੋਲੀ ਉਨ੍ਹਾਂ ਦੇ ਘਰ ਦੇ ਬਨੇਰੇ ਨਾਲ ਆਣ ਵੱਜੀ ਅਤੇ ਹਮਲਾਵਰ ਉਨ੍ਹਾਂ ਦੇ ਘਰ ਦਾ ਮੁੱਖ ਦਰਵਾਜ਼ਾ ਤੋੜਨ ਦੀ ਕੋਸ਼ਿਸ਼ ਕਰਨ ਲੱਗੇ ਤਾਂ ਉਨ੍ਹਾਂ ਨੂੰ ਸਮਝ ਆਈ ਕਿ ਘਰ ’ਤੇ ਹਮਲਾ ਹੋ ਗਿਆ ਹੈ, ਉਨ੍ਹਾਂ ਵਲੋਂ ਇਸ ਸਬੰਧੀ ਆਂਢ ਗੁਆਂਢ ਅਤੇ ਪਿੰਡ ਦੇ ਲੋਕਾਂ ਤੋਂ ਮਦਦ ਮੰਗੀ ਗਈ, ਜਦੋਂ ਪਿੰਡ ਵਾਸੀ ਆਏ ਤਾਂ ਹਮਲਾਵਰ ਪਿੰਡ ਦੇ ਹੀ ਅਤੇ ਸ਼ਰਾਬੀ ਹਾਲਤ ਵਿਚ ਹੋਣ ਕਾਰਨ ਪਿੰਡ ਵਾਸੀ ਉਨ੍ਹਾਂ ਨੂੰ ਸਮਝਾ ਕੇ ਲੈ ਗਏ ।