ਸੈਟੇਲਾਈਟ ਨਿਗਰਾਨੀ ਰਾਹੀਂ ਪਰਾਲੀ ਸਾੜਨ ਦੇ ਦੋ ਹੋਰ ਮਾਮਲੇ ਆਏ ਸਾਹਮਣੇ, ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ
ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੀ ਜਾ ਰਹੀ ਸੈਟੇਲਾਈਟ ਨਿਗਰਾਨੀ ਦੇ ਬਾਵਜੂਦ ਖੇਤਾਂ ਵਿਚ ਅੱਗ ਲਗਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਪਰਾਲੀ ਸਾੜਨ ਦੇ ਦੋ ਹੋਰ ਮਾਮਲਿਆਂ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ।
ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੀ ਜਾ ਰਹੀ ਸੈਟੇਲਾਈਟ ਨਿਗਰਾਨੀ ਦੇ ਬਾਵਜੂਦ ਖੇਤਾਂ ਵਿਚ ਅੱਗ ਲਗਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਪਰਾਲੀ ਸਾੜਨ ਦੇ ਦੋ ਹੋਰ ਮਾਮਲਿਆਂ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸੈਟੇਲਾਈਟ ਰਾਹੀਂ ਪ੍ਰਾਪਤ ਹੋਏ ਅੰਕੜਿਆਂ ਦੇ ਆਧਾਰ ’ਤੇ ਪਤਾ ਲੱਗਾ ਕਿ ਪਿੰਡ ਦੁਲਚੀ ਕੇ ਦੇ ਇਕ ਖੇਤ ਵਿਚ ਪਾਬੰਦੀ ਦੇ ਬਾਵਜੂਦ ਪਰਾਲੀ ਨੂੰ ਅੱਗ ਲਗਾਈ ਗਈ ਸੀ। (ਬਾਕੀ ਸਫ਼ਾ 8 ’ਤੇ)