08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਹਲਕੇ ਦਾ ਵਿਕਾਸ ਮੇਰੀ ਪਹਿਲੀ ਤਰਜੀਹ- ਗੁਰਪ੍ਰੀਤ ਸਿੰਘ ਸੇਖੋਂ

ਮੱਖੂ, 9 ਨਵੰਬਰ (ਵਰਿੰਦਰ ਮਨਚੰਦਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕਾ ਜ਼ੀਰਾ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੇ ਮੱਖੂ ਵਿਖੇ ‘ਅਜੀਤ’ ਪ੍ਰਤੀਨਿਧ ਦੇ ਦਫ਼ਤਰ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚਣ ਮੌਕੇ ਕੀਤਾ।

Ad Position 21
No active advertisement
ਅਜੀਤ ਡੈਸਕ 10-11-2026
ਮੱਖੂ, 9 ਨਵੰਬਰ (ਵਰਿੰਦਰ ਮਨਚੰਦਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕਾ ਜ਼ੀਰਾ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੇ ਮੱਖੂ ਵਿਖੇ ‘ਅਜੀਤ’ ਪ੍ਰਤੀਨਿਧ ਦੇ ਦਫ਼ਤਰ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚਣ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਹਲਕਾ ਜ਼ੀਰਾ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ ਸਾਂਝੇ ਕੀਤੇ। ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਸਰਕਾਰੇ-ਦਰਬਾਰੇ ਹੱਲ ਕਰਵਾਉਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਸੰਤੁਸ਼ਟ ਹਨ ਅਤੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਲੋਕਾਂ ਤੱਕ ਪਹੁੰਚ ਕਰਕੇ ਆਪਣੀਆਂ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਕੰਮਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਨੂੰ ਹਲਕੇ ਦੇ ਲੋਕਾਂ ਦਾ ਸਮਰਥਨ ਮਿਲਦਾ ਰਹੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਸੇਖੋਂ ਨੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ.ਬਰਜਿੰਦਰ ਸਿੰਘ ਹਮਦਰਦ ਦੀ ਪੱਤਰਕਾਰੀ ਦੇ ਖੇਤਰ ਵਿਚ ਦੇਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬੀ ਮਾਂ-ਬੋਲੀ, ਸਾਹਿੱਤ ਅਤੇ ਸਭਿਆਚਾਰ ਦੇ ਪ੍ਰਚਾਰ-ਪ੍ਰਸਾਰ ਦੇ ਨਾਲ-ਨਾਲ ਪੰਜਾਬੀ ਪੱਤਰਕਾਰੀ ਨੂੰ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣ ਵਿਚ ਅਹਿਮ ਯੋਗਦਾਨ ਪਾਇਆ ਹੈ। ਇਸ ਮੌਕੇ ‘ਅਜੀਤ’ ਦੇ ਪ੍ਰਤੀਨਿਧ ਵਰਿੰਦਰ ਮਨਚੰਦਾ ਵਲੋਂ ਗੁਰਪ੍ਰੀਤ ਸਿੰਘ ਸੇਖੋਂ ਨੂੰ ਡਾ.ਬਰਜਿੰਦਰ ਸਿੰਘ ਹਮਦਰਦ ਵਲੋਂ ਲਿਖੀ ਪੁਸਤਕ ਭੇਟ ਕੀਤੀ ਗਈ। ਇਸ ਮੌਕੇ ਨਗਰ ਪੰਚਾਇਤ ਮੱਖੂ ਦੇ ਸਾਬਕਾ ਪ੍ਰਧਾਨ ਵਰਿੰਦਰ ਠੁਕਰਾਲ, ਕੌਂਸਲਰ ਮਨਜਿੰਦਰ ਸਿੰਘ ਮਿੰਟੂ, ਮਣੀ ਗਿੱਲ ਚੱਕੀਆਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੋਰਾ, ਡਾ. ਰਵੀ ਅਹੂਜਾ, ਪਵਨ ਕਟਾਰੀਆ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਭਾਗ ਵਲੋਂ ਬਰਗਰ ਕਿੰਗ ਨੂੰ ਇੰਪਰੂਵਮੈਂਟ ਨੋਟਿਸ ਜਾਰੀ, ਕੇ.ਐੱਫ.ਸੀ ਦਾ ਹਾਈਜੀਨ ਸੰਬੰਧੀ ਚਲਾਨ ਕੱਟਿਆ ਅਗਲੀ ਖ਼ਬਰ ਸੈਟੇਲਾਈਟ ਨਿਗਰਾਨੀ ਰਾਹੀਂ ਪਰਾਲੀ ਸਾੜਨ ਦੇ ਦੋ ਹੋਰ ਮਾਮਲੇ ਆਏ ਸਾਹਮਣੇ, ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ
Ad Position 24