08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

‘ ਆਪ’ ਸੁਪਰੀਮੋ ਕੇਜਰੀਵਾਲ ਨਾਲ ਸ਼ਹਿਰੀ ਵਿਧਾਇਕ ਭੁੱਲਰ...

ਚਿੰਤਾ ਅਤੇ ਉਤਸੁਕਤਾ ਵਧਣਾ ਸੁਭਾਵਿਕ ਮੰਨਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿਚ ਇਹ ਸਵਾਲ ਵੀ ਉੱਠ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਲੀਡਰਸ਼ਿਪ ਫ਼ਿਰੋਜ਼ਪੁਰ ਵਿਚ ਮੌਜੂਦਾ ਸਿਆਸੀ ਸਮੀਕਰਨਾਂ ਨੂੰ ਕਿਵੇਂ ਦੇਖਦੀ ਹੈ ਅਤੇ ਟਿਕਟ ਦੀ ਦਾਅਵੇਦਾਰੀ ਕਰਨ ਵਾਲੇ ਆਗੂਆਂ ਦੀ ਕਾਰਗੁਜ਼ਾਰੀ, ਲੋਕਾਂ ਵਿਚ ਪਕੜ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਕਿੰਨੀ ਅਹਿਮੀਅਤ ਦਿੱਤੀ ਜਾਵੇਗੀ।

Ad Position 21
No active advertisement
(Ã ਸਫਾ 7 ਦੀ ਬਾਕੀ Æ) 10-11-2026
ਚਿੰਤਾ ਅਤੇ ਉਤਸੁਕਤਾ ਵਧਣਾ ਸੁਭਾਵਿਕ ਮੰਨਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿਚ ਇਹ ਸਵਾਲ ਵੀ ਉੱਠ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਲੀਡਰਸ਼ਿਪ ਫ਼ਿਰੋਜ਼ਪੁਰ ਵਿਚ ਮੌਜੂਦਾ ਸਿਆਸੀ ਸਮੀਕਰਨਾਂ ਨੂੰ ਕਿਵੇਂ ਦੇਖਦੀ ਹੈ ਅਤੇ ਟਿਕਟ ਦੀ ਦਾਅਵੇਦਾਰੀ ਕਰਨ ਵਾਲੇ ਆਗੂਆਂ ਦੀ ਕਾਰਗੁਜ਼ਾਰੀ, ਲੋਕਾਂ ਵਿਚ ਪਕੜ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਕਿੰਨੀ ਅਹਿਮੀਅਤ ਦਿੱਤੀ ਜਾਵੇਗੀ। ਸਿਰਫ਼ ਪੋਸਟਰਾਂ ਨਾਲ ਨਹੀਂ, ਜ਼ਮੀਨੀ ਕਾਰਗੁਜ਼ਾਰੀ ਨਾਲ ਬਣੇਗੀ ਪਛਾਣ- ਸਿਆਸੀ ਜਾਣਕਾਰਾਂ ਦਾ ਮੰਨਣਾ ਹੈ ਕਿ ਕਿਸੇ ਵੀ ਚੋਣ ਵਿਚ ਪਾਰਟੀ ਦੀ ਟਿਕਟ ਹਾਸਲ ਕਰਨ ਲਈ ਸਿਰਫ਼ ਆਪਣੀ ਦਾਅਵੇਦਾਰੀ ਪੇਸ਼ ਕਰਨਾ ਹੀ ਕਾਫ਼ੀ ਨਹੀਂ ਹੁੰਦਾ, ਸਗੋਂ ਪਾਰਟੀ ਦੀ ਮੈਂਬਰਸ਼ਿਪ, ਟਕਸਾਲੀ ਆਗੂ, ਲੋਕਾਂ ਵਿਚ ਪਕੜ, ਪਾਰਟੀ ਦੇ ਔਖੇ ਸਮੇਂ ਵਿਚ ਦਿੱਤਾ ਸਾਥ, ਸਰਕਾਰੀ ਅਤੇ ਜਥੇਬੰਦਕ ਪ੍ਰੋਗਰਾਮਾਂ ਵਿਚ ਸ਼ਮੂਲੀਅਤ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਯਤਨ ਅਤੇ ਚੋਣਾਂ ਸਮੇਂ ਜਿੱਤਣ ਦੀ ਸਮਰੱਥਾ ਵਰਗੇ ਪਹਿਲੂ ਵੀ ਮਹੱਤਵਪੂਰਨ ਹੁੰਦੇ ਹਨ। ਇਸੇ ਕਰਕੇ ਫ਼ਿਰੋਜ਼ਪੁਰ ਵਿਚ ਟਿਕਟ ਦੇ ਚਾਹਵਾਨ ਆਗੂਆਂ ਦੀਆਂ ਸਰਗਰਮੀਆਂ ’ਤੇ ਵੀ ਹੁਣ ਸਿਆਸੀ ਨਜ਼ਰਾਂ ਟਿਕੀਆਂ ਹੋਈਆਂ ਹਨ। ਫਿਲਹਾਲ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਅਰਵਿੰਦ ਕੇਜਰੀਵਾਲ ਦੀ ਮੁਲਾਕਾਤ ਤੋਂ ਬਾਅਦ ਕਈ ਤਰ੍ਹਾਂ ਦੀਆਂ ਸਿਆਸੀ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਹਾਲਾਂਕਿ ਇਸ ਮੁਲਾਕਾਤ ਦੌਰਾਨ ਟਿਕਟ ਜਾਂ ਉਮੀਦਵਾਰੀ ਸਬੰਧੀ ਕੋਈ ਫ਼ੈਸਲਾ ਹੋਣ ਦੀ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ, ਪਰ ਇਸ ਨੇ ਪਾਰਟੀ ਦੇ ਅੰਦਰਲੇ ਸਿਆਸੀ ਸਮੀਕਰਨਾਂ ਨੂੰ ਲੈ ਕੇ ਚਰਚਾ ਜ਼ਰੂਰ ਤੇਜ਼ ਕਰ ਦਿੱਤੀ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਰਹਿਣਗੀਆਂ ਕਿ ਆਉਣ ਵਾਲੇ ਦਿਨਾਂ ਵਿਚ ਫ਼ਿਰੋਜ਼ਪੁਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਕਿਹੜੇ ਨਵੇਂ ਐਲਾਨ ਹੁੰਦੇ ਹਨ ਅਤੇ ਪਾਰਟੀ ਦੀ ਸੂਬਾਈ ਤੇ ਕੌਮੀ ਲੀਡਰਸ਼ਿਪ ਵਲੋਂ ਹਲਕੇ ਦੀ ਸਿਆਸਤ ਸਬੰਧੀ ਕੀ ਰੁਖ਼ ਅਪਣਾਇਆ ਜਾਂਦਾ ਹੈ। ਇਕ ਗੱਲ ਸਪੱਸ਼ਟ ਹੈ ਕਿ ਇਸ ਮੁਲਾਕਾਤ ਨੇ ਫ਼ਿਰੋਜ਼ਪੁਰ ਦੀ ਸਿਆਸਤ ਵਿਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ ਅਤੇ ਸੰਭਾਵੀ ਉਮੀਦਵਾਰਾਂ ਲਈ ਵੀ ਆਉਣ ਵਾਲਾ ਸਮਾਂ ਕਾਫ਼ੀ ਅਹਿਮ ਹੋਣ ਵਾਲਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸੋਢੀ ਨਗਰ ਵਿਖੇ ਗਰੀਨ ਦੀਵਾਲੀ ਮਨਾਈ ਅਗਲੀ ਖ਼ਬਰ ਗੁਰੂਹਰਸਹਾਏ ਸ਼ਹਿਰ ’ਚ ਦੀਵਾਲੀ ਦੇ ਤਿਉਹਾਰ ਮੌਕੇ ਬਾਜ਼ਾਰਾਂ ’ਚ ਰਹੀਆਂ ਰੌਣਕਾਂ, ਦੁਕਾਨਦਾਰਾਂ ਨੇ ਕੀਤੀ ਖੂਬ ਵਿਕਰੀ
Ad Position 24