ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
ਤਲਵੰਡੀ ਭਾਈ, 9 ਨਵੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ 19. 60 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ।
ਤਲਵੰਡੀ ਭਾਈ, 9 ਨਵੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ 19.60 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਸੇਵਕ ਸਿੰਘ ਉਰਫ਼ ਅਕਾਸ਼ਦੀਪ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਰਟੌਲ ਰੋਹੀ, ਥਾਣਾ ਸਦਰ ਜ਼ੀਰਾ ਵਜੋਂ ਹੋਈ ਹੈ। ਪੁਲਿਸ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਆਪਣੇ ਸਾਥੀ ਕਰਮਚਾਰੀਆਂ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਫ਼ਿਰੋਜ਼ਪੁਰ ਤੋਂ ਮੋਗਾ ਰੋਡ ਸਥਿਤ ਅੰਡਰਬ੍ਰਿਜ ਨੇੜੇ ਪਹੁੰਚੀ ਤਾਂ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਉਕਤ ਵਿਅਕਤੀ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਐਨ.ਐਚ.-54 ’ਤੇ ਬੰਦ ਪਈ ਪਾਰਕਿੰਗ ਵਿਚ ਬਣੇ ਟਰੌਮਾ ਸੈਂਟਰ ਨੇੜੇ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਵਲੋਂ ਮਿਲੀ ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਕਾਰਵਾਈ ਕੀਤੀ ਗਈ ਅਤੇ ਗੁਰਸੇਵਕ ਸਿੰਘ ਉਰਫ਼ ਅਕਾਸ਼ਦੀਪ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 19.60 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।