08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਾਬਾ ਵਿਸ਼ਵਕਰਮਾ ਦੇ ਆਗਮਨ ਦਿਵਸ ਮੌਕੇ ਪਰਮਿੰਦਰ ਸਿੰਘ ਪਿੰਕੀ ਨੇ ਭਰੀ ਹਾਜ਼ਰੀ

ਫ਼ਿਰੋਜ਼ਪੁਰ, 9 ਨਵੰਬਰ (ਸੁਖਵਿੰਦਰ ਸਿੰਘ)-ਧੰਨ-ਧੰਨ ਬਾਬਾ ਵਿਸ਼ਵਕਰਮਾ ਦੇ ਆਗਮਨ ਦਿਵਸ ਮੌਕੇ ਸ਼ਹਿਰ ਵਿਚ ਅੰਮ੍ਰਿਤਸਰੀ ਗੇਟ ਵਿਖੇ ਸਥਿਤ ਬਾਬਾ ਵਿਸ਼ਵਕਰਮਾ ਮੰਦਰ ਵਿਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਤੇ ਸਮੂਹ ਕੌਂਸਲਰਾਂ ਸਮੇਤ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰ ਕੇ ਬਾਬਾ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੁੰਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਧਾਰਮਿਕ ਮਾਹੌਲ ਪੂਰੀ ਤਰ੍ਹਾਂ ਸ਼ਰਧਾ ਤੇ ਉਤਸ਼ਾਹ ਨਾਲ ਭਰਿਆ ਹੋਇਆ ਸੀ ਤੇ ਸੰਗਤਾਂ ਵਲੋਂ ਬਾਬਾ ਜੀ ਦੇ ਜੈਕਾਰਿਆਂ ਨਾਲ ਸਮਾਗਮ ਦੀ ਰੌਣਕ ਨੂੰ ਹੋਰ ਵਧਾਇਆ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਫ਼ਿਰੋਜ਼ਪੁਰ, 9 ਨਵੰਬਰ (ਸੁਖਵਿੰਦਰ ਸਿੰਘ)-ਧੰਨ-ਧੰਨ ਬਾਬਾ ਵਿਸ਼ਵਕਰਮਾ ਦੇ ਆਗਮਨ ਦਿਵਸ ਮੌਕੇ ਸ਼ਹਿਰ ਵਿਚ ਅੰਮ੍ਰਿਤਸਰੀ ਗੇਟ ਵਿਖੇ ਸਥਿਤ ਬਾਬਾ ਵਿਸ਼ਵਕਰਮਾ ਮੰਦਰ ਵਿਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਤੇ ਸਮੂਹ ਕੌਂਸਲਰਾਂ ਸਮੇਤ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰ ਕੇ ਬਾਬਾ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੁੰਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਧਾਰਮਿਕ ਮਾਹੌਲ ਪੂਰੀ ਤਰ੍ਹਾਂ ਸ਼ਰਧਾ ਤੇ ਉਤਸ਼ਾਹ ਨਾਲ ਭਰਿਆ ਹੋਇਆ ਸੀ ਤੇ ਸੰਗਤਾਂ ਵਲੋਂ ਬਾਬਾ ਜੀ ਦੇ ਜੈਕਾਰਿਆਂ ਨਾਲ ਸਮਾਗਮ ਦੀ ਰੌਣਕ ਨੂੰ ਹੋਰ ਵਧਾਇਆ ਗਿਆ। ਇਸ ਮੌਕੇ ਵਿਸ਼ਵਕਰਮਾ ਯੂਨੀਅਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਯੂਨੀਅਨ ਵਲੋਂ ਪਰਮਿੰਦਰ ਸਿੰਘ ਪਿੰਕੀ ਨੂੰ ਬਾਬਾ ਵਿਸ਼ਵਕਰਮਾ ਜੀ ਦੀ ਸੁੰਦਰ ਤਸਵੀਰ ਭੇਟ ਕੀਤੀ ਗਈ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਕੌਂਸਲਰਾਂ ਤੋਂ ਇਲਾਵਾ ਬਾਬਾ ਵਿਸ਼ਵਕਰਮਾ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਸਿੱਧੂ, ਸ.ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਤੋਂ ਭਗਵਾਨ ਸਿੰਘ ਦੜਿਆਲਾ ਚੇਅਰਮੈਨ ਪੰਜਾਬ, ਸੁਖਮਿੰਦਰ ਸਿੰਘ ਜੱਬਲ ਕਾਰਜਕਾਰਨੀ ਪੰਜਾਬ, ਸੁਖਦੇਵ ਸਿੰਘ ਚੇਅਰਮੈਨ, ਕੈਸ਼ੀਅਰ ਨਿਰਮਲ ਸਿੰਘ, ਗੁਰਵਿੰਦਰ ਸਿੰਘ ਆਰਟੀਟੈਕਟ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਕਿਰਤੀ ਕਲੱਬ ਦੀ ਮਹੀਨੇਵਾਰ ਮੀਟਿੰਗ ਹੋਈ ਅਗਲੀ ਖ਼ਬਰ ਕੁਲਦੀਪ ਸਿੰਘ ਭੁੱਲਰ ਨੇ ਪਿੰਗਲਵਾੜਾ ਦੇ ਬੱਚਿਆਂ ਨਾਲ ਮਨਾਈ ਦੀਵਾਲੀ
Ad Position 24