08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਵਧਾਈਆਂ

ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)- ਸ. ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੋਸਾਇਟੀ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਦੀਆਂ ਦੇਸ਼-ਵਿਦੇਸ਼ ਵਿਚ ਵੱਸਦੇ ਸਮੂਹ ਰਾਮਗੜ੍ਹੀਆ ਭਾਈਚਾਰੇ, ਦਸਤਕਾਰਾਂ, ਸ਼ਿਲਪਕਾਰਾਂ ਅਤੇ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 10-11-2026
ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)- ਸ. ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੋਸਾਇਟੀ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਦੀਆਂ ਦੇਸ਼-ਵਿਦੇਸ਼ ਵਿਚ ਵੱਸਦੇ ਸਮੂਹ ਰਾਮਗੜ੍ਹੀਆ ਭਾਈਚਾਰੇ, ਦਸਤਕਾਰਾਂ, ਸ਼ਿਲਪਕਾਰਾਂ ਅਤੇ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ। ਮੀਟਿੰਗ ਦੌਰਾਨ ਬਾਬਾ ਵਿਸ਼ਵਕਰਮਾ ਦੀਆਂ ਸਿੱਖਿਆਵਾਂ, ਕਿਰਤ ਦੇ ਸਤਿਕਾਰ ਤੇ ਰਾਮਗੜ੍ਹੀਆ ਭਾਈਚਾਰੇ ਦੀ ਗੌਰਵਮਈ ਵਿਰਾਸਤ ਨੂੰ ਅੱਗੇ ਵਧਾਉਣ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਸੋਸਾਇਟੀ ਦੇ ਪੰਜਾਬ ਚੇਅਰਮੈਨ ਭਗਵਾਨ ਸਿੰਘ ਦੜਿਆਲਾ ਨੇ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਕਿਰਤ, ਹੁਨਰ ਤੇ ਸਿਰਜਣਾਤਮਿਕਤਾ ਦੇ ਪ੍ਰਤੀਕ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਇਮਾਨਦਾਰੀ, ਸਖ਼ਤ ਮਿਹਨਤ ਤੇ ਹੱਥੀਂ ਕਿਰਤ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਰਾਮਗੜ੍ਹੀਆ ਭਾਈਚਾਰੇ ਨੇ ਆਪਣੀ ਅਣਥੱਕ ਮਿਹਨਤ, ਤਕਨੀਕੀ ਸੂਝ-ਬੂਝ ਤੇ ਬੇਮਿਸਾਲ ਹੁਨਰ ਦੇ ਬਲਬੂਤੇ ਦੇਸ਼-ਵਿਦੇਸ਼ ਵਿਚ ਵਿਲੱਖਣ ਪਛਾਣ ਸਥਾਪਿਤ ਕੀਤੀ ਹੈ ਅਤੇ ਸਮਾਜ ’ਤੇ ਦੇਸ਼ ਦੇ ਵਿਕਾਸ ’ਚ ਅਹਿਮ ਯੋਗਦਾਨ ਪਾਇਆ ਹੈ। ਸੋਸਾਇਟੀ ਦੇ ਕਾਰਜਕਾਰੀ ਪੰਜਾਬ ਪ੍ਰਧਾਨ ਸੁਖਮਿੰਦਰ ਸਿੰਘ ਜੱਬਲ ਨੇ ਕਿਹਾ ਕਿ ਮਹਾਨ ਜਰਨੈਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀਆਂ ਕੁਰਬਾਨੀਆਂ ਤੇ ਗੌਰਵਮਈ ਵਿਰਾਸਤ ਸਾਡੇ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਰਾਮਗੜ੍ਹੀਆ ਭਾਈਚਾਰੇ ਨੂੰ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸੋਸਾਇਟੀ ਦੇ ਪੰਜਾਬ ਮੀਤ ਪ੍ਰਧਾਨ ਅਮਰਜੀਤ ਸਿੰਘ ਜੱਬਲ ਨੇ ਬਾਬਾ ਵਿਸ਼ਵਕਰਮਾ ਅੱਗੇ ਅਰਦਾਸ ਕਰਦਿਆਂ ਕਾਮਨਾ ਕੀਤੀ ਕਿ ਉਨ੍ਹਾਂ ਦੀ ਕਿਰਪਾ ਸਦਕਾ ਹਰ ਵਿਅਕਤੀ ਦੇ ਕਾਰੋਬਾਰ, ਹੁਨਰ ਤੇ ਕਿਰਤ ਕਮਾਈ ਵਿਚ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਹੋਵੇ ਤੇ ਹਰੇਕ ਘਰ ਵਿਚ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਚੜ੍ਹਦੀ ਕਲਾ ਬਣੀ ਰਹੇ। ਇਸ ਮੌਕੇ ਜਸਬੀਰ ਸਿੰਘ ਕਲਸੀ ਜਨਰਲ ਸਕੱਤਰ ਪੰਜਾਬ, ਸੁਖਚੈਨ ਸਿੰਘ ਨਾਗੀ ਵਾਈਸ ਚੇਅਰਮੈਨ ਪੰਜਾਬ, ਸਤਨਾਮ ਸਿੰਘ ਹਰਿਆਨ ਮੀਤ ਪ੍ਰਧਾਨ ਪੰਜਾਬ, ਜਸਵਿੰਦਰ ਸਿੰਘ ਸੰਧੂ ਵਾਈਸ ਚੇਅਰਮੈਨ ਪੰਜਾਬ, ਗੁਰਸੇਵਕ ਸਿੰਘ ਵਿਲਖੂ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਰਾਜਦੀਪ ਸਿੰਘ ਵਸੀਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਵਿਚ ਫਾਇਰ ਬ੍ਰਿਗੇਡ ਦੀ ਘਾਟ ਮੁੜ ਆਈ ਸਾਹਮਣੇ, ਸ਼ਹਿਰ ਵਾਸੀਆਂ ਨੇ ਸਰਕਾਰ ਤੋਂ ਕੀਤੀ ਫਾਇਰ ਬ੍ਰਿਗੇਡ ਮੁਹੱਈਆ... ਅਗਲੀ ਖ਼ਬਰ ਪ੍ਰਕਿਰਤੀ ਕਲੱਬ ਦੀ ਮਹੀਨੇਵਾਰ ਮੀਟਿੰਗ ਹੋਈ
Ad Position 24