08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਮੁੱਦਕੀ, 9 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸਥਾਨਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬੰਦੀ ਛੋੜ ਦਿਵਸ ਦਾ ਪਵਿੱਤਰ ਤਿਉਹਾਰ ਇਲਾਕੇ ਦੀਆਂ ਸੰਗਤਾਂ ਵਲੋਂ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 10-11-2026
ਮੁੱਦਕੀ, 9 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸਥਾਨਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬੰਦੀ ਛੋੜ ਦਿਵਸ ਦਾ ਪਵਿੱਤਰ ਤਿਉਹਾਰ ਇਲਾਕੇ ਦੀਆਂ ਸੰਗਤਾਂ ਵਲੋਂ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਬੰਦੀ ਛੋੜ ਦਿਵਸ ਦੀ ਮਹੱਤਤਾ ਸਬੰਧੀ ਗੁਰਬਾਣੀ ਕੀਰਤਨ ਅਤੇ ਧਾਰਮਿਕ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਗਤਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਵੀ ਕੀਤੀ ਗਈ ਅਤੇ ਸਮੁੱਚਾ ਵਾਤਾਵਰਨ ਗੁਰਮਤਿ ਰੰਗ ਵਿਚ ਰੰਗਿਆ ਨਜ਼ਰ ਆਇਆ। ਧਾਰਮਿਕ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ, ਮੈਨੇਜਰ ਗੁਰਜੰਟ ਸਿੰਘ, ਜਥੇਦਾਰ ਪਰਮਜੀਤ ਸਿੰਘ ਸਰਾਂ ਅਤੇ ਬਾਬਾ ਅਤਾਰ ਸਿੰਘ ਵਲੋਂ ਅਹਿਮ ਭੂਮਿਕਾ ਨਿਭਾਈ ਗਈ। ਇਸ ਮੌਕੇ ਪ੍ਰਧਾਨ ਹਰਦੀਪ ਸਿੰਘ, ਮੈਨੇਜਰ ਗੁਰਜੰਟ ਸਿੰਘ, ਜਥੇਦਾਰ ਪਰਮਜੀਤ ਸਿੰਘ ਸਰਾਂ ਅਤੇ ਬਾਬਾ ਅਤਾਰ ਸਿੰਘ ਨੇ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਦਾ ਇਕ ਅਹਿਮ ਤੇ ਪ੍ਰੇਰਨਾਦਾਇਕ ਦਿਹਾੜਾ ਹੈ, ਜੋ ਸਾਨੂੰ ਹੱਕ, ਸੱਚ ਅਤੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਡਟੇ ਰਹਿਣ ਦਾ ਸੰਦੇਸ਼ ਦਿੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਧਰਮਪਾਲ ਬਾਂਸਲ ਦੀ ਅਗਵਾਈ ਹੇਠ ਵੱਖ-ਵੱਖ ਚੌਕੀਆਂ ’ਤੇ ਜਗਾਏ ਦੀਵੇ ਅਗਲੀ ਖ਼ਬਰ ਦੀਵਾਲੀ ਵਾਲੇ ਦਿਨ ਵੀ ਸਰਕਾਰੀ ਕਰਮਚਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਕੀਤਾ ਜਾਗਰੂਕ
Ad Position 24