ਬਿਨਾਂ ਕਿਸੇ ਸਵਾਰਥ ਤੋਂ ਲੋੜਵੰਦਾਂ ਦੀ ਮਦਦ ਕਰਨਾ ਹੀ ਅਸਲ ਸਮਾਜ ਸੇਵਾ- ਸਾਮਾ, ਖੁਰਮੀ
ਮੁੱਦਕੀ, 9 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਚਰਨਜੀਤ ਸਿੰਘ ਸਾਮਾ ਚੰਦੜ ਅਤੇ ਸਮਾਜ ਸੇਵੀ ਬਲਵਿੰਦਰ ਸਿੰਘ ਖੁਰਮੀ ਮਾਲਕ ਖੁਰਮੀ ਜਿਊਲਰਜ਼ ਨੇ ਕਿਹਾ ਕਿ ਲੋੜਵੰਦਾਂ, ਗ਼ਰੀਬਾਂ ਅਤੇ ਦੁਖੀ ਲੋਕਾਂ ਦੀ ਬਿਨਾਂ ਕਿਸੇ ਸਵਾਰਥ ਤੋਂ ਮਦਦ ਕਰਨਾ ਹੀ ਅਸਲ ਸਮਾਜ ਸੇਵਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਇਨਸਾਨ ਮੁਸੀਬਤ ਸਮੇਂ ਦੂਜੇ ਦੀ ਬਾਂਹ ਫੜਦਾ ਹੈ ਤਾਂ ਇਸ ਨਾਲ ਨਾ ਸਿਰਫ਼ ਉਸ ਵਿਅਕਤੀ ਨੂੰ ਸਹਾਰਾ ਮਿਲਦਾ ਹੈ, ਸਗੋਂ ਸਮਾਜ ਵਿਚ ਇਨਸਾਨੀਅਤ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ।
ਚ
ਚਰਨਜੀਤ ਸਿੰਘ ਸਾਮਾ ਚੰਦੜ ਤੇ ਬਲਵਿੰਦਰ ਸਿੰਘ ਖੁਰਮੀ।
10-11-2026
ਮੁੱਦਕੀ, 9 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਚਰਨਜੀਤ ਸਿੰਘ ਸਾਮਾ ਚੰਦੜ ਅਤੇ ਸਮਾਜ ਸੇਵੀ ਬਲਵਿੰਦਰ ਸਿੰਘ ਖੁਰਮੀ ਮਾਲਕ ਖੁਰਮੀ ਜਿਊਲਰਜ਼ ਨੇ ਕਿਹਾ ਕਿ ਲੋੜਵੰਦਾਂ, ਗ਼ਰੀਬਾਂ ਅਤੇ ਦੁਖੀ ਲੋਕਾਂ ਦੀ ਬਿਨਾਂ ਕਿਸੇ ਸਵਾਰਥ ਤੋਂ ਮਦਦ ਕਰਨਾ ਹੀ ਅਸਲ ਸਮਾਜ ਸੇਵਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਇਨਸਾਨ ਮੁਸੀਬਤ ਸਮੇਂ ਦੂਜੇ ਦੀ ਬਾਂਹ ਫੜਦਾ ਹੈ ਤਾਂ ਇਸ ਨਾਲ ਨਾ ਸਿਰਫ਼ ਉਸ ਵਿਅਕਤੀ ਨੂੰ ਸਹਾਰਾ ਮਿਲਦਾ ਹੈ, ਸਗੋਂ ਸਮਾਜ ਵਿਚ ਇਨਸਾਨੀਅਤ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਅਤੇ ਇਤਿਹਾਸ ਵਲੋਂ ਵੀ ਵੰਡ ਛਕਣ, ਸਰਬੱਤ ਦੇ ਭਲੇ ਅਤੇ ਲੋੜਵੰਦਾਂ ਦੀ ਸਹਾਇਤਾ ਕਰਨ ਦਾ ਸੰਦੇਸ਼ ਦਿੱਤਾ ਗਿਆ ਹੈ। ਗੁਰਬਾਣੀ ਦੀਆਂ ਸਿੱਖਿਆਵਾਂ ਸਾਨੂੰ ਆਪਣੀ ਨੇਕ ਕਮਾਈ ਵਿਚੋਂ ਲੋੜਵੰਦਾਂ ਦੀ ਮਦਦ ਕਰਨ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੀ ਸਮਰੱਥਾ ਅਨੁਸਾਰ ਨੇਕ ਕਮਾਈ ਵਿਚੋਂ ਥੋੜ੍ਹਾ ਜਿਹਾ ਹਿੱਸਾ ਵੀ ਸਮਾਜ ਭਲਾਈ ਦੇ ਕੰਮਾਂ ਲਈ ਖ਼ਰਚ ਕਰੇ ਤਾਂ ਕਈ ਲੋੜਵੰਦ ਪਰਿਵਾਰਾਂ ਦੀਆਂ ਮੁਸ਼ਕਲਾਂ ਦੂਰ ਹੋ ਸਕਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਿਖਾਵੇ ਦੀ ਬਜਾਏ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਉਣ ਅਤੇ ਸਮਾਜ ਵਿਚ ਸੇਵਾ ਅਤੇ ਸਹਿਯੋਗ ਦੀ ਭਾਵਨਾ ਨੂੰ ਪ੍ਰਫੁੱਲਿਤ ਕਰਨ।