ਸ਼ਹਿਰ ਵਿਚ ਛਾਈ ਧੂੰਏਂ ਦੀ ਸੰਘਣੀ ਪਰਤ, ਅੱਖਾਂ ਵਿਚ ਜਲਣ ਅਤੇ ਸਾਹ ਲੈਣ ਵਿਚ ਦਿੱਕਤ ਕਾਰਨ ਲੋਕ ਮਾਸਕ ਲਗਾਉਣ ਲਈ ਮਜਬੂਰ
ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)-ਜਿੱਥੇ ਬੀਤੇ ਦਿਨ ਦੇਸ਼-ਵਿਦੇਸ਼ ਵਿਚ ਵੱਸਦੇ ਲੋਕਾਂ ਵਲੋਂ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ, ਉੱਥੇ ਹੀ ਇਸ ਤਿਉਹਾਰ ਤੋਂ ਪਹਿਲਾਂ ਹੀ ਝੋਨੇ ਦੀ ਪਰਾਲੀ ਸਾੜਨ ਕਾਰਨ ਫੈਲ ਰਹੇ ਧੂੰਏਂ ਨੇ ਗੁਰੂਹਰਸਹਾਏ ਸ਼ਹਿਰ ਦੀ ਹਵਾ ਨੂੰ ਪ੍ਰਦੂਸ਼ਿਤ ਕਰ ਦਿੱਤਾ ਸੀ। ਹੁਣ ਦੀਵਾਲੀ ਮੌਕੇ ਵੱਡੀ ਗਿਣਤੀ ਵਿਚ ਚਲਾਏ ਗਏ ਪਟਾਕਿਆਂ ਕਾਰਨ ਹਵਾ ਵਿਚ ਹੋਰ ਧੂੰਆਂ ਅਤੇ ਪ੍ਰਦੂਸ਼ਣ ਵਧ ਗਿਆ ਹੈ, ਜਿਸ ਦੇ ਚਲਦਿਆਂ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦ
ਦੀਵਾਲੀ ਤੋਂ ਬਾਅਦ ਵੀ ਹਵਾ ਵਿਚ ਛਾਇਆ ਧੂੰਏਂ ਦਾ ਗੁਬਾਰ, ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣ ਵਿਚ ਆ ਰਹੀ ਹੈ ਮੁਸ਼ਕਿਲ। ਤਸਵੀਰ-ਕਪਿਲ ਕੰਧਾਰੀ
11-11-2026
ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)-ਜਿੱਥੇ ਬੀਤੇ ਦਿਨ ਦੇਸ਼-ਵਿਦੇਸ਼ ਵਿਚ ਵੱਸਦੇ ਲੋਕਾਂ ਵਲੋਂ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ, ਉੱਥੇ ਹੀ ਇਸ ਤਿਉਹਾਰ ਤੋਂ ਪਹਿਲਾਂ ਹੀ ਝੋਨੇ ਦੀ ਪਰਾਲੀ ਸਾੜਨ ਕਾਰਨ ਫੈਲ ਰਹੇ ਧੂੰਏਂ ਨੇ ਗੁਰੂਹਰਸਹਾਏ ਸ਼ਹਿਰ ਦੀ ਹਵਾ ਨੂੰ ਪ੍ਰਦੂਸ਼ਿਤ ਕਰ ਦਿੱਤਾ ਸੀ। ਹੁਣ ਦੀਵਾਲੀ ਮੌਕੇ ਵੱਡੀ ਗਿਣਤੀ ਵਿਚ ਚਲਾਏ ਗਏ ਪਟਾਕਿਆਂ ਕਾਰਨ ਹਵਾ ਵਿਚ ਹੋਰ ਧੂੰਆਂ ਅਤੇ ਪ੍ਰਦੂਸ਼ਣ ਵਧ ਗਿਆ ਹੈ, ਜਿਸ ਦੇ ਚਲਦਿਆਂ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਦੀਵਾਲੀ ਤੋਂ ਪਹਿਲਾਂ ਹੀ ਕਿਸਾਨਾਂ ਵਲੋਂ ਖੇਤਾਂ ਵਿਚ ਝੋਨੇ ਦੀ ਪਰਾਲੀ ਸਾੜੇ ਜਾਣ ਕਾਰਨ ਗੁਰੂਹਰਸਹਾਏ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਧੂੰਏਂ ਦੀ ਸੰਘਣੀ ਪਰਤ ਛਾਈ ਹੋਈ ਸੀ। ਇਸ ਕਾਰਨ ਲੋਕਾਂ ਨੂੰ ਪਹਿਲਾਂ ਹੀ ਸਾਹ ਲੈਣ ਵਿਚ ਦਿੱਕਤ ਆ ਰਹੀ ਸੀ। ਪਰ ਦੀਵਾਲੀ ਦੀ ਰਾਤ ਚਲਾਏ ਗਏ ਪਟਾਕਿਆਂ ਤੋਂ ਨਿਕਲੇ ਧੂੰਏਂ ਨੇ ਸਥਿਤੀ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਸ਼ਹਿਰ ਵਿਚ ਹਵਾ ਪ੍ਰਦੂਸ਼ਿਤ ਹੋਣ ਕਾਰਨ ਕਈ ਥਾਵਾਂ ’ਤੇ ਧੂੰਏਂ ਵਰਗਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਸਮੇਂ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਵਾਸੀਆਂ ਅਨੁਸਾਰ ਪ੍ਰਦੂਸ਼ਣ ਕਾਰਨ ਲੋਕਾਂ ਦੀਆਂ ਅੱਖਾਂ ਵਿਚ ਜਲਣ ਅਤੇ ਪਾਣੀ ਆਉਣ ਦੀ ਸਮੱਸਿਆ ਹੋ ਰਹੀ ਹੈ, ਜਦਕਿ ਬਜ਼ੁਰਗਾਂ, ਛੋਟੇ ਬੱਚਿਆਂ ਅਤੇ ਸਾਹ ਸਬੰਧੀ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਸਾਹ ਲੈਣ ਵਿਚ ਕਾਫ਼ੀ ਮੁਸ਼ਕਿਲ ਆ ਰਹੀ ਹੈ। ਹਾਲਾਤ ਇਹ ਹਨ ਕਿ ਕਈ ਸ਼ਹਿਰ ਵਾਸੀ ਧੂੰਏਂ ਅਤੇ ਪ੍ਰਦੂਸ਼ਣ ਤੋਂ ਬਚਾਅ ਲਈ ਆਪਣੇ ਮੂੰਹ ’ਤੇ ਮਾਸਕ ਲਗਾ ਕੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ। (ਬਾਕੀ ਸਫ਼ਾ 6 ’ਤੇ)