ਸੀਵਰੇਜ ਦੇ ਗੰਦੇ ਪਾਣੀ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ
ਫ਼ਿਰੋਜ਼ਪੁਰ, 10 ਨਵੰਬਰ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਦੀ ਬੇਦੀ ਕਾਲੋਨੀ ਫੇਜ਼-2 ਵਿਚ ਲੰਬੇ ਸਮੇਂ ਤੋਂ ਸੀਵਰੇਜ ਦੀ ਬਲਾਕਿੰਗ ਕਾਰਨ ਗੰਦਾ ਪਾਣੀ ਸੜਕਾਂ ਅਤੇ ਗਲੀਆਂ ਵਿਚ ਘੁੰਮ ਰਿਹਾ ਹੈ। ਜਿਸ ਕਾਰਨ ਇਲਾਕਾ ਨਿਵਾਸੀਆਂ ਦਾ ਜਿਉਣਾ ਦੁੱਭਰ ਹੋ ਗਿਆ ਹੈ।
ਲ
ਲੰਬੇ ਸਮੇਂ ਤੋਂ ਗਲੀ ਦੇ ਵਿਚ ਖੜ੍ਹਾ ਹੋਇਆ ਸੀਵਰੇਜ ਦਾ ਗੰਦਾ ਪਾਣੀ। (ਸੱਜੇ) ਭਾਜਪਾ ਕੌਂਸਲਰ ਦਵਿੰਦਰ ਸਿੰਘ ਪਹਿਲਵਾਨ। ਤਸਵੀਰ-ਸੁਖਵਿੰਦਰ ਸਿੰਘ
11-11-2026
ਫ਼ਿਰੋਜ਼ਪੁਰ, 10 ਨਵੰਬਰ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਦੀ ਬੇਦੀ ਕਾਲੋਨੀ ਫੇਜ਼-2 ਵਿਚ ਲੰਬੇ ਸਮੇਂ ਤੋਂ ਸੀਵਰੇਜ ਦੀ ਬਲਾਕਿੰਗ ਕਾਰਨ ਗੰਦਾ ਪਾਣੀ ਸੜਕਾਂ ਅਤੇ ਗਲੀਆਂ ਵਿਚ ਘੁੰਮ ਰਿਹਾ ਹੈ। ਜਿਸ ਕਾਰਨ ਇਲਾਕਾ ਨਿਵਾਸੀਆਂ ਦਾ ਜਿਉਣਾ ਦੁੱਭਰ ਹੋ ਗਿਆ ਹੈ। ਗਲੀਆਂ ਵਿਚ ਖੜ੍ਹੇ ਗੰਦੇ ਪਾਣੀ ਅਤੇ ਫੈਲੀ ਗੰਦਗੀ ਕਾਰਨ ਲੋਕਾਂ ਨੂੰ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਸਬੰਧਤ ਵਿਭਾਗਾਂ ਵਲੋਂ ਇਸ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਜਾ ਰਿਹਾ। ਕਾਲੋਨੀ ਨਿਵਾਸੀਆਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਸਬੰਧੀ ਨਗਰ ਕੌਂਸਲ, ਸੀਵਰੇਜ ਬੋਰਡ, ਪ੍ਰਸ਼ਾਸਨ ਅਤੇ ਮੌਜੂਦਾ ਵਿਧਾਇਕਾਂ ਵਲੋਂ ਕੋਈ ਸਾਰ ਨਹੀਂ ਲਈ ਜਾ ਰਹੀ। ਇੱਥੋਂ ਤੱਕ ਕਿ ਅਖ਼ਬਾਰਾਂ ਵਿਚ ਵੀ ਇਸ ਸਮੱਸਿਆ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਗਿਆ, ਪਰ ਇਸ ਸਭ ਦੇ ਬਾਵਜੂਦ ਅਧਿਕਾਰੀਆਂ ਦੇ ਕੰਨਾਂ ‘ਤੇ ਜੂੰ ਨਹੀਂ ਸਰਕੀ। ਲੋਕਾਂ ਵਲੋਂ ਦਿੱਤੀਆਂ ਸ਼ਿਕਾਇਤਾਂ ਜਿਵੇਂ ਫਾਈਲਾਂ ਵਿਚ ਦੱਬ ਕੇ ਰਹਿ ਗਈਆਂ ਹਨ ਅਤੇ ਜ਼ਮੀਨੀ ਪੱਧਰ ’ਤੇ ਹਾਲਾਤ ਜਿਉਂ ਦੇ ਤਿਉਂ ਬਣੇ ਹੋਏ ਹਨ। ਲੋਕਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਸੀਵਰੇਜ ਦੀ ਸਮੱਸਿਆ ਦਾ ਸਮੇਂ ਸਿਰ ਹੱਲ ਨਾ ਕੀਤਾ ਗਿਆ ਤਾਂ ਗੰਦਗੀ ਕਾਰਨ ਇਲਾਕੇ ਵਿਚ ਗੰਭੀਰ ਬਿਮਾਰੀਆਂ ਫੈਲ ਸਕਦੀਆਂ ਹਨ। ਕਾਲੋਨੀ ਨਿਵਾਸੀਆਂ ਨੇ ਸਵਾਲ ਉਠਾਇਆ ਕਿ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਆਖ਼ਰ ਕਦੋਂ ਜਾਗਣਗੇ? ਕੀ ਅਧਿਕਾਰੀ ਉਦੋਂ ਹੀ ਜਾਗਣਗੇ ਜਦੋਂ ਲੋਕ ਬਿਮਾਰੀਆਂ ਦੀ ਲਪੇਟ ਵਿਚ ਆ ਕੇ ਆਪਣੀਆਂ ਜਾਨਾਂ ਗੁਆਉਣਗੇ। ਕਾਲੋਨੀ ਨਿਵਾਸੀਆਂ ਨੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮੌਕੇ ਦਾ ਜਾਇਜ਼ਾ ਲੈ ਕੇ ਸੀਵਰੇਜ ਦੀ ਬਲਾਕਿੰਗ ਤੁਰੰਤ ਖੁਲ੍ਹਵਾਈ ਜਾਵੇ ਅਤੇ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਇਸ ਨਰਕ ਭਰੀ ਜ਼ਿੰਦਗੀ ਤੋਂ ਨਿਜਾਤ ਮਿਲ ਸਕੇ। ਇਸ ਸਬੰਧੀ ਜਦੋਂ ਸੀਵਰੇਜ ਬੋਰਡ ਦੇ ਜੇਈ ਵਿਕੇਸ਼ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੇਨ ਲਾਈਨ ਵਿਚ ਸੀਵਰੇਜ ਦੀ ਸਮੱਸਿਆ ਆ ਰਹੀ ਸੀ। ਇਸ ਸਬੰਧੀ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਇਸ ਨੂੰ ਇੱਕ-ਦੋ ਦਿਨਾਂ ਵਿਚ ਰੀਸੈਂਟ ਕਰ ਦਿੱਤਾ ਜਾਵੇਗਾ। (ਬਾਕੀ ਸਫ਼ਾ 6 ’ ਤੇ)