10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵੱਖ-ਵੱਖ ਮੁੱਦਿਆਂ ’ਤੇ ਹੋਈ ਵਿਸਥਾਰਪੂਰਵਕ ਚਰਚਾ, ਮੰਗਾਂ ਜਲਦ ਹੱਲ ਕਰਨ ਦਾ ਮਿਲਿਆ ਭਰੋਸਾ

ਫ਼ਿਰੋਜ਼ਪੁਰ,10 ਨਵੰਬਰ (ਕੁਲਬੀਰ ਸਿੰਘ ਸੋਢੀ)-ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਦੀ ਸਿਹਤ ਮੰਤਰੀ ਨਾਲ ਪੈਨਲ ਮੀਟਿੰਗ ਹੋਈ, ਜਿਸ ਵਿਚ ਸਿਹਤ ਵਿਭਾਗ ਨਾਲ ਸਬੰਧਿਤ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸਿਹਤ ਮੰਤਰੀ ਤੋਂ ਇਲਾਵਾ ਮੁੱਖ ਸਿਹਤ ਸਕੱਤਰ ਕੁਮਾਰ ਰਾਹੁਲ, ਸਿਹਤ ਡਾਇਰੈਕਟਰ ਡਾ.

Ad Position 21
No active advertisement
ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਸਿਹਤ ਮੰਤਰੀ ਦੇ ਪੈਨਲ ਨਾਲ ਹੋਈ ਮੀਟਿੰਗ ਦੀ ਤਸਵੀਰ। ਅਜੀਤ ਤਸਵੀਰ 11-11-2026
ਫ਼ਿਰੋਜ਼ਪੁਰ,10 ਨਵੰਬਰ (ਕੁਲਬੀਰ ਸਿੰਘ ਸੋਢੀ)-ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਦੀ ਸਿਹਤ ਮੰਤਰੀ ਨਾਲ ਪੈਨਲ ਮੀਟਿੰਗ ਹੋਈ, ਜਿਸ ਵਿਚ ਸਿਹਤ ਵਿਭਾਗ ਨਾਲ ਸਬੰਧਿਤ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸਿਹਤ ਮੰਤਰੀ ਤੋਂ ਇਲਾਵਾ ਮੁੱਖ ਸਿਹਤ ਸਕੱਤਰ ਕੁਮਾਰ ਰਾਹੁਲ, ਸਿਹਤ ਡਾਇਰੈਕਟਰ ਡਾ.ਅਨਿਲ ਗੋਇਲ, ਸ਼੍ਰੀਮਤੀ ਅਦਿਤੀ ਸਲਾਰੀਆ ਅਤੇ ਡਾਇਰੈਕਟਰ ਡੀ.ਆਰ. ਐੱਮ.ਈ. ਵੀ ਸ਼ਾਮਲ ਹੋਏ ਅਤੇ ਜਥੇਬੰਦੀ ਦੇ ਆਗੂਆਂ ਨੂੰ ਮੰਗਾਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੀ ਅਗਵਾਈ ਕਰਦਿਆਂ ਜਥੇਬੰਦੀ ਦੇ ਕੋਆਰਡੀਨੇਟਰ ਗੁਲਜ਼ਾਰ ਖਾਨ ਅਤੇ ਨਰਿੰਦਰ ਸ਼ਰਮਾ ਨੇ ਪੈਰਾ ਮੈਡੀਕਲ ਕਾਮਿਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਸਾਹਮਣੇ ਜ਼ੋਰਦਾਰ ਢੰਗ ਨਾਲ ਰੱਖਿਆ। ਆਗੂਆਂ ਨੇ ਕਿਹਾ ਕਿ ਸਿਹਤ ਵਿਭਾਗ ਵਿਚ ਕੰਮ ਕਰਦੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪਰ ਉਨ੍ਹਾਂ ਦੀਆਂ ਸੇਵਾ ਸ਼ਰਤਾਂ, ਤਰੱਕੀਆਂ ਅਤੇ ਰੁਜ਼ਗਾਰ ਦੀ ਸੁਰੱਖਿਆ ਨਾਲ ਸਬੰਧਿਤ ਮਸਲੇ ਅਜੇ ਵੀ ਹੱਲ ਹੋਣ ਦੀ ਉਡੀਕ ਕਰ ਰਹੇ ਹਨ। ਮੀਟਿੰਗ ਦੌਰਾਨ ਸਿਹਤ ਵਿਭਾਗ ਵਿਚ ਕੰਮ ਕਰਦੇ ਸਮੂਹ ਆਊਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲਿਆਉਣ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਰੱਦ ਕਰਨ ਅਤੇ ਵਿਭਾਗ ਵਿਚ ਕੰਮ ਕਰਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਗਈ। ਇਸ ਤੋਂ ਇਲਾਵਾ ਸਬ-ਸੈਂਟਰਾਂ ਤੱਕ ਟੀਕਾਕਰਨ ਲਈ ਵੈਕਸੀਨ ਪਹੁੰਚਾਉਣ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਸਿਹਤ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ’ਤੇ ਵੀ ਜ਼ੋਰ ਦਿੱਤਾ ਗਿਆ। ਜਥੇਬੰਦੀ ਦੇ ਆਗੂਆਂ ਨੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਅਤੇ ਏ.ਐੱਮ.ਓ. ਦੀਆਂ ਤਰੱਕੀਆਂ ਜਲਦ ਕਰਨ, ਰੇਡੀਓਗ੍ਰਾਫਰਾਂ ਦੀਆਂ ਨਵੀਆਂ ਅਸਾਮੀਆਂ ਸਿਰਜਣ ਅਤੇ ਨਰਸਿੰਗ ਕੇਡਰ ਦਾ ਪੇਅ ਗ੍ਰੇਡ 4600 ਰੁਪਏ ਕਰਨ ਦੀ ਮੰਗ ਵੀ ਰੱਖੀ। ਇਸ ਦੇ ਨਾਲ ਹੀ ਬਿਨਾਂ ਕਿਸੇ ਵਿਭਾਗੀ ਜਾਂਚ ਤੋਂ ਜਾਅਲੀ ਸ਼ਿਕਾਇਤਾਂ ਦੇ ਆਧਾਰ ’ਤੇ ਕੀਤੀਆਂ ਗਈਆਂ ਬਦਲੀਆਂ ਰੱਦ ਕਰਨ, ਵੱਖ-ਵੱਖ ਕੇਡਰਾਂ ਦੇ ਨਾਮ ਬਦਲਣ ਅਤੇ ਏਡਜ਼ ਕੰਟਰੋਲ ਸੋਸਾਇਟੀ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਮੁੱਦਾ ਵੀ ਉਠਾਇਆ ਗਿਆ। ਇਸ ਤੋਂ ਇਲਾਵਾ ਦਰਜਾ ਚਾਰ ਮੁਲਾਜ਼ਮਾਂ ਦੀਆਂ ਤਰੱਕੀਆਂ ਸੀਨੀਅਰਤਾ ਦੇ ਆਧਾਰ ’ਤੇ ਕਰਨ ਸਮੇਤ ਮੰਗ ਪੱਤਰ ਵਿਚ ਦਰਜ ਹੋਰ ਮੰਗਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਹੋਈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਿਹਤ ਮੰਤਰੀ ਦੇ ਪੈਨਲ ਵਲੋਂ ਪੱਖ ਸੁਣਨ ਪਿੱਛੋਂ ਮੰਗਾਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਉਪਰੰਤ ਜਥੇਬੰਦੀ ਦੇ ਆਗੂਆਂ ਵਲੋਂ ਸਿਹਤ ਡਾਇਰੈਕਟਰ ਦਫ਼ਤਰ ਵਿਖੇ ਦੋਵੇਂ ਸਿਹਤ ਡਾਇਰੈਕਟਰਾਂ ਨਾਲ ਵੱਖਰੀ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਵਿਭਾਗੀ ਪੱਧਰ ’ਤੇ ਹੱਲ ਹੋਣ ਵਾਲੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ.ਸ.ਸ.ਫ. ਵਿਗਿਆਨਕ ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ, ਸੁਖਵਿੰਦਰ ਸਿੰਘ ਦੋਂਦਾ, ਮੁਨੱਵਰ ਜਹਾਂ, ਜਸਪ੍ਰੀਤ ਕੌਰ ਮੋਗਾ, ਰਾਜਿੰਦਰ ਬੱਲੂਆਣਾ, ਜਸਵਿੰਦਰ ਸਿੰਘ ਕੌੜਾ, ਜਸਮੇਲ ਸਿੰਘ ਦਿਓਲ, ਗੁਰਵਿੰਦਰ ਸਿੰਘ, ਮਨਜੀਤ ਸਿੰਘ ਰੇਡੀਉਗ੍ਰਾਫਰ ਅਤੇ ਦਲਜੀਤ ਸਿੰਘ ਸਮੇਤ ਹੋਰ ਮੁਲਾਜ਼ਮ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੇ ਧੂੰਏਂ ਅਤੇ ਪਟਾਕਿਆਂ ਦੇ ਪ੍ਰਦੂਸ਼ਣ... ਅਗਲੀ ਖ਼ਬਰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੈਲੀ ਵਿਚ ਕਰੀਬ 5 ਹਜ਼ਾਰ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਕਰਨਗੇ ਭਰਵੀਂ ਸ਼ਮੂਲੀਅਤ
Ad Position 24