ਸਕੂਲਾਂ,ਕਾਲਜਾਂ ਵਿਚ ਦੋ ਰੋਜ਼ਾ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਅੱਜ ਤੋਂ
ਫ਼ਿਰੋਜ਼ਪੁਰ, 10 ਨਵੰਬਰ (ਗੁਰਿੰਦਰ ਸਿੰਘ)-ਲੋਕਤੰਤਰੀ ਪ੍ਰਣਾਲੀ ਦੀ ਮਜ਼ਬੂਤੀ ਵਿਚ ਨੌਜਵਾਨ ਵਰਗ ਦੀ ਸਰਗਰਮ ਭੂਮਿਕਾ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਸਕੂਲਾਂ ਅਤੇ ਕਾਲਜਾਂ ਵਿਚ 11 ਅਤੇ 12 ਨਵੰਬਰ ਨੂੰ ਵਿਸ਼ੇਸ਼ ਜਾਗਰੂਕਤਾ ਮੁਕਾਬਲੇ ਕਰਵਾਏ ਜਾਣਗੇ। ਸਵੀਪ (ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਮੁਹਿੰਮ ਤਹਿਤ ਕਰਵਾਈਆਂ ਜਾਣ ਵਾਲੀਆਂ ਇਨ੍ਹਾਂ ਗਤੀਵਿਧੀਆਂ ਵਿਚ ਲੇਖ ਲਿਖਣ ਅਤੇ ਕੁਇਜ਼ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਚੋਣ ਪ੍ਰਣਾਲੀ, ਵੋਟ ਦੇ ਅਧਿਕਾਰ ਅਤੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਫ਼ਰਜ਼ਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ।
ਫ਼ਿਰੋਜ਼ਪੁਰ, 10 ਨਵੰਬਰ (ਗੁਰਿੰਦਰ ਸਿੰਘ)-ਲੋਕਤੰਤਰੀ ਪ੍ਰਣਾਲੀ ਦੀ ਮਜ਼ਬੂਤੀ ਵਿਚ ਨੌਜਵਾਨ ਵਰਗ ਦੀ ਸਰਗਰਮ ਭੂਮਿਕਾ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਸਕੂਲਾਂ ਅਤੇ ਕਾਲਜਾਂ ਵਿਚ 11 ਅਤੇ 12 ਨਵੰਬਰ ਨੂੰ ਵਿਸ਼ੇਸ਼ ਜਾਗਰੂਕਤਾ ਮੁਕਾਬਲੇ ਕਰਵਾਏ ਜਾਣਗੇ। ਸਵੀਪ (ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਮੁਹਿੰਮ ਤਹਿਤ ਕਰਵਾਈਆਂ ਜਾਣ ਵਾਲੀਆਂ ਇਨ੍ਹਾਂ ਗਤੀਵਿਧੀਆਂ ਵਿਚ ਲੇਖ ਲਿਖਣ ਅਤੇ ਕੁਇਜ਼ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਚੋਣ ਪ੍ਰਣਾਲੀ, ਵੋਟ ਦੇ ਅਧਿਕਾਰ ਅਤੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਫ਼ਰਜ਼ਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਇਨ੍ਹਾਂ ਗਤੀਵਿਧੀਆਂ ਸਬੰਧੀ ਮੁੱਖ ਮੰਤਰੀ ਫ਼ੀਲਡ ਅਫ਼ਸਰ ਹਿਮਾਂਸ਼ੂ ਕਾਦਿਆਨ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੂੰ ਵਿੱਦਿਅਕ ਅਦਾਰਿਆਂ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਲੇਖ ਲਿਖਣ ਮੁਕਾਬਲੇ ਲਈ ’ਸ਼ੁੱਧ ਅਤੇ ਗ਼ਲਤੀ ਰਹਿਤ ਵੋਟਰ ਸੂਚੀ ਦੀ ਮਹੱਤਤਾ’ ਅਤੇ ’ਵੋਟ ਪਾਉਣ ਦੀ ਮਹੱਤਤਾ’ ਵਿਸ਼ੇ ਨਿਰਧਾਰਤ ਕੀਤੇ ਗਏ ਹਨ। ਵਿਦਿਆਰਥੀ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਚ ਆਪਣੇ ਵਿਚਾਰ ਲਿਖ ਸਕਣਗੇ। ਇਸੇ ਤਰ੍ਹਾਂ ਕੁਇਜ਼ ਮੁਕਾਬਲੇ ਵਿਚ ਚੋਣ ਪ੍ਰਕਿਰਿਆ ਨਾਲ ਜੁੜੇ 50 ਬਹੁ-ਵਿਕਲਪੀ ਪ੍ਰਸ਼ਨ ਪੁੱਛੇ ਜਾਣਗੇ। ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਇਨ੍ਹਾਂ ਸਰਗਰਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਲਕਾ ਪੱਧਰ ’ਤੇ ਸਵੀਪ ਕੋਆਰਡੀਨੇਟਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਨ੍ਹਾਂ ਵਿਚ ਫ਼ਿਰੋਜ਼ਪੁਰ ਦਿਹਾਤੀ ਤੋਂ ਕਮਲ ਸ਼ਰਮਾ, ਫ਼ਿਰੋਜ਼ਪੁਰ ਸ਼ਹਿਰੀ ਤੋਂ ਲਖਵਿੰਦਰ ਸਿੰਘ, ਜ਼ੀਰਾ ਤੋਂ ਮਹਾਵੀਰ ਬਾਂਸਲ ਅਤੇ ਗੁਰੂਹਰਸਹਾਏ ਤੋਂ ਪਰਵਿੰਦਰ ਸਿੰਘ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ। ਚੋਣ ਕਾਨੂੰਗੋ ਮੈਡਮ ਗਗਨ ਵਲੋਂ ਵੀ ਵੱਖ-ਵੱਖ ਗਤੀਵਿਧੀਆਂ ਦੇ ਤਾਲਮੇਲ ਵਿਚ ਸਹਿਯੋਗ ਦਿੱਤਾ ਜਾ ਰਿਹਾ ਹੈ।