10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਗਤ ਬਾਬਾ ਦੁਨੀ ਚੰਦ ਕਾਲਜ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ

ਜ਼ੀਰਾ,10 ਨਵੰਬਰ (ਰਜਨੀਸ਼ ਕਥੂਰੀਆ)- ਭਗਤ ਬਾਬਾ ਦੁਨੀ ਚੰਦ ਕਾਲਜ ਮਹੀਆਂਵਾਲਾ ਕਲਾਂ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਦਿਆਰਥੀਆਂ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਨਾਲ ਸਬੰਧਤ ਵਿਚਾਰ ਸਾਂਝੇ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 11-11-2026
ਜ਼ੀਰਾ,10 ਨਵੰਬਰ (ਰਜਨੀਸ਼ ਕਥੂਰੀਆ)- ਭਗਤ ਬਾਬਾ ਦੁਨੀ ਚੰਦ ਕਾਲਜ ਮਹੀਆਂਵਾਲਾ ਕਲਾਂ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਦਿਆਰਥੀਆਂ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਨਾਲ ਸਬੰਧਤ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ’ਤੇ ਵਿਦਿਆਰਥਣਾ ਵਲੋਂ ਸੁੰਦਰ ਰੰਗੋਲੀਆਂ ਬਣਾਈਆਂ ਗਈਆਂ ਅਤੇ ਦੀਵੇ ਜਗ੍ਹਾ ਕੇ ਕਾਲਜ ਦੇ ਵਾਤਾਵਰਨ ਨੂੰ ਰੌਸ਼ਨ ਕੀਤਾ ਗਿਆ। ਇਸ ਮੌਕੇ ਕਾਲਜ ਵਿਚ ਕਰਵਾਏ ਗਏ ਮਿਡ ਸਮੈਸਟਰ ਟੈਸਟ ਦੇ ਨਤੀਜੇ ਦਾ ਐਲਾਨ ਵੀ ਕੀਤਾ ਗਿਆ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਦੌਰਾਨ ਕਾਲਜ ਦੇ ਚੇਅਰਮੈਨ ਹਰਨੇਕ ਸਿੰਘ ਬਰਾੜ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਉਹਨਾਂ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲੇ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਦੀ ਇਤਿਹਾਸਕ ਘਟਨਾ ਨੂੰ ਯਾਦ ਕਰਦਿਆਂ ਮਨੁੱਖਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਇਸ ਮੌਕੇ ’ਤੇ ਕਾਲਜ ਦੇ ਜਨਰਲ ਸਕੱਤਰ ਅਤੇ ਅਕਾਦਮਿਕ ਮੁਖੀ ਲਵਜੀਤ ਸਿੰਘ ਗਿੱਲ ਨੇ ਵੀ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਹਨੇਰੇ ਤੋਂ ਰੌਸ਼ਨੀ, ਬੁਰਾਈ ਤੋਂ ਨੇਕੀ ਅਤੇ ਨਿਰਾਸ਼ਾ ਤੋਂ ਆਸ਼ਾ ਵੱਲ ਵਧਣ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਚੰਗੇ ਨਾਗਰਿਕ ਬਣਨ ਅਤੇ ਸਮਾਜ ਵਿੱਚ ਪਿਆਰ, ਸਾਂਝ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਨੇਜਰ ਪ੍ਰੀਤਮ ਸਿੰਘ ਸਿੱਧੂ ਅਤੇ ਖਜਾਨਚੀ ਗੁਰਮੀਤ ਸਿੰਘ ਬਰਾੜ ਨੇ ਵੀ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਪ੍ਰੋਫੈਸਰ ਵੀਰਪਾਲ ਕੌਰ, ਪ੍ਰੋਫੈਸਰ ਅਨੀਸ਼ਾ, ਪ੍ਰੋਫੈਸਰ ਲਾਲ ਸਿੰਘ, ਪ੍ਰੋਫੈਸਰ ਬਲਪ੍ਰੀਤ ਸਿੰਘ, ਪ੍ਰੋਫੈਸਰ ਗੁਰਪ੍ਰੀਤ ਸਿੰਘ, ਪ੍ਰੋਫੈਸਰ ਹਰਪ੍ਰੀਤ ਕੌਰ , ਪ੍ਰੋਫੈਸਰ ਹਰਪ੍ਰੀਤ ਕੌਰ,ਪ੍ਰੋਫੈਸਰ ਸਤਨਾਮ ਸਿੰਘ, ਪ੍ਰੋਫੈਸਰ ਅਮਨਦੀਪ ਕੌਰ, ਪ੍ਰੋਫੈਸਰ ਕੁਲਵਿੰਦਰ ਕੌਰ ਅਤੇ ਪ੍ਰੋਫੈਸਰ ਰਾਕੇਸ਼ ਭੱਲਾ, ਰਮਜੀਤ ਕੌਰ ਲਾਇਬ੍ਰੇਰੀਅਨ ਅਤੇ ਮਨਪ੍ਰੀਤ ਕੌਰ ਕਲਰਕ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਦਰ ਥਾਣਾ ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਫ਼ਿਰੋਜ਼ਪੁਰ ’ਚ 14-15 ਨਵੰਬਰ ਨੂੰ ਹੋਣ ਵਾਲੀ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਲਈ ਤਿਆਰੀਆਂ ਤੇਜ਼ 35 ਸਾਲ ਤੋਂ ਵੱਧ ਉ...
Ad Position 24