ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਸਟਾਫ਼ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ
ਫ਼ਿਰੋਜ਼ਪੁਰ,10 ਨਵੰਬਰ (ਕੁਲਬੀਰ ਸਿੰਘ ਸੋਢੀ)-ਸ਼ਹਿਰ ਅਤੇ ਆਸ-ਪਾਸ ਦੇ ਲੋਕਾਂ ਨੂੰ ਘੱਟ ਖਰਚੇ ’ਤੇ ਵਧੀਆ ਮੈਡੀਕਲ ਸੁਵਿਧਾਵਾਂ ਦੇਣਾ ਵਾਲੇ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਬੀਤੇ ਦਿਨ ਦੀਵਾਲੀ ਦਾ ਤਿਉਹਾਰ ਉਤਸ਼ਾਹ,ਆਪਸੀ ਪਿਆਰ ਅਤੇ ਖ਼ੁਸ਼ੀ ਭਰੇ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੇ ਸਮੂਹ ਸਟਾਫ਼ ਨੇ ਇਕੱਠੇ ਹੋ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਇਕ-ਦੂਜੇ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ।
ਫ਼ਿਰੋਜ਼ਪੁਰ,10 ਨਵੰਬਰ (ਕੁਲਬੀਰ ਸਿੰਘ ਸੋਢੀ)-ਸ਼ਹਿਰ ਅਤੇ ਆਸ-ਪਾਸ ਦੇ ਲੋਕਾਂ ਨੂੰ ਘੱਟ ਖਰਚੇ ’ਤੇ ਵਧੀਆ ਮੈਡੀਕਲ ਸੁਵਿਧਾਵਾਂ ਦੇਣਾ ਵਾਲੇ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਬੀਤੇ ਦਿਨ ਦੀਵਾਲੀ ਦਾ ਤਿਉਹਾਰ ਉਤਸ਼ਾਹ,ਆਪਸੀ ਪਿਆਰ ਅਤੇ ਖ਼ੁਸ਼ੀ ਭਰੇ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੇ ਸਮੂਹ ਸਟਾਫ਼ ਨੇ ਇਕੱਠੇ ਹੋ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਇਕ-ਦੂਜੇ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਹਸਪਤਾਲ ਦੀ ਐੱਮ.ਡੀ. ਸ਼੍ਰੀਮਤੀ ਬਲਜੀਤ ਕੌਰ ਬੰਗੜ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਸਮੂਹ ਸਟਾਫ਼ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਕਿਹਾ ਕਿ ਹਸਪਤਾਲ ਦੀ ਤਰੱਕੀ ਅਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਹਰੇਕ ਕਰਮਚਾਰੀ ਦੀ ਅਹਿਮ ਭੂਮਿਕਾ ਹੈ ਅਤੇ ਉਨ੍ਹਾਂ ਦੇ ਸਮੂਹਿਕ ਯਤਨਾਂ ਅਤੇ ਕਰਮਚਾਰੀਆਂ ਦੀ ਮਿਹਨਤ ਸਦਕਾ ਹੀ ਸੰਭਵ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਨੂੰ ਹਨੇਰੇ ਤੋਂ ਰੌਸ਼ਨੀ ਵੱਲ ਵਧਣ ਦੇ ਨਾਲ-ਨਾਲ ਆਪਸੀ ਪਿਆਰ, ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੰਦੇਸ਼ ਦਿੰਦਾ ਹੈ। ਅਜਿਹੇ ਤਿਉਹਾਰਾਂ ਨੂੰ ਸੰਸਥਾ ਦੇ ਸਮੂਹ ਸਟਾਫ਼ ਨਾਲ ਮਿਲ ਕੇ ਮਨਾਉਣ ਨਾਲ ਆਪਸੀ ਤਾਲਮੇਲ ਅਤੇ ਪਰਿਵਾਰਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ। ਇਸ ਮੌਕੇ ਹਸਪਤਾਲ ਦੇ ਸਟਾਫ਼ ਨੇ ਵੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਬੰਧਕਾਂ ਵਲੋਂ ਕਰਮਚਾਰੀਆਂ ਨਾਲ ਤਿਉਹਾਰ ਮਨਾਉਣਾ ਉਨ੍ਹਾਂ ਲਈ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ। ਅੰਤ ਵਿਚ ਸਮੂਹ ਸਟਾਫ਼ ਨੇ ਇੱਕਜੁੱਟ ਹੋ ਕੇ ਸਾਰਿਆਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ।