ਦੀਵਾਲੀ ਮੌਕੇ ਗੁਰੂਹਰਸਹਾਏ ਦੇ ਗੁਰੂ ਘਰਾਂ ਸੰਗਤਾਂ ਨੇ ਟੇਕਿਆ ਮੱਥਾ, ਰਾਤ ਸਮੇਂ ਦੀਪਮਾਲਾ ਕਰ ਕੇ ਮਨਾਈਆਂ ਖ਼ੁਸ਼ੀਆਂ
ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)-ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਜਿੱਥੇ ਦੇਸ਼-ਵਿਦੇਸ਼ ਵਿਚ ਵੱਸਦੇ ਲੋਕਾਂ ਵਲੋਂ ਇਸ ਤਿਉਹਾਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਹੀ ਗੁਰੂਹਰਸਹਾਏ ਸ਼ਹਿਰ ਵਿਚ ਵੀ ਦੀਵਾਲੀ ਦੀਆਂ ਖੂਬ ਰੌਣਕਾਂ ਦੇਖਣ ਨੂੰ ਮਿਲੀਆਂ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਸੰਗਤਾਂ ਦੀ ਭਾਰੀ ਆਮਦ ਰਹੀ।
ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)-ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਜਿੱਥੇ ਦੇਸ਼-ਵਿਦੇਸ਼ ਵਿਚ ਵੱਸਦੇ ਲੋਕਾਂ ਵਲੋਂ ਇਸ ਤਿਉਹਾਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਹੀ ਗੁਰੂਹਰਸਹਾਏ ਸ਼ਹਿਰ ਵਿਚ ਵੀ ਦੀਵਾਲੀ ਦੀਆਂ ਖੂਬ ਰੌਣਕਾਂ ਦੇਖਣ ਨੂੰ ਮਿਲੀਆਂ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਸੰਗਤਾਂ ਦੀ ਭਾਰੀ ਆਮਦ ਰਹੀ। ਦੀਵਾਲੀ ਦੇ ਸ਼ੁੱਭ ਮੌਕੇ ’ਤੇ ਸ਼ਹਿਰ ਦੇ ਸ਼੍ਰੀ ਸਿੱਖ ਸਨਾਤਨ ਧਰਮਸ਼ਾਲਾ ਵੱਡਾ ਗੁਰਦੁਆਰਾ ਸਾਹਿਬ ਅਤੇ ਸ੍ਰੀ ਬੇਰ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਸਵੇਰ ਤੋਂ ਹੀ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚੀਆਂ। ਇਸ ਦੌਰਾਨ ਸੰਗਤਾਂ ਨੇ ਗੁਰੂ ਘਰਾਂ ਵਿਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਅਤੇ ਭਗਤੀ ਵਾਲਾ ਮਾਹੌਲ ਦੇਖਣ ਨੂੰ ਮਿਲਿਆ। ਇਸ ਤੋਂ ਇਲਾਵਾ ਰਾਤ ਸਮੇਂ ਸ਼ਹਿਰ ਵਾਸੀਆਂ ਵਲੋਂ ਆਪਣੇ ਘਰਾਂ, ਦੁਕਾਨਾਂ ਅਤੇ ਧਾਰਮਿਕ ਅਸਥਾਨਾਂ ਨੂੰ ਦੀਵਿਆਂ ਅਤੇ ਮੋਮਬਤੀਆਂ ਨਾਲ ਰੌਸ਼ਨ ਕਰਕੇ ਖ਼ੂਬਸੂਰਤ ਦੀਪਮਾਲਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬਾਨ ਵਿਖੇ ਵੀ ਰੌਸ਼ਨੀਆਂ ਦੀ ਖ਼ੂਬਸੂਰਤ ਸਜਾਵਟ ਕੀਤੀ ਗਈ, ਜਿਸ ਨਾਲ ਸਮੁੱਚਾ ਮਾਹੌਲ ਮਨਮੋਹਕ ਬਣ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਦੀਪਮਾਲਾ ਵਿਚ ਹਿੱਸਾ ਲਿਆ। ਦੀਵਾਲੀ ਮੌਕੇ ਸ਼ਹਿਰ ਵਿਚ ਹਰ ਪਾਸੇ ਖ਼ੁਸ਼ੀ, ਉਤਸ਼ਾਹ ਅਤੇ ਧਾਰਮਿਕ ਸ਼ਰਧਾ ਦਾ ਮਾਹੌਲ ਬਣਿਆ ਰਿਹਾ। ਲੋਕਾਂ ਨੇ ਇਕ-ਦੂਜੇ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਮਿਲਵਰਤਨ ਦਾ ਸੰਦੇਸ਼ ਦਿੱਤਾ।