10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

15 ਨਵੰਬਰ ਨੂੰ ਸ਼ਹੀਦ ਭਾਈ ਪਰਮਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ

ਫ਼ਿਰੋਜ਼ਪੁਰ, 10 ਨਵੰਬਰ (ਕੁਲਬੀਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਦੇ ਪੰਜਾਬ ਅਤੇ ਹਰਿਆਣਾ ਚੈਪਟਰ ਦੀ ਆਨਲਾਈਨ ਮੀਟਿੰਗ ਦੌਰਾਨ 13 ਨਵੰਬਰ ਨੂੰ ਨਸ਼ਿਆਂ ਵਿਰੁੱਧ ਕੱਢਿਆ ਜਾਣ ਵਾਲਾ ਮਾਰਚ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ 15 ਨਵੰਬਰ ਨੂੰ ਕੌਮੀ ਸ਼ਹੀਦ ਭਾਈ ਪਰਮਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਹੋਣ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ ਅਤੇ ਮੋਰਚੇ ਵਲੋਂ ਜਲਦ ਹੀ ਦੁਬਾਰਾ ਮੀਟਿੰਗ ਕਰਕੇ ਮਾਰਚ ਦੀ ਅਗਲੀ ਤਰੀਕ ਦਾ ਐਲਾਨ ਕੀਤਾ ਜਾਵੇਗਾ।

Ad Position 21
No active advertisement
ਭਾਕਿਯੂ ਮਝੈਲ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ। 11-11-2026
ਫ਼ਿਰੋਜ਼ਪੁਰ, 10 ਨਵੰਬਰ (ਕੁਲਬੀਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਦੇ ਪੰਜਾਬ ਅਤੇ ਹਰਿਆਣਾ ਚੈਪਟਰ ਦੀ ਆਨਲਾਈਨ ਮੀਟਿੰਗ ਦੌਰਾਨ 13 ਨਵੰਬਰ ਨੂੰ ਨਸ਼ਿਆਂ ਵਿਰੁੱਧ ਕੱਢਿਆ ਜਾਣ ਵਾਲਾ ਮਾਰਚ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ 15 ਨਵੰਬਰ ਨੂੰ ਕੌਮੀ ਸ਼ਹੀਦ ਭਾਈ ਪਰਮਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਹੋਣ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ ਅਤੇ ਮੋਰਚੇ ਵਲੋਂ ਜਲਦ ਹੀ ਦੁਬਾਰਾ ਮੀਟਿੰਗ ਕਰਕੇ ਮਾਰਚ ਦੀ ਅਗਲੀ ਤਰੀਕ ਦਾ ਐਲਾਨ ਕੀਤਾ ਜਾਵੇਗਾ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਵਿਚ ਵਧ ਰਹੇ ਨਸ਼ਿਆਂ ਦੇ ਪ੍ਰਕੋਪ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਛੇਵਾਂ ਦਰਿਆ ਪੰਜਾਬ ਦੀ ਜਵਾਨੀ ਨੂੰ ਨਿਗਲ ਰਿਹਾ ਹੈ ਅਤੇ ਰੋਜ਼ਾਨਾ ਅਨੇਕਾਂ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਆਗੂਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਸ਼ਹੀਦ ਭਾਈ ਪਰਮਿੰਦਰ ਸਿੰਘ ਝੋਟਾ ਨੇ ਆਪਣੀ ਜ਼ਿੰਦਗੀ ਪੰਜਾਬ ਦੇ ਲੇਖੇ ਲਾ ਦਿੱਤੀ। ਹੁਣ ਸਮੂਹ ਪੰਜਾਬੀਆਂ ਦਾ ਫ਼ਰਜ਼ ਬਣਦਾ ਹੈ ਕਿ ਉਨ੍ਹਾਂ ਵਲੋਂ ਸ਼ੁਰੂ ਕੀਤੇ ਕਾਰਜ ਨੂੰ ਅੱਗੇ ਵਧਾਇਆ ਜਾਵੇ। ਇਸੇ ਤਹਿਤ ਕਿਸਾਨ ਆਗੂਆਂ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਤਵਾਰ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਣ ਵਾਲੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਕੋਆਪਰੇਟਿਵ ਬੈਂਕਾਂ ਅਤੇ ਸਹਿਕਾਰੀ ਸਭਾਵਾਂ ਦੇ ਨਿਯਮਾਂ ਵਿਚ ਕੀਤੇ ਜਾ ਰਹੇ ਬਦਲਾਅ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਇਨ੍ਹਾਂ ਸਹਿਕਾਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਜਾਂ ਖ਼ਤਮ ਕਰਨ ਵੱਲ ਵਧ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੀਟਿੰਗ ਵਿਚ ਇੰਦਰਜੀਤ ਸਿੰਘ ਕੋਟਬੁੱਢਾ, ਸੁਖਜੀਤ ਸਿੰਘ ਹਰਦੋਝੰਡੇ, ਗੁਰਿੰਦਰ ਸਿੰਘ ਭੰਗੂ, ਬਚਿੱਤਰ ਸਿੰਘ ਕੋਟਲਾ, ਗੁਰਸੇਵਕ ਸਿੰਘ ਧਾਲੀਵਾਲ, ਲਖਵਿੰਦਰ ਸਿੰਘ ਔਲਖ ਅਤੇ ਬੀਬੀ ਪਰਮਜੀਤ ਕੌਰ ਸਾਈਂਆਵਾਲਾ ਸਮੇਤ ਹੋਰ ਕਿਸਾਨ ਆਗੂ ਸ਼ਾਮਲ ਹੋਏ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰਸੀਪਲ ਪਰਵਿੰਦਰ ਜੀਤ ਕੌਰ ਨੇ ਅਧਿਆਪਕਾਂ ਅਤੇ ਚੌਥਾ ਦਰਜਾ ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫ਼ੇ ਵੰਡੇ ਅਗਲੀ ਖ਼ਬਰ ਡਰੱਗ ਅਵੇਅਰਨੈੱਸ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
Ad Position 24