ਝੋਨੇ ਦੀ ਸਰਕਾਰੀ ਖ਼ਰੀਦ ਨਾ ਹੋਣ ਨਾਲ ਕਿਸਾਨ ਮੰਡੀਆਂ ਵਿਚ ਰੁਲਣ ਲੱਗੇ-ਜੋਸਨ
ਮੰਡੀ ਅਰਨੀਵਾਲਾ, 11 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਖ਼ਰੀਦ ਕੇਂਦਰਾਂ ਵਿਚੋਂ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰ ਦਿੱਤੇ ਜਾਣ ਨਾਲ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕਾਂਗਰਸੀ ਮੰਤਰੀ ਹੰਸਰਾਜ ਜੋਸਨ ਨੇ ਕੀਤਾ।
ਮੰਡੀ ਅਰਨੀਵਾਲਾ, 11 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਖ਼ਰੀਦ ਕੇਂਦਰਾਂ ਵਿਚੋਂ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰ ਦਿੱਤੇ ਜਾਣ ਨਾਲ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕਾਂਗਰਸੀ ਮੰਤਰੀ ਹੰਸਰਾਜ ਜੋਸਨ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਜਦੋਂ ਕਿਸਾਨਾਂ ਵਲੋਂ ਪ੍ਰਮਾਣਿਤ ਕਿਸਮਾਂ ਦੀ ਫ਼ਸਲ ਮੰਡੀ ਵਿਚ ਲੈ ਕੇ ਲਿਆਂਦੀ ਹੈ ਤਾਂ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ ਜਿਸ ਨਾਲ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਰੁਲ ਰਹੀ ਹੈ ਅਤੇ ਕਿਸਾਨ ਪਰੇਸ਼ਾਨ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਫ਼ਾਜ਼ਿਲਕਾ ਜ਼ਿਲੇ੍ਹ ਦੇ ਬਹੁਤ ਸਾਰੇ ਰਕਬੇ ਵਿਚ ਪਹਿਲਾਂ ਨਰਮੇ ਦੀ ਫ਼ਸਲ ਹੁੰਦੀ ਸੀ । ਜਿੱਥੇ ਨਰਮਾ ਖ਼ਰਾਬ ਹੋਣ ਅਤੇ ਫ਼ਸਲ ਢੁਕਵੀਂ ਨਾ ਹੋਣ ਕਰਕੇ ਕਿਸਾਨਾਂ ਵੱਲੋਂ ਝੋਨੇ ਵੱਲ ਰੁੱਖ ਕੀਤਾ ਗਿਆ ਸੀ ਪਰ ਹੁਣ ਜੇਕਰ ਝੋਨੇ ਦੀ ਵੀ ਇਸੇ ਤਰ੍ਹਾਂ ਬੇਕਦਰੀ ਹੁੰਦੀ ਰਹੀ ਤਾਂ ਕਿਸਾਨ ਕੋਲ ਕੋਈ ਵੀ ਬਦਲ ਨਹੀਂ ਰਹਿ ਗਿਆ। ਸਾਬਕਾ ਕਾਂਗਰਸੀ ਮੰਤਰੀ ਜੋਸਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਫ਼ਸਲ ਤੁਰੰਤ ਚੁੱਕਣੀ ਚਾਹੀਦੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਨ ਤੋਂ ਬਚਾਉਣਾ ਚਾਹੀਦਾ ਹੈ।