ਪੰਜਾਬ ਸਰਕਾਰ ਵਲੋਂ ਟੀ.ਏ. ਆਰਮੀ ਭਰਤੀ ਲਈ ਮੁਫ਼ਤ ਫਿਜ਼ੀਕਲ ਕੈਂਪ ਸ਼ੁਰੂ
ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਾਦਲ-ਲੰਬੀ ਰੋਡ) ਵਲੋਂ ਫ਼ਾਜ਼ਿਲਕਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਦੇ ਨੌਜਵਾਨਾਂ ਲਈ ਟੀ. ਏ ਆਰਮੀ ਦੇ ਫਿਜ਼ੀਕਲ ਟੈੱਸਟ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਕੈਪਟਨ ਲਖਵਿੰਦਰ ਸਿੰਘ ਨੇ ਦਿੱਤੀ।
ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਾਦਲ-ਲੰਬੀ ਰੋਡ) ਵਲੋਂ ਫ਼ਾਜ਼ਿਲਕਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਦੇ ਨੌਜਵਾਨਾਂ ਲਈ ਟੀ.ਏ ਆਰਮੀ ਦੇ ਫਿਜ਼ੀਕਲ ਟੈੱਸਟ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਕੈਪਟਨ ਲਖਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਟੀ.ਏ. ਭਰਤੀ ਲਈ ਉਕਤ ਜ਼ਿਲਿਆਂ ਦੇ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫ਼ੋਟੋ ਕਾਪੀ, ਆਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਦੀ ਫ਼ੋਟੋ ਕਾਪੀ ਅਤੇ 2 ਪਾਸਪੋਰਟ ਸਾਈਜ਼ ਫ਼ੋਟੋਆਂ ਸਮੇਤ ਬਾਦਲ–ਲੰਬੀ ਮੇਨ ਰੋਡ ’ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਸੀ-ਪਾਈਟ ਕੈਂਪ ਵਿਚ ਨਿੱਜੀ ਤੌਰ ’ਤੇ 13 ਨਵੰਬਰ 2026 ਤੋਂ ਸਵੇਰੇ 9 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐੱਸ.ਐੱਸ.ਸੀ. (ਜੀ.ਡੀ.) ਦੇ ਲਿਖਤੀ ਪੇਪਰ ਦੀ ਤਿਆਰੀ ਵੀ ਕਰਵਾਈ ਜਾਵੇਗੀ, ਜਿਨ੍ਹਾਂ ਨੌਜਵਾਨਾਂ ਨੇ ਐੱਸ.ਐੱਸ.ਸੀ. ਵਿਚ ਅਪਲਾਈ ਕੀਤਾ ਹੋਇਆ ਹੈ, ਉਹ ਵੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ।