11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਝੋਨੇ ਦੀ ਖਰੀਦ ਮੁੜ ਸ਼ੁਰੂ ਕਰਵਾਉਣ ਲਈ ਆੜ੍ਹਤੀ ਐਸੋਸੀਏਸ਼ਨ ਵਲੋਂ ਖਰੀਦ ਅਧਿਕਾਰੀਆਂ ਨਾਲ ਮੀਟਿੰਗ

ਜ਼ੀਰਾ, 11 ਨਵੰਬਰ(ਪ੍ਰਤਾਪ ਸਿੰਘ ਹੀਰਾ)-ਪੰਜਾਬ ਭਰ ਵਿਚ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਠੱਪ ਕੀਤੇ ਜਾਣ ਕਾਰਨ ਮੰਡੀਆਂ ਵਿਚ ਹਾਲਾਤ ਗੰਭੀਰ ਬਣੇ ਹੋਏ ਹਨ ਜਿਸ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਭਾਰੀ ਚਿੰਤਾ ਅਤੇ ਬੇਚੈਨੀ ਪਾਈ ਜਾ ਰਹੀ ਹੈ। ਇਸ ਗੰਭੀਰ ਸਮੱਸਿਆ ਦੇ ਹੱਲ ਲਈ ਆੜ੍ਹਤੀ ਐਸੋਸੀਏਸ਼ਨ ਜ਼ੀਰਾ ਵਲੋਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 12-11-2026
ਜ਼ੀਰਾ, 11 ਨਵੰਬਰ(ਪ੍ਰਤਾਪ ਸਿੰਘ ਹੀਰਾ)-ਪੰਜਾਬ ਭਰ ਵਿਚ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਠੱਪ ਕੀਤੇ ਜਾਣ ਕਾਰਨ ਮੰਡੀਆਂ ਵਿਚ ਹਾਲਾਤ ਗੰਭੀਰ ਬਣੇ ਹੋਏ ਹਨ ਜਿਸ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਭਾਰੀ ਚਿੰਤਾ ਅਤੇ ਬੇਚੈਨੀ ਪਾਈ ਜਾ ਰਹੀ ਹੈ। ਇਸ ਗੰਭੀਰ ਸਮੱਸਿਆ ਦੇ ਹੱਲ ਲਈ ਆੜ੍ਹਤੀ ਐਸੋਸੀਏਸ਼ਨ ਜ਼ੀਰਾ ਵਲੋਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਕੁਮਾਰ ਢੰਡ ਨੇ ਅਧਿਕਾਰੀਆਂ ਸਾਹਮਣੇ ਮੰਡੀਆਂ ਦੀ ਮੌਜੂਦਾ ਸਥਿਤੀ ਬਿਆਨ ਕਰਦਿਆਂ ਕਿਹਾ ਕਿ ਕਿਸਾਨ ਰੋਜ਼ਾਨਾ ਆਪਣੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਲਿਆ ਰਹੇ ਹਨ। ਪ੍ਰੰਤੂ ਖਰੀਦ ਏਜੰਸੀਆਂ ਵਲੋਂ ਖਰੀਦ ਬੰਦ ਰੱਖਣ ਕਾਰਨ ਦਾਣਾ ਮੰਡੀਆਂ ਵਿਚ ਝੋਨੇ ਦੇ ਵੱਡੇ-ਵੱਡੇ ਅੰਬਾਰ ਲੱਗ ਚੁੱਕੇ ਹਨ। ਮੰਡੀਆਂ ਵਿਚ ਪੈਰ ਧਰਨ ਨੂੰ ਥਾਂ ਨਹੀਂ ਬਚੀ ਅਤੇ ਨਵੀਂ ਆ ਰਹੀ ਫ਼ਸਲ ਨੂੰ ਉਤਾਰਨ ਲਈ ਗੰਭੀਰ ਸੰਕਟ ਖੜ੍ਹਾ ਹੋ ਗਿਆ ਹੈ। ਪ੍ਰਧਾਨ ਢੰਡ ਅਤੇ ਆੜ੍ਹਤੀ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੀ ਖੱਜਲ-ਖ਼ੁਆਰੀ ਨੂੰ ਦੇਖਦੇ ਹੋਏ ਝੋਨੇ ਦੀ ਖਰੀਦ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਵਾਈ ਜਾਵੇ। ਇਸ ਮੌਕੇ ਖਰੀਦ ਏਜੰਸੀਆਂ ਵਲੋਂ ਪੁੱਜੇ ਖਰੀਦ ਅਧਿਕਾਰੀ ਇੰਸਪੈਕਟਰ ਬਲਜੀਤ ਸਿੰਘ, ਇੰਸਪੈਕਟਰ ਹਰਪ੍ਰੀਤ ਸਿੰਘ, ਸੁਖਮੰਦਰ ਸਿੰਘ, ਗੁਰਭੇਜ ਸਿੰਘ ਅਤੇ ਹਰਪ੍ਰੀਤ ਸ਼ਰਮਾ ਨੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਅਧਿਕਾਰੀਆਂ ਨੇ ਆੜ੍ਹਤੀਆਂ ਨੂੰ ਵਿਸ਼ਵਾਸ ਦਵਾਇਆ ਕਿ ਇਸ ਸੰਕਟ ਸਬੰਧੀ ਉੱਚ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਸਮੱਸਿਆ ਦਾ ਜਲਦ ਹੀ ਢੁੱਕਵਾਂ ਹੱਲ ਕੱਢਣ ਦੇ ਯਤਨ ਜਾਰੀ ਹਨ। ਉਹਨਾਂ ਭਰੋਸਾ ਦਿੱਤਾ ਕਿ ਜਲਦੀ ਹੀ ਮੰਡੀਆਂ ਵਿਚ ਝੋਨੇ ਦੀ ਖਰੀਦ ਦੁਬਾਰਾ ਸੁਚਾਰੂ ਢੰਗ ਨਾਲ ਸ਼ੁਰੂ ਕਰਵਾ ਦਿੱਤੀ ਜਾਵੇਗੀ ਤਾਂ ਜੋ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। (ਬਾਕੀ ਸਫ਼ਾ 6 ’ ਤੇ )
Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਅਤੇ ਮੁੱਖ ਮੰਤਰੀ ਦੀ ਆਮਦ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰ... ਅਗਲੀ ਖ਼ਬਰ ‘ਸਾਹਿਤ ਸਿਰਜਣ : ਸ਼ਬਦਾਂ ਤੋਂ ਲੋਕ ਅਰਪਣ ਤੱਕ’ ਸਮਾਗਮ ਦੌਰਾਨ ਪੰਜਾਬੀ ਮਾਂ-ਬੋਲੀ ਅਤੇ ਸਾਹਿਤ ਦੇ ਪਸਾਰ ਦਾ ਦਿੱਤਾ ਸੁਨੇਹਾ
Ad Position 24