ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਚਲਾਈ ਜਾ ਰਹੀ ਗਾਰਬੇਜ਼ ਫ੍ਰੀ ਫੈਸਟੀਵਲ ਮੁਹਿੰਮ ਪਹੁੰਚੀ ਉੱਚ ਸੱਤਰ ’ਤੇ
ਨਗਰ ਕੌਂਸਲ ਫ਼ਿਰੋਜ਼ਪੁਰ ਦੀ ਇਸ ਮੁਹਿੰਮ ਦੀ ਤਰਜ਼ ’ਤੇ 15 ਤੋਂ 20 ਸ਼ਹਿਰ ਨੇ ਚਲਾਈ ਮੁਹਿੰਮ
ਫ਼ਿਰੋਜ਼ਪੁਰ 11 ਨਵੰਬਰ (ਰਾਕੇਸ਼ ਚਾਵਲਾ)-ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਤਿਉਹਾਰਾਂ ਦੇ ਦਿਨਾਂ ਅੰਦਰ ਵੱਧ ਰਹੀ ਕੱਚਰੇ ਦੀ ਮਿਕਦਾਰ ਨੂੰ ਘਟਾਉਣ ਅਤੇ ਇਨ੍ਹਾਂ ਦਿਨਾਂ ਦੇ ਵਿਚ ਸਿੰਗਲ ਯੂਜ਼ ਪਲਾਸਟਿਕ ਕੈਰੀ ਬੈਗ ਦੀ ਵਰਤੋਂ ਦੀ ਜਗ੍ਹਾ ’ਤੇ ਜੂਟ ਅਤੇ ਕੱਪੜੇ ਦੇ ਥੈਲੇ ਦੀ ਵਰਤੋਂ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਗਾਰਬੇਜ਼ ਫ਼ਰੀ ਫੈਸਟੀਵਲ ਨੂੰ ਜਿੱਥੇ ਸ਼ਹਿਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉੱਥੇ ਲੋਕਾਂ ਦੀ ਸਹੂਲਤ ਲਈ ਇਹ ਮੁਹਿੰਮ ਸਹੀ ਸਾਬਤ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫ਼ਸਰ ਨਰਿੰਦਰ ਕੁਮਾਰ ਅਤੇ ਸੁਪਰਡੈਂਟ ਸੁਖਪਾਲ ਸਿੰਘ ਵਲੋਂ ਦੱਸਿਆ ਗਿਆ ਕਿ ਦੀਵਾਲੀ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਦਿਨਾਂ ਦੇ ਵਿਚ ਵੱਧ ਰਹੀ ਕਚਰੇ ਦੀ ਮਿਕਦਾਰ ਨੂੰ ਸਹੀ ਢੰਗ ਨਾਲ ਨਿਪਟਾਰਾ ਕਰਨ ਲਈ ਨਗਰ ਕੌਂਸਲ ਪਾਸ ਪੁਖ਼ਤਾ ਪ੍ਰਬੰਧ ਹਨ ਅਤੇ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਰੋਜ਼ਾਨਾ ਪੱਧਰ ’ਤੇ 50 ਤੋਂ 55 ਟਨ ਕੱਚਰੇ ਦੀ ਕੁਲੈਕਸ਼ਨ ਅਤੇ ਨਿਪਟਾਰਾ ਕਰਵਾਇਆ ਜਾ ਰਿਹਾ।
ਨ
ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਚਲਾਈ ਜਾ ਰਹੀ ਗਾਰਬੇਜ਼ ਫ੍ਰੀ ਫੈਸਟੀਵਲ ਮੁਹਿੰਮ ਦੇ ਤਹਿਤ ਸਫ਼ਾਈ ਕਰਮਚਾਰੀ ਵਲੋਂ ਸਫ਼ਾਈ ਕਰਨ ਦੀਆਂ ਤਸਵੀਰ। ਅਜੀਤ ਤਸਵੀਰ
12-11-2026
ਫ਼ਿਰੋਜ਼ਪੁਰ 11 ਨਵੰਬਰ (ਰਾਕੇਸ਼ ਚਾਵਲਾ)-ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਤਿਉਹਾਰਾਂ ਦੇ ਦਿਨਾਂ ਅੰਦਰ ਵੱਧ ਰਹੀ ਕੱਚਰੇ ਦੀ ਮਿਕਦਾਰ ਨੂੰ ਘਟਾਉਣ ਅਤੇ ਇਨ੍ਹਾਂ ਦਿਨਾਂ ਦੇ ਵਿਚ ਸਿੰਗਲ ਯੂਜ਼ ਪਲਾਸਟਿਕ ਕੈਰੀ ਬੈਗ ਦੀ ਵਰਤੋਂ ਦੀ ਜਗ੍ਹਾ ’ਤੇ ਜੂਟ ਅਤੇ ਕੱਪੜੇ ਦੇ ਥੈਲੇ ਦੀ ਵਰਤੋਂ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਗਾਰਬੇਜ਼ ਫ਼ਰੀ ਫੈਸਟੀਵਲ ਨੂੰ ਜਿੱਥੇ ਸ਼ਹਿਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉੱਥੇ ਲੋਕਾਂ ਦੀ ਸਹੂਲਤ ਲਈ ਇਹ ਮੁਹਿੰਮ ਸਹੀ ਸਾਬਤ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫ਼ਸਰ ਨਰਿੰਦਰ ਕੁਮਾਰ ਅਤੇ ਸੁਪਰਡੈਂਟ ਸੁਖਪਾਲ ਸਿੰਘ ਵਲੋਂ ਦੱਸਿਆ ਗਿਆ ਕਿ ਦੀਵਾਲੀ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਦਿਨਾਂ ਦੇ ਵਿਚ ਵੱਧ ਰਹੀ ਕਚਰੇ ਦੀ ਮਿਕਦਾਰ ਨੂੰ ਸਹੀ ਢੰਗ ਨਾਲ ਨਿਪਟਾਰਾ ਕਰਨ ਲਈ ਨਗਰ ਕੌਂਸਲ ਪਾਸ ਪੁਖ਼ਤਾ ਪ੍ਰਬੰਧ ਹਨ ਅਤੇ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਰੋਜ਼ਾਨਾ ਪੱਧਰ ’ਤੇ 50 ਤੋਂ 55 ਟਨ ਕੱਚਰੇ ਦੀ ਕੁਲੈਕਸ਼ਨ ਅਤੇ ਨਿਪਟਾਰਾ ਕਰਵਾਇਆ ਜਾ ਰਿਹਾ। ਇਸ ਸਬੰਧੀ ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਦੀਵਾਲੀ ਦੇ ਤਿਉਹਾਰ ਦੇ ਆਸ ਪਾਸ ਕੂੜੇ ਦੀ ਮਿਕਦਾਰ ਲਗਭਗ ਦੁਗਨੀ ਹੋ ਜਾਂਦੀ ਸੀ, ਪਰੂ ਇਸ ਵਾਰੀ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਸਦਕਾ ਕਚਰੇ ਦੀ ਪੈਦਾਵਾਰ ਵਿਚ ਜਿੱਥੇ ਕਮੀ ਆਈ ਹੈ, ਉੱਥੇ ਸਹੀ ਢੰਗ ਨਾਲ ਕੱਚਰੇ ਦਾ ਨਿਪਟਾਰਾ ਵੀ ਹੋ ਪਾਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਹੁਣ ਸ਼ਹਿਰ ਵਾਸੀ ਅਤੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਵੀ ਨਗਰ ਕੌਂਸਲ ਨੂੰ ਆਪਣਾ ਬਣਦਾ ਸਹਿਯੋਗ ਕਰ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਨੂੰ ਹੁਣ ਤੱਕ ਲਗਭਗ 3 ਟਨ ਅਜਿਹਾ ਵੈਸਟ ਰੀਸਾਈਕਲਿੰਗ ਮੈਟੀਰੀਅਲ ਪ੍ਰਾਪਤ ਹੋਇਆ ਹੈ। ਜਿਸ ਨੂੰ ਮੁੜ ਦੁਬਾਰਾ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਲੋਕਾਂ ਨੂੰ ਇਹ ਮੁਫ਼ਤ ਵੰਡਿਆ ਜਾਏਗਾ ਜਿਨ੍ਹਾਂ ਨੂੰ ਇਸ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹੁਣ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਇਸ ਮੁਹਿੰਮ ਵਿਚ ਇਕ ਨਵਾਂ ਪਹਿਲੂ ਜੋੜਿਆ ਹੈ ਜੋ ਕਿ ਕਮਰਸ਼ੀਅਲ ਏਰੀਏ ਅੰਦਰ ਨਾਈਟ ਸਵਿਪਿੰਗ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਰੋਜ਼ਾਨਾ ਰਾਤ 8 ਵਜੇ ਤੋਂ ਲੈ ਕੇ 10 ਵਜੇ ਤੱਕ ਸ਼ਹਿਰ ਦੇ ਵੱਖ-ਵੱਖ ਕਮਰਸ਼ੀਅਲ ਏਰੀਏ ਅੰਦਰ ਨਾਈਟ ਸਵੀਪਿੰਗ ਅਤੇ ਨਾਈਟ ਗਾਰਬੇਜ ਕੁਲੈਕਸ਼ਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਪ੍ਰੋਗਰਾਮ ਨਾਲ ਜਿੱਥੇ ਰਾਤ ਦੇ ਸਮੇਂ ’ਤੇ ਫੂਡ ਸਟਰੀਟ ਵੈਂਡਰਾਂ ਨੂੰ ਲਾਭ ਮਿਲੇਗਾ, ਉੱਥੇ ਸ਼ਹਿਰ ਵਾਸੀਆਂ ਨੂੰ ਸਵੇਰ ਦੇ ਸਮੇਂ ਸੈਰ ਕਰਨ ਦੌਰਾਨ ਬਾਜ਼ਾਰਾਂ ਦੀਆਂ ਸਾਫ਼ ਸੁਥਰੀਆਂ ਸੜਕਾਂ ਵੀ ਪ੍ਰਾਪਤ ਹੋਣਗੀਆਂ। ਅੰਤ ਵਿਚ ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਅਪੀਲ ਹੈ ਕਿ ਉਹ ਇਸ ਮੁਹਿੰਮ ਅੰਦਰ ਵੱਧ ਚੜ ਕੇ ਹਿੱਸਾ ਲੈਣ ਅਤੇ ਨਗਰ ਕੌਂਸਲ ਨੂੰ ਆਪਣਾ ਬਣਦਾ ਸਹਿਯੋਗ ਦੇਣ।