ਮੰਗਾਂ ਨਾ ਮੰਨਣ ’ਤੇ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ
ਜ਼ੀਰਾ, 11 ਨਵੰਬਰ(ਪ੍ਰਤਾਪ ਸਿੰਘ ਹੀਰਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅਤੇ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਸਥਾਨਕ ਬਿਜਲੀ ਦਫ਼ਤਰ ਜ਼ੀਰਾ ਵਿਖੇ ਮੁਖ਼ਤਿਆਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਬਿਜਲੀ ਬੋਰਡ ਦੇ ਸੇਵਾਮੁਕਤ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਬ
ਬਿਜਲੀ ਬੋਰਡ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਦੌਰਾਨ ਹਾਜ਼ਰ ਸੇਵਾਮੁਕਤ ਮੁਲਾਜ਼ਮ। ਤਸਵੀਰ-ਪ੍ਰਤਾਪ ਸਿੰਘ ਹੀਰਾ
12-11-2026
ਜ਼ੀਰਾ, 11 ਨਵੰਬਰ(ਪ੍ਰਤਾਪ ਸਿੰਘ ਹੀਰਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅਤੇ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਸਥਾਨਕ ਬਿਜਲੀ ਦਫ਼ਤਰ ਜ਼ੀਰਾ ਵਿਖੇ ਮੁਖ਼ਤਿਆਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਬਿਜਲੀ ਬੋਰਡ ਦੇ ਸੇਵਾਮੁਕਤ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸਾਂਝੀ ਤਾਲਮੇਲ ਕਮੇਟੀ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਗਈ। ਮੀਟਿੰਗ ਦੌਰਾਨ 14 ਨਵੰਬਰ ਤੋਂ ਸੰਗਰੂਰ ਵਿਖੇ ਲੱਗ ਰਹੇ ਪੱਕੇ ਮੋਰਚੇ ਵਿਚ ਸਰਕਲ ਫ਼ਿਰੋਜ਼ਪੁਰ ਵਲੋਂ ਵੱਧ ਤੋਂ ਵੱਧ ਸਾਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਮਾਨਯੋਗ ਹਾਈ ਕੋਰਟ ਵਲੋਂ ਮੁਲਾਜ਼ਮਾਂ ਦੇ ਹੱਕ ਵਿਚ ਸੁਣਾਏ ਗਏ ਫੈਸਲੇ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ, ਤਾਂ 2027 ਦੀਆਂ ਚੋਣਾਂ ਵਿਚ ਮੌਜੂਦਾ ਸਰਕਾਰ ਨੂੰ ਗੰਭੀਰ ਸਿੱਟੇ ਭੁਗਤਣੇ ਪੈਣਗੇ। ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ 2.59 ਦਾ ਫੈਕਟਰ ਲਾਗੂ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਪੇ-ਸਕੇਲ ਦਾ ਬਣਦਾ ਏਰੀਅਰ ਤੁਰੰਤ ਖਾਤਿਆਂ ਵਿਚ ਪਾਇਆ ਜਾਵੇ। ਇਸ ਮੌਕੇ ਬਖ਼ਸ਼ੀਸ਼ ਸਿੰਘ ਸਕੱਤਰ, ਸਾਧੂ ਸਿੰਘ ਕੈਸ਼ੀਅਰ, ਸੁਰਿੰਦਰ ਪਾਲ ਸਿੰਘ ਬੇਦੀ, ਦਲੀਪ ਸਿੰਘ, ਇਕਬਾਲ ਸਿੰਘ, ਸੁਖਦੇਵ ਸਿੰਘ, ਗੁਰਜੰਟ ਸਿੰਘ, ਸੁਖਵਿੰਦਰ ਸਿੰਘ ਘੁੱਦੂ ਵਾਲਾ, ਮੋਹਨ ਲਾਲ, ਬਲਵਿੰਦਰ ਸਿੰਘ ਕਟੋਰਾ, ਗੁਰਬਚਨ ਸਿੰਘ ਭਾਊ, ਤਰਸੇਮ ਸਿੰਘ ਗੋਗੋਆਣੀ, ਚਰਨ ਸਿੰਘ ਮਨਸੂਰਦੇਵਾ, ਪਾਲਾ ਸਿੰਘ, ਤੀਰਥ ਸਿੰਘ ਜੇ.ਈ., ਗੁਰਮੇਲ ਸਿੰਘ ਜੇ.ਈ., ਗੁਰਦੇਵ ਸਿੰਘ ਤਲਵੰਡੀ ਭਾਈ ਸਮੇਤ ਵੱਡੀ ਗਿਣਤੀ ਵਿਚ ਰਿਟਾਇਰਡ ਕਰਮਚਾਰੀ ਹਾਜ਼ਰ ਸਨ।