11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅਕਾਲੀ ਆਗੂ ਪ੍ਰੀਤਰਾਜ ਸਿੰਘ ਹੀਰੋ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਜ਼ੀਰਾ,11 ਨਵੰਬਰ (ਰਜਨੀਸ਼ ਕਥੂਰੀਆ)- ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਰਾਜਨੀਤਿਕ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ। ਇਸੇ ਕੜੀ ਦੇ ਤਹਿਤ ਅਕਾਲੀ ਦਲ ਬਾਦਲ ਦੇ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੇ ਬੇਟੇ ਪ੍ਰੀਤਰਾਜ ਸਿੰਘ ਹੀਰੋ ਵਲੋਂ ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਸੰਧੂ ਦੇ ਨਿਵਾਸ ’ਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 12-11-2026
ਜ਼ੀਰਾ,11 ਨਵੰਬਰ (ਰਜਨੀਸ਼ ਕਥੂਰੀਆ)- ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਰਾਜਨੀਤਿਕ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ। ਇਸੇ ਕੜੀ ਦੇ ਤਹਿਤ ਅਕਾਲੀ ਦਲ ਬਾਦਲ ਦੇ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੇ ਬੇਟੇ ਪ੍ਰੀਤਰਾਜ ਸਿੰਘ ਹੀਰੋ ਵਲੋਂ ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਸੰਧੂ ਦੇ ਨਿਵਾਸ ’ਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰੀਤਰਾਜ ਸਿੰਘ ਹੀਰੋ ਨੇ ਹਾਜ਼ਰ ਅਕਾਲੀ ਵਰਕਰਾਂ ਨਾਲ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਜ਼ੀਰਾ ਸ਼ਹਿਰ ਵਿੱਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਨੂੰ ਲੈ ਕੇ ਉਹਨਾਂ ਦੇ ਸੁਝਾਅ ਲਏ। ਇਸ ਦੌਰਾਨ ਪ੍ਰੀਤਰਾਜ ਸਿੰਘ ਹੀਰੋ ਨੇ ਦੱਸਿਆ ਕਿ ਕਿਸਾਨ, ਆੜਤੀਏ ਅਤੇ ਮਜ਼ਦੂਰ ਮੰਡੀਆਂ ਵਿਚ ਝੋਨੇ ਦੇ ਸੀਜ਼ਨ ਵਿਚ ਵਿਅਸਤ ਹਨ, ਜੋ ਕਿ ਕੁਝ ਦਿਨਾਂ ਬਾਅਦ ਵੇਹਲੇ ਹੋ ਜਾਣਗੇ। ਉਹਨਾਂ ਕਿਹਾ ਕਿ 15 ਨਵੰਬਰ ਤੋਂ ਬਾਅਦ ਜ਼ੀਰਾ ਸ਼ਹਿਰ ਵਿਚ ਪਾਰਟੀ ਨੂੰ ਬੂਥ ਪੱਧਰ ’ਤੇ ਮਜਬੂਤ ਕਰਨ ਲਈ ਘਰ- ਘਰ ਜਾ ਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜ਼ੀਰਾ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਨਿਸ਼ਚਿਤ ਕੀਤੀ ਜਾ ਸਕੇ। ਇਸ ਮੀਟਿੰਗ ਵਿਚ ਅਮਰਜੀਤ ਸਿੰਘ ਘੁੰਮਣ ਡੈਲੀਗੇਟ ਜ਼ਿਲਾ ਫ਼ਿਰੋਜ਼ਪੁਰ, ਰਵਿੰਦਰ ਸਿੰਘ ਲਾਡੀ ਨੂਰਪੁਰ, ਅਮਨਦੀਪ ਸਿੰਘ ਛਾਬੜਾ ਪ੍ਰਧਾਨ ਵਪਾਰ ਵਿੰਗ, ਜਗੀਰ ਸਿੰਘ ਬਮਰਾਹ, ਬਲਵਿੰਦਰ ਸਿੰਘ ਵਿਰਕ,ਪ੍ਰੀਕਸ਼ਤ ਝੱਟਾ, ਮਾਸਟਰ ਹਰੀਸ਼ ਸ਼ਰਮਾ, ਕਰਨ ਕੁਮਾਰ, ਮਨਪ੍ਰੀਤ ਸਿੰਘ ਰਾਜੂ,ਜਥੇਦਾਰ ਸੁਖਦੀਪ ਸਿੰਘ, ਪਲਵਿੰਦਰ ਸਿੰਘ ਅਤੇ ਅਵਤਾਰ ਸਿੰਘ ਰੱਖੜਾ ਆਦਿ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਗੰਨਮੈਨ ਗਾਰਡ ਕੰਟਰੈਕਟ ਟਰੇਡ ਯੂਨੀਅਨ ਨੇ ਸਹਿਕਾਰੀ ਬੈਂਕ ਦੇ ਚੇਅਰਮੈਨ ਨੂੰ ਸੌਂਪਿਆ ਮੰਗ ਪੱਤਰ ਪੰਜਾਬ ਸਟੇਟ ਆਊਟਸ... ਅਗਲੀ ਖ਼ਬਰ ਵਰਦੇਵ ਸਿੰਘ ਨੋਨੀ ਮਾਨ ਅਤੇ ਰਮਿੰਦਰ ਸਿੰਘ ਆਂਵਲਾ ਵਿਚਕਾਰ ਹੋਈ ਅਹਿਮ ਸਿਆਸੀ ਮੀਟਿੰਗ ਸੀਨੀਅਰ ਅਕਾਲੀ ਆਗੂ ਪਵਨਪ੍ਰੀਤ ਸਿ...
Ad Position 24