11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਟੈਰੀਟੋਰੀਅਲ ਆਰਮੀ ਭਰਤੀ ਲਈ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਮਿਲੇਗੀ ਮੁਫ਼ਤ ਸਿਖਲਾਈ

ਬਠਿੰਡਾ , 11 ਨਵੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ - ਪਾਈਟ ਕੈਂਪ ਪਿੰਡ ਕਾਲਝਰਾਣੀ ( ਬਾਦਲ - ਬਠਿੰਡਾ ਰੋਡ ) ਵਲੋਂ ਜ਼ਿਲ੍ਹਾ ਬਠਿੰਡਾ , ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਨੌਜਵਾਨਾਂ ਲਈ ਟੈਰੀਟੋਰੀਅਲ ਆਰਮੀ ਦੇ ਫਿਜੀਕਲ ਟੈਸਟ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਸਿਖਲਾਈ ਅਧਿਕਾਰੀ ਸੀ - ਪਾਈਟ ਕੈਂਪ ਕਾਲਝਰਾਣੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ ।

Ad Position 21
No active advertisement
ਅਜੀਤ ਡੈਸਕ 12-11-2026
ਬਠਿੰਡਾ , 11 ਨਵੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ - ਪਾਈਟ ਕੈਂਪ ਪਿੰਡ ਕਾਲਝਰਾਣੀ ( ਬਾਦਲ - ਬਠਿੰਡਾ ਰੋਡ ) ਵਲੋਂ ਜ਼ਿਲ੍ਹਾ ਬਠਿੰਡਾ , ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਨੌਜਵਾਨਾਂ ਲਈ ਟੈਰੀਟੋਰੀਅਲ ਆਰਮੀ ਦੇ ਫਿਜੀਕਲ ਟੈਸਟ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਸਿਖਲਾਈ ਅਧਿਕਾਰੀ ਸੀ - ਪਾਈਟ ਕੈਂਪ ਕਾਲਝਰਾਣੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ । ਉਨ੍ਹਾਂ ਦੱਸਿਆ ਕਿ ਉਕਤ ਜ਼ਿਲਿ੍ਹਆਂ ਚ ਸਿਖਲਾਈ ਲੈਣ ਦੇ ਚਾਹਵਾਨ ਹੇਠ ਲਿਖੇ ਦਸਤਾਵੇਜ਼ ਸਮੇਤ ਬਾਦਲ - ਲੰਬੀ ਮੇਨ ਰੋਡ ’ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਸੀ - ਪਾਈਟ ਕੈਂਪ ਵਿਚ ਨਿੱਜੀ ਤੌਰ ’ ਤੇ 13 ਨਵੰਬਰ 2026 ਤੋਂ ਸਵੇਰੇ 9 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ । ਨੌਜਵਾਨ ਆਪਣੇ ਨਾਲ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ , ਅਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 2 ਪਾਸਪੋਰਟ ਸਾਈਜ਼ ਫੋਟੋ ਜ਼ਰੂਰ ਲੈ ਕੇ ਆਉਣ । ਇਸ ਤੋਂ ਇਲਾਵਾ ਸ਼ਾਰਟ ਸਰਵਿਸ ਕਮਿਸ਼ਨ ( ਗਰੁੱਪ ਡਿਸਕਸ਼ਨ ) ਦੇ ਲਿਖਤੀ ਪੇਪਰ ਦੀ ਤਿਆਰੀ ਵੀ ਕਰਵਾਈ ਜਾਵੇਗੀ । ਜਿਨ੍ਹਾਂ ਯੁਵਕਾਂ ਨੇ ਸ਼ਾਰਟ ਸਰਵਿਸ ਕਮਿਸ਼ਨ ਵਿਚ ਅਪਲਾਈ ਕੀਤਾ ਹੋਇਆ ਹੈ , ਉਹ ਵੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਆ ਸਕਦੇ ਹਨ । ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਝੋਨੇ ਦੀ ਬੰਦ ਕੀਤੀ ਖ਼ਰੀਦ ਤੁਰੰਤ ਸ਼ੁਰੂ ਕਰੇ-ਪੀਰ ਮੁਹੰਮਦ, ਤਲਵੰਡੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਪੰਜਾਬ) ਦੀ ਸੂਬਾ ਪੱਧਰੀ ਮੀਟਿੰਗ ਹੋਈ
Ad Position 24