ਰਜਿੰਦਰ ਕੰਧਾਰੀ ਅਤੇ ਵਿਕੀ ਕੰਧਾਰੀ ਆਪ ’ਚ ਹੋਏ ਸ਼ਾਮਿਲ
ਮੱਖੂ, 11 ਨਵੰਬਰ (ਵਰਿੰਦਰ ਮਨਚੰਦਾ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਸਥਾਨਕ ਸ਼ਹਿਰ ਦੇ ਆਗੂ ਰਜਿੰਦਰ ਕੰਧਾਰੀ ਅਤੇ ਵਿਕੀ ਕੰਧਾਰੀ ਨੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੇ ਦੋਵਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਜੀ ਆਇਆਂ ਆਖਿਆ।
ਮੱਖੂ, 11 ਨਵੰਬਰ (ਵਰਿੰਦਰ ਮਨਚੰਦਾ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਸਥਾਨਕ ਸ਼ਹਿਰ ਦੇ ਆਗੂ ਰਜਿੰਦਰ ਕੰਧਾਰੀ ਅਤੇ ਵਿਕੀ ਕੰਧਾਰੀ ਨੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੇ ਦੋਵਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਜੀ ਆਇਆਂ ਆਖਿਆ। ਇਸ ਮੌਕੇ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਵਰਿੰਦਰ ਠੁਕਰਾਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ, ਸੀਨੀਅਰ ਆਪ ਆਗੂ ਗੁਰਪ੍ਰੀਤ ਸਿੰਘ ਗੋਰਾ, ਮਨਜਿੰਦਰ ਸਿੰਘ ਮਿੰਟੂ, ਜਰਨੈਲ ਸਿੰਘ ਸੰਧੂ, ਡਾ.ਰਵੀ ਅਹੂਜਾ, ਪਵਨ ਕਟਾਰੀਆ, ਬੱਬੂ ਗਰੋਵਰ, ਰਾਘਵ ਠੁਕਰਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।