11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੇਵਾ ਮੁਕਤ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨੇਵਾਰ ਮੀਟਿੰਗ ਹੋਈ

ਜ਼ੀਰਾ, 11 ਨਵੰਬਰ(ਪ੍ਰਤਾਪ ਸਿੰਘ ਹੀਰਾ)-ਸੇਵਾ ਮੁਕਤ ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਦੀ ਮਹੀਨੇਵਾਰ ਮੀਟਿੰਗ ਸਰਪ੍ਰਸਤ ਕਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫਤਰ ਜ਼ੀਰਾ ਵਿਖੇ ਕੀਤੀ ਗਈ। ਜਿਸ ਵਿਚ ਇਲਾਕੇ ਦੇ ਰਿਟਾਇਰਡ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 12-11-2026
ਜ਼ੀਰਾ, 11 ਨਵੰਬਰ(ਪ੍ਰਤਾਪ ਸਿੰਘ ਹੀਰਾ)-ਸੇਵਾ ਮੁਕਤ ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਦੀ ਮਹੀਨੇਵਾਰ ਮੀਟਿੰਗ ਸਰਪ੍ਰਸਤ ਕਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫਤਰ ਜ਼ੀਰਾ ਵਿਖੇ ਕੀਤੀ ਗਈ। ਜਿਸ ਵਿਚ ਇਲਾਕੇ ਦੇ ਰਿਟਾਇਰਡ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਖਸ਼ੀਸ਼ ਸਿੰਘ ਤਲਵੰਡੀ ਜੱਲੇ ਖਾਂ ਲੈਕਚਰਾਰ ਨਰਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਰਿਟਾਇਰਡ ਮੁਲਾਜ਼ਮਾਂ ਪ੍ਰਤੀ ਵਰਤੀ ਜਾ ਰਹੀ ਬੇਰੁਖੀ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕਰਦਿਆਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ, ਜਿਸ ਨੇ ਆਪਣੇ ਰਿਟਾਇਰਡ ਅਤੇ ਡਿਊਟੀ ਕਰ ਰਹੇ ਮੁਲਾਜ਼ਮਾਂ ਨੂੰ ਉਹਨਾਂ ਦੀਆਂ ਹੱਕੀ ਮੰਗਾਂ ਨਾ ਮੰਨ ਕੇ ਗੁੱਸੇ ਕੀਤਾ ਹੈ। ਜਿਸ ਦਾ ਖਮਿਆਜ਼ਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਸਰਕਾਰ ਨੂੰ ਭੁਗਤਨਾ ਪਏਗਾ। ਉਹਨਾਂ ਸਰਕਾਰ ਵਲੋਂ ਜਾਰੀ ਕੀਤੇ 3% ਡੀਏ ਦੀਆਂ ਕਿਸਤਾਂ ਨੂੰ ਤੋਹਫਾ ਕਹਿਣ ਦੀ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਕਿ ਡੀਏ ਦਾ ਜਿਹੜਾ 2020 ਤੋਂ ਮੁਲਾਜ਼ਮਾਂ ਦਾ ਬਕਾਇਆ ਖੜ੍ਹਾ ਹੈ, ਉਸ ਨੂੰ ਜਾਰੀ ਕੀਤਾ ਜਾਵੇ ਅਤੇ 2. 59 ਦਾ ਫੈਕਟਰ ਲਾਗੂ ਕੀਤਾ ਜਾਵੇ ਅਤੇ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਮੁਲਾਜ਼ਮਾਂ ਦੇ ਹੱਕ ਵਿਚ ਕੀਤੇ ਗਏ ਫੈਸਲੇ ਨੂੰ ਇਨ ਬਿਨ ਲਾਗੂ ਕੀਤਾ ਜਾਵੇ। ਇਸ ਮੌਕੇ ਅਹੁਦੇਦਾਰਾਂ ਨੇ ਦੱਸਿਆ ਕਿ 10 ਦਸੰਬਰ ਨੂੰ ਐਸੋਸੀਏਸ਼ਨ ਵਲੋਂ ਸਲਾਨਾ ਪੈਨਸ਼ਨ ’ਡੇ ਸਿਵਾਲਾ ਮੰਦਰ ਨੇੜੇ ਟੈਲੀਫੋਨ ਐਕਸਚੇਂਜ ਵਿਚ ਮਨਾਇਆ ਜਾਵੇਗਾ। ਜਿਸ ਵਿਚ 75 ਸਾਲਾਂ ਰਿਟਾਇਰਡ ਮੁਲਾਜ਼ਮਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸੁਪਰੀਮ ਕੋਰਟ ਵਿੱਚ ਮੁਲਾਜ਼ਮਾਂ ਦੇ ਕੀਤੇ ਕੇਸ ਦੇ ਖਰਚੇ ਨੂੰ ਧਿਆਨ ਵਿਚ ਰੱਖਦਿਆਂ ਸੂਬਾ ਪੱਧਰੀ ਕਮੇਟੀ ਨੂੰ ਮਾਲੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਮੀਟਿੰਗ ਵਿਚ ਜਸਵੰਤ ਸਿੰਘ, ਬਾਜ ਸਿੰਘ ਤਲਵੰਡੀ ਮੰਗੇ ਖਾਂ, ਮਾਸਟਰ ਜਗੀਰ ਸਿੰਘ ,ਅਸ਼ੋਕ ਕੁਮਾਰ ਪਲਤਾ, ਹਰਜੀਤ ਸਿੰਘ ਵਧਵਾ, ਚੰਦ ਸਿੰਘ,ਕਰਨੈਲ ਸਿੰਘ ,ਮੁਖਤਿਆਰ ਸਿੰਘ, ਜਗੀਰ ਸਿੰਘ ,ਪ੍ਰਗਟ ਸਿੰਘ, ਜਗਤਾਰ ਸਿੰਘ, ਬਲਕਾਰ ਸਿੰਘ ,ਨਿਰੰਜਨ ਸਿੰਘ ,ਸਰਬਜੀਤ ਸਿੰਘ, ਸੁਰਿੰਦਰਪਾਲ ਸਿੰਘ , ਗੁਰਦਿਆਲ ਸਿੰਘ,ਆਦਿ ਰਿਟਾਇਰਡ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੂਨਵੈਲੀ ਕੈਂਬਰਿਜ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਗੁਰੂਹਰਸਹਾਏ ਦੀ ਸਿਆਸੀ ਸਥਿਤੀ ਅਤੇ 2027 ਦੀਆਂ ਚੋਣਾਂ ਸੰਬੰਧੀ ਹੋਈ ਵਿਚਾਰ-ਚਰਚਾ
Ad Position 24