11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਦੂਨਵੈਲੀ ਕੈਂਬਰਿਜ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ

ਜ਼ੀਰਾ, 11 ਨਵੰਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਸਥਿਤ ਦੂਨਵੈਲੀ ਕੈਂਬਰਿਜ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਸਕੂਲੀ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਚੇਅਰਮੈਨ ਡਾ.

Ad Position 21
No active advertisement
ਅਜੀਤ ਡੈਸਕ 12-11-2026
ਜ਼ੀਰਾ, 11 ਨਵੰਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਸਥਿਤ ਦੂਨਵੈਲੀ ਕੈਂਬਰਿਜ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਸਕੂਲੀ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਚੇਅਰਮੈਨ ਡਾ. ਸੁਭਾਸ਼ ਉੱਪਲ ਅਤੇ ਪ੍ਰਿੰਸੀਪਲ ਮਨੀਸ਼ ਮਿਸ਼ਰਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਿਚਕਾਰ ਦੀਵੇ ਬਣਾਉਣ, ਰੰਗੋਲੀ ਸਜਾਉਣ ਅਤੇ ਕਲਾਸਰੂਮ ਸਜਾਵਟ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਰਚਨਾਤਮਕ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੱਚਿਆਂ ਵਲੋਂ ਬਣਾਏ ਸੁੰਦਰ ਦੀਵਿਆਂ, ਰੰਗ-ਬਿਰੰਗੀਆਂ ਰੰਗੋਲੀਆਂ ਅਤੇ ਆਕਰਸ਼ਕ ਢੰਗ ਨਾਲ ਸਜਾਏ ਗਏ ਕਲਾਸ ਰੂਮਾਂ ਨੇ ਸਕੂਲ ਦੇ ਸਮੁੱਚੇ ਮਾਹੌਲ ਨੂੰ ਤਿਉਹਾਰ ਮਈ ਬਣਾ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਡਾ. ਸੁਭਾਸ਼ ਉੱਪਲ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਦਾ ਮੁੱਖ ਮੰਤਵ ਬੱਚਿਆਂ ਅੰਦਰਲੀ ਕਲਪਨਾਸ਼ਕਤੀ, ਕਲਾਤਮਕ ਯੋਗਤਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। ਸਮਾਗਮ ਦੌਰਾਨ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਦੀਵਾਲੀ ਦਾ ਇਹ ਤਿਉਹਾਰ ਆਪਸੀ ਪਿਆਰ, ਮਿਲਵਰਤਨ ਅਤੇ ਖੁਸ਼ੀਆਂ ਵੰਡਣ ਦਾ ਸੰਦੇਸ਼ ਦਿੰਦਾ ਹੈ।ਸਮਾਗਮ ਦੇ ਅੰਤ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਮੈਂਬਰ ਮਾਲਤੀ ਸੇਠੀ, ਸੁਖਮੀਤ ਕੌਰ, ਸਰੋਜ ਬਾਲਾ, ਅਮਨਪ੍ਰੀਤ, ਕਰਮਦੀਪ, ਕਰਮਜੀਤ ਕੌਰ ਅਤੇ ਹਰਦੀਪ ਕੌਰ ਆਦਿ ਉਚੇਚੇ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਭਾਤ ਫੇਰੀਆਂ ਸ਼ੁਰੂ - ਭਾਈ... ਅਗਲੀ ਖ਼ਬਰ ਸੇਵਾ ਮੁਕਤ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨੇਵਾਰ ਮੀਟਿੰਗ ਹੋਈ
Ad Position 24