11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰਦੁਆਰਾ ਅਕਾਲਗੜ੍ਹ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਭਾਤ ਫੇਰੀਆਂ ਸ਼ੁਰੂ - ਭਾਈ ਨੰਢਾ

ਫ਼ਿਰੋਜ਼ਪੁਰ, 11 ਨਵੰਬਰ (ਸੁਖਵਿੰਦਰ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਗੁਰਦੁਆਰਾ ਅਕਾਲਗੜ੍ਹ ਸਾਹਿਬ ਫ਼ਿਰੋਜ਼ਪੁਰ ਸ਼ਹਿਰ ਤੋਂ ਆਰੰਭ ਹੋ ਚੁੱਕੀਆਂ ਹਨ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਅਕਾਲਗੜ੍ਹ ਕਮੇਟੀ ਦੇ ਸਕੱਤਰ ਭਾਈ ਕੁਲਦੀਪ ਸਿੰਘ ਨੰਢਾ ਨੇ ਦੱਸਿਆ ਕਿ ਇਹ ਪ੍ਰਭਾਤ ਫੇਰੀਆਂ ਰੋਜਾਨਾ ਸਵੇਰੇ ਚਾਰ ਵਜੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਕੰਬੋਜ ਨਗਰ ਤੇ ਬਾਂਸੀ ਗੇਟ ਰਾਹੀਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਫੇਰੀ ਪਾਉਣਗੀਆਂ।

Ad Position 21
No active advertisement
ਅਜੀਤ ਡੈਸਕ 12-11-2026
ਫ਼ਿਰੋਜ਼ਪੁਰ, 11 ਨਵੰਬਰ (ਸੁਖਵਿੰਦਰ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਗੁਰਦੁਆਰਾ ਅਕਾਲਗੜ੍ਹ ਸਾਹਿਬ ਫ਼ਿਰੋਜ਼ਪੁਰ ਸ਼ਹਿਰ ਤੋਂ ਆਰੰਭ ਹੋ ਚੁੱਕੀਆਂ ਹਨ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਅਕਾਲਗੜ੍ਹ ਕਮੇਟੀ ਦੇ ਸਕੱਤਰ ਭਾਈ ਕੁਲਦੀਪ ਸਿੰਘ ਨੰਢਾ ਨੇ ਦੱਸਿਆ ਕਿ ਇਹ ਪ੍ਰਭਾਤ ਫੇਰੀਆਂ ਰੋਜਾਨਾ ਸਵੇਰੇ ਚਾਰ ਵਜੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਕੰਬੋਜ ਨਗਰ ਤੇ ਬਾਂਸੀ ਗੇਟ ਰਾਹੀਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਫੇਰੀ ਪਾਉਣਗੀਆਂ। ਸਮੂਹ ਸੰਗਤ ਨੂੰ ਇਹਨਾਂ ਪ੍ਰਭਾਤ ਫੇਰੀਆਂ ਵਿਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਸਮੁੱਚੇ ਸਮਾਗਮ ਨੂੰ ਸਫਲ ਬਨਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ, ਜਰਨੈਲ ਸਿੰਘ, ਗੁਰਬਖਸ਼ ਸਿੰਘ ਭੋਲਾ, ਜਸਵੰਤ ਸਿੰਘ ਖਜਾਨਚੀ, ਪ੍ਰੀਤਮ ਸਿੰਘ, ਅਵਤਾਰ ਸਿੰਘ, ਸਵਰਨ ਸਿੰਘ ਸੁਹਾਵਾ, ਜਸਵਿੰਦਰ ਸਿੰਘ ਸੁਪਰਡੈਂਟ, ਸੁਖਦੇਵ ਸਿੰਘ, ਅਵਤਾਰ ਸਿੰਘ ਸਟੋਰ ਕੀਪਰ, ਪ੍ਰੀਤਮ ਸਿੰਘ ਬੋਹੜੀਆ, ਕੰਵਰਜੀਤ ਸਿੰਘ ਜੈਂਟੀ, ਡਾ. ਅਮਰੀਕ ਸਿੰਘ ਸ਼ੇਰ ਖਾਂ ਆਦਿ ਪਤਵੰਤੇ ਨਿਰੰਤਰ ਸਹਿਯੋਗ ਦੇ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ ਅਗਲੀ ਖ਼ਬਰ ਦੂਨਵੈਲੀ ਕੈਂਬਰਿਜ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ
Ad Position 24