12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਿਸਾਨਾਂ ਦਾ ਦਾਣਾ-ਦਾਣਾ ਖ਼ਰੀਦਣ ਤੱਕ ਸਰਕਾਰੀ ਝੋਨੇ ਦੀ ਖ਼ਰੀਦ ਜਾਰੀ ਰੱਖੀ ਜਾਵੇ-ਭਾਕਿਯੂ ਕਾਦੀਆਂ ਡੀ.ਏ.ਪੀ. ਅਤੇ ਯੂਰੀਆ ਖਾਦ ਨਾਲ ਹੋਰ ਖੇਤੀ ਵਸਤਾਂ ਜਬਰੀ ਦੇਣੀਆਂ ਬੰਦ ਕੀਤੀਆਂ ਜਾਣ

ਫ਼ਿਰੋਜ਼ਪੁਰ,12 ਨਵੰਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 13-11-2026
ਫ਼ਿਰੋਜ਼ਪੁਰ,12 ਨਵੰਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਖੇਤੀਬਾੜੀ ਨਾਲ ਸਬੰਧਿਤ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਦੋਂ ਤੱਕ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਨਹੀਂ ਜਾਂਦਾ, ਉਦੋਂ ਤੱਕ ਸਰਕਾਰੀ ਖ਼ਰੀਦ ਜਾਰੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਅਜੇ ਵੀ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਚੁਕਾਈ ਸਬੰਧੀ ਮੁਸ਼ਕਲਾਂ ਸਾਹਮਣੇ ਆ ਰਹੀਆਂ ਹਨ। ਅਜਿਹੇ ਵਿਚ ਸਰਕਾਰੀ ਖ਼ਰੀਦ ਬੰਦ ਕਰਨ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਸਾਰੀ ਫ਼ਸਲ ਦੀ ਖ਼ਰੀਦ ਯਕੀਨੀ ਬਣਾਉਣ ਤੋਂ ਬਾਅਦ ਹੀ ਖ਼ਰੀਦ ਪ੍ਰਕਿਰਿਆ ਬੰਦ ਕੀਤੀ ਜਾਵੇ। ਕਿਸਾਨ ਆਗੂਆਂ ਨੇ ਖਾਦਾਂ ਦੀ ਵਿੱਕਰੀ ਸਬੰਧੀ ਵੀ ਗੰਭੀਰ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਬਾਜ਼ਾਰਾਂ ਅਤੇ ਕੋਆਪਰੇਟਿਵ ਸੁਸਾਇਟੀਆਂ ਵਿਚ ਕਿਸਾਨਾਂ ਨੂੰ ਡੀ.ਏ.ਪੀ. ਅਤੇ ਯੂਰੀਆ ਖਾਦ ਦੇਣ ਸਮੇਂ ਨਾਲ ਨੈਨੋ ਖਾਦ ਅਤੇ ਹੋਰ ਖੇਤੀਬਾੜੀ ਦਵਾਈਆਂ ਜਬਰੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਤੇ ਮਰਜ਼ੀ ਅਨੁਸਾਰ ਹੀ ਖੇਤੀਬਾੜੀ ਵਸਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਖਾਦਾਂ ਨਾਲ ਹੋਰ ਉਤਪਾਦ ਖ਼ਰੀਦਣ ਦੀ ਸ਼ਰਤ ਲਗਾਉਣੀ ਤੁਰੰਤ ਬੰਦ ਕੀਤੀ ਜਾਵੇ। ਇਸ ਤੋਂ ਇਲਾਵਾ ਬਿਜਲੀ ਬੋਰਡ ਵਲੋਂ ਕਿਸਾਨਾਂ ਦੀਆਂ ਮੋਟਰਾਂ ਦਾ ਲੋਡ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਵਿਧਾਇਕ ਗੋਲਡੀ ਕੰਬੋਜ ਨੇ ਵੰਡੇ ਮਾਲਕੀ ਕਾਰਡ ਅਗਲੀ ਖ਼ਬਰ ਆਰ.ਟੀ.ਓ. ਦਫ਼ਤਰ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੁੱਲਰ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਜਲਦ ਹੱਲ ਕਰਵਾਉਣ ਦਾ ਦਿੱਤਾ ਭਰੋਸ...
Ad Position 24