14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਣਵਾ ਸਕਦੇ ਹਨ ਆਪਣੀ ਵੋਟ - ਜ਼ਿਲ੍ਹਾ ਚੋਣ ਅਫ਼ਸਰ

ਫ਼ਿਰੋਜ਼ਪੁਰ, 13 ਨਵੰਬਰ (ਸੁਖਵਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਸਰਸਰੀ ਸੁਧਾਈ-2027 ਤਹਿਤ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਜਾਰੀ ਹੈ। 1 ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ ਜਿਹੜੇ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ।

Ad Position 21
No active advertisement
ਡਿਪਟੀ ਕਮਿਸ਼ਨ ਦੀਪ ਸ਼ਿਖਾ ਸ਼ਰਮਾ 14-11-2026
ਫ਼ਿਰੋਜ਼ਪੁਰ, 13 ਨਵੰਬਰ (ਸੁਖਵਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਸਰਸਰੀ ਸੁਧਾਈ-2027 ਤਹਿਤ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਜਾਰੀ ਹੈ। 1 ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ ਜਿਹੜੇ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ। ਉਹ ਵੀ ਆਪਣੀ ਵੋਟ ਬਣਵਾਉਣ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰਿਕ ਪ੍ਰਕਿਰਿਆ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਲਈ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਉਣ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਸਰਸਰੀ ਸੁਧਾਈ-2027 ਦੀ ਡਰਾਫਟ ਵੋਟਰ ਸੂਚੀ 12 ਨਵੰਬਰ ਨੂੰ ਪ੍ਰਕਾਸ਼ਿਤ ਕੀਤੀ ਗਈ ਹੈ ਅਤੇ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 12 ਨਵੰਬਰ ਤੋਂ 11 ਦਸੰਬਰ ਤੱਕ ਹੈ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ। ਜਦਕਿ ਅੰਤਿਮ ਵੋਟਰ ਸੂਚੀ 4 ਜਨਵਰੀ 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀ ਵਿਚ ਨਵਾਂ ਨਾਮ ਦਰਜ ਕਰਵਾਉਣ ਲਈ ਫਾਰਮ-6, ਵੋਟਰ ਸੂਚੀ ਵਿਚੋਂ ਨਾਮ ਹਟਾਉਣ ਲਈ ਫਾਰਮ-7 ਅਤੇ ਨਾਮ, ਪਤਾ ਜਾਂ ਹੋਰ ਵੇਰਵਿਆਂ ਵਿਚ ਸੋਧ ਕਰਵਾਉਣ ਜਾਂ ਵੋਟ ਤਬਦੀਲ ਕਰਨ ਲਈ ਫਾਰਮ-8 ਭਰਿਆ ਜਾ ਸਕਦਾ ਹੈ। ਇਹ ਫਾਰਮ ਸਬੰਧਤ ਬੂਥ ਲੈਵਲ ਅਫ਼ਸਰਾਂ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਚ ਜਮ੍ਹਾਂ ਕਰਵਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਅਤੇ ਹੋਰ ਯੋਗ ਨਾਗਰਿਕ ਭਾਰਤ ਚੋਣ ਕਮਿਸ਼ਨ ਦੇ ਅਧਿਕਾਰਤ ਪੋਰਟਲ ਰਾਹੀਂ ਵੀ ਆਨਲਾਈਨ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਨੰ. 1950 ਰਾਹੀਂ ਕੋਈ ਵੀ ਜਾਣਕਾਰੀ ਲਈ ਜਾ ਸਕਦੀ ਹੈ। ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ ਵੋਟਰ ਸੂਚੀ ਵਿਚ ਚੈੱਕ ਕਰਨ ਅਤੇ ਲੋੜ ਅਨੁਸਾਰ ਸਬੰਧਤ ਫਾਰਮ ਭਰ ਕੇ ਵੋਟਰ ਸੂਚੀ ਨੂੰ ਦਰੁਸਤ ਅਤੇ ਅਪਡੇਟ ਬਣਾਉਣ ਵਿਚ ਸਹਿਯੋਗ ਕਰਨ।
Ad Position 22
No active advertisement
ਪਿਛਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਮਹਿਲਾ ਸਣੇ ਤਿੰਨ ਖ਼ਿਲਾਫ਼ ਕੇਸ ਦਰਜ
Ad Position 24