13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕਿਸਾਨਾਂ ਦੇ ਝੋਨੇ ਨੂੰ ਮੰਡੀ ਵਿਚ ਨਾ ਰੁਲਣ ਦਿੱਤਾ ਜਾਵੇ - ਹਸ਼ਮਤ ਵਾਲਾ

ਮੱਖੂ,13 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਹਲਕਾ ਜ਼ੀਰਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ ਨੇ ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਫਸਲ ਇਸ ਵੇਲੇ ਮੰਡੀਆਂ ਵਿੱਚ ਰੁਲ ਰਹੀ ਹੈ ਕਿਉਂਕਿ ਸਰਕਾਰਾਂ ਕਹਿ ਰਹੀਆਂ ਹਨ ਕਿ ਅਸੀਂ ਜੋ ਝੋਨਾ ਖਰੀਦਣ ਦਾ ਟੀਚਾ ਮਿੱਥਿਆ ਸੀ ਉਹ ਪੂਰਾ ਹੋ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵੀ ਕਿਸਾਨਾਂ ਨਾਲ ਹਰ ਵੇਲੇ ਹਰ ਸਰਕਾਰ ਧੱਕੇਸ਼ਾਹੀ ਕਰਦੀ ਹੈ।

Ad Position 21
No active advertisement
ਭਾਈ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ 14-11-2026
ਮੱਖੂ,13 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਹਲਕਾ ਜ਼ੀਰਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ ਨੇ ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਫਸਲ ਇਸ ਵੇਲੇ ਮੰਡੀਆਂ ਵਿੱਚ ਰੁਲ ਰਹੀ ਹੈ ਕਿਉਂਕਿ ਸਰਕਾਰਾਂ ਕਹਿ ਰਹੀਆਂ ਹਨ ਕਿ ਅਸੀਂ ਜੋ ਝੋਨਾ ਖਰੀਦਣ ਦਾ ਟੀਚਾ ਮਿੱਥਿਆ ਸੀ ਉਹ ਪੂਰਾ ਹੋ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵੀ ਕਿਸਾਨਾਂ ਨਾਲ ਹਰ ਵੇਲੇ ਹਰ ਸਰਕਾਰ ਧੱਕੇਸ਼ਾਹੀ ਕਰਦੀ ਹੈ। ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਆਇਆ ਹੋਇਆ,ਹੈ ਪਰ ਜ਼ਾਲਮ ਸਰਕਾਰਾਂ ਕਿਸਾਨ ਦੀ ਆਵਾਜ਼ ਨਹੀਂ ਸੁਣਦੀਆਂ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪਏ ਝੋਨੇ ਨੂੰ ਜਲਦ ਖਰੀਦਿਆ ਜਾਵੇ ਨਹੀਂ ਤਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਡਾ ਅੰਦੋਲਨ ਆਰੰਭ ਕਰਨ ਤੋਂ ਗੁਰੇਜ ਨਹੀਂ ਕਰਨਗੇ। ਭਾਈ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ ਝੋਨੇ ਦੀ ਰਹਿੰਦ ਖੂਹੰਦ ਨੂੰ ਅੱਗ ਲਾਉਣ ਤੇ ਕਿਸਾਨਾਂ ਦੇ ਪਰਚੇ ਕੀਤੇ ਜਾ ਰਿਹਾ ਪਰ ਮਜਬੂਰੀ ਵੱਸ ਕਿਸਾਨਾਂ ਨੂੰ ਆਪਣੀ ਪਰਾਲੀ ਨੂੰ ਅੱਗ ਲਾਉਣੀ ਪੈਂਦੀ ਹੈ ਕਿਉਂਕਿ ਝੋਨੇ ਦੀ ਬਿਜਾਈ ਲੇਟ ਸ਼ੁਰੂ ਹੋਣ ਕਾਰਨ ਕਣਕ ਬੀਜਣ ਲਈ ਕਿਸਾਨ ਕੋਲ ਸਮਾਂ ਥੋੜਾ ਬਚਦਾ ਹੈ।
Ad Position 22
No active advertisement
ਪਿਛਲੀ ਖ਼ਬਰ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਰਾਲੀ ਸਾੜਨ ਦੇ ਮਾਮਲੇ ’ ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ
Ad Position 24