ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ
ਫ਼ਿਰੋਜ਼ਪੁਰ,13 ਨਵੰਬਰ (ਸੁਖਵਿੰਦਰ ਸਿੰਘ)-ਸ਼ਹੀਦੀ ਦੀ ਅਦੁਤੀ ਮਿਸਾਲ ਪੈਦਾ ਕਰਨ ਵਾਲੇ ਅਤੇ ਖੰਡੇ ਦੇ ਜੋਹਰ ਵਿਖਾ ਕੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਵਾਲੇ ਕੌਮ ਦੇ ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਹਾਕਮ ਸਿੰਘ ਅਤੇ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਪਿਛਲੇ ਸਮੇਂ ਦੌਰਾਨ ਚੱਲੀ ਸ੍ਰੀ ਅਖੰਡ ਪਾਠਾਂ ਦੀ ਲੜੀ ਅਤੇ ਪ੍ਰਭਾਤ ਫੇਰੀਆਂ ਉਪਰੰਤ ਇਸ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ।
ਫ਼ਿਰੋਜ਼ਪੁਰ,13 ਨਵੰਬਰ (ਸੁਖਵਿੰਦਰ ਸਿੰਘ)-ਸ਼ਹੀਦੀ ਦੀ ਅਦੁਤੀ ਮਿਸਾਲ ਪੈਦਾ ਕਰਨ ਵਾਲੇ ਅਤੇ ਖੰਡੇ ਦੇ ਜੋਹਰ ਵਿਖਾ ਕੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਵਾਲੇ ਕੌਮ ਦੇ ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਹਾਕਮ ਸਿੰਘ ਅਤੇ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਪਿਛਲੇ ਸਮੇਂ ਦੌਰਾਨ ਚੱਲੀ ਸ੍ਰੀ ਅਖੰਡ ਪਾਠਾਂ ਦੀ ਲੜੀ ਅਤੇ ਪ੍ਰਭਾਤ ਫੇਰੀਆਂ ਉਪਰੰਤ ਇਸ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ। ਜੋ ਮੱਖੂ ਗੇਟ ਤੋਂ ਗੁਰਦੁਆਰਾ ਭਾਈ ਹਾਕਮ ਸਿੰਘ ਤੋਂ ਰਵਾਨਾ ਹੋ ਕੇ ਬਾਂਸੀ ਹੇਠ ਅੰਮ੍ਰਿਤਸਰ ਹੀ ਗੇਟ ਕਸੂਰੀ ਗੇਟ ਗੋਲਡਨ ਇਨਕਲੇਵ ਦਾਣਾ ਮੰਡੀ ਰੱਖੜੀ ਰੋਡ ਜ਼ੀਰਾ ਗੇਟ ਤੋਂ ਹੁੰਦਾ ਹੋਇਆ ਸ਼ਾਮ ਨੂੰ ਮੱਖੂ ਗੇਟ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਬਹੁਤ ਹੀ ਸੁੰਦਰ ਤਰੀਕੇ ਨਾਲ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ, ਜਿਨਾਂ ਦੇ ਅੱਗੇ ਪੰਜ ਪਿਆਰੇ ਇਸ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ ਅਤੇ ਅੱਗੇ ਅੱਗੇ ਮਨਮੋਹਿਕ ਧੁੰਨਾ ਵਾਲਾ ਬੈਂਡ ਅਤੇ ਗਤਕਾ ਪਾਰਟੀ ਆਪਣੇ ਕਲਾ ਦੇ ਜੋਹਰ ਦਿਖਾ ਰਹੇ ਸਨ। ਰਸਤੇ ਵਿਚ ਥਾਂ-ਥਾਂ ’ਤੇ ਸੰਗਤਾਂ ਨੇ ਕਈ ਤਰ੍ਹਾਂ ਦੇ ਲੰਗਰ ਲਗਾਏ ਲਗਾ ਕੇ ਇਸ ਨਗਰ ਕੀਰਤਨ ਦਾ ਸਵਾਗਤ ਕੀਤਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਮੁਖਤਿਆਰ ਸਿੰਘ ਅਤੇ ਸਰਪਰਸਤ ਭਾਈ ਜਸਪਾਲ ਸਿੰਘ ਨੇ ਦੱਸਿਆ ਹੈ ਕਿ 15 ਨਵੰਬਰ ਦਿਨ ਐਤਵਾਰ ਨੂੰ ਭਾਈ ਗੁਰਕੀਰਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵਧੀਕ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਤੋਂ ਇਲਾਵਾ ਭਾਈ ਸਲਵਿੰਦਰ ਸਿੰਘ, ਭਾਈ ਸੁਖਮੰਦਰ ਸਿੰਘ ਸ਼ਾਂਤ ਜਿੱਥੇ ਆਪਣੇ ਮਨੋਰਹ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉੱਥੇ ਗਿਆਨੀ ਬੋਹੜ ਸਿੰਘ ਬਾਰੇ ਕੇ ਵਾਲੇ ਦਾ ਢਾਡੀ ਜੱਥਾ ਗੁਰੂ ਜੀ ਦੀ ਜੀਵਨੀ ਅਤੇ ਢਾਡੀ ਵਾਰਾ ਰਾਹੀ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਟੁੱਟ ਵਰਤੇਗਾ। ਇਸ ਸਮੇਂ ਬਾਬਾ ਮੁਖਤਿਆਰ ਸਿੰਘ, ਭਾਈ ਜਸਪਾਲ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ, ਸੁਖਬੀਰ ਸਿੰਘ ਸੰਧੂ, ਪਿੱਪਲ ਸਿੰਘ ਸਿੱਧੂ, ਗੁਰਚਰਨ ਸਿੰਘ ਬਾਵਾ, ਅਜਮੇਰ ਸਿੰਘ, ਅਨੂਪ ਸਿੰਘ, ਸੁਖਦੇਵ ਸਿੰਘ, ਗੁਰਨਾਮ ਸਿੰਘ, ਪਰਗਟ ਸਿੰਘ, ਰਜੇਸ਼ ਧਵਨ, ਬਲਵਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।