13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬ ਦੀ ਸੱਤਾ ਖੁੱਸਣ ਦਾ ਡਰ , ਇਸੇ ਲਈ ਆਪ ਨੇ ਪਹਿਲਾਂ ਹੀ ਖੋਲ੍ਹੇ ਪੱਤੇ - ਅਸ਼ੋਕ ਬਹਿਲ

ਫ਼ਿਰੋਜ਼ਪੁਰ, 13 ਨਵੰਬਰ (ਸੁਖਵਿੰਦਰ ਸਿੰਘ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਵਿਚੋਂ 71 ਸੀਟਾਂ ’ਤੇ 2027 ਦੀਆਂ ਚੋਣਾਂ ਤੋਂ ਕਾਫ਼ੀ ਪਹਿਲਾਂ ਹੀ ਉਮੀਦਵਾਰਾਂ ਦਾ ਐਲਾਨ ਕਰਨਾ ਪਾਰਟੀ ਦੀ ਸਿਆਸੀ ਘਬਰਾਹਟ ਅਤੇ ਆਉਣ ਵਾਲੀਆਂ ਚੋਣਾਂ ਵਿਚ ਸੰਭਾਵੀ ਹਾਰ ਦੇ ਡਰ ਨੂੰ ਦਰਸਾਉਂਦਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਸੰਯੋਜਕ ਵਿਰਸਾ ਸੰਭਾਲ ਟਰੱਸਟ ਅਸ਼ੋਕ ਬਹਿਲ ਨੇ ਕਰਦਿਆਂ ਕਿਹਾ ਕਿ 2022 ਵਿਚ ਵੱਡੀ ਜਿੱਤ ਦਰਜ ਕਰਨ ਵਾਲੀ ਆਮ ਆਦਮੀ ਪਾਰਟੀ ਅੱਜ 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਅਸੁਰੱਖਿਆ ਦਾ ਸ਼ਿਕਾਰ ਨਜ਼ਰ ਆ ਰਹੀ ਹੈ।

Ad Position 21
No active advertisement
ਜ਼ਿਲ੍ਹਾ ਸੰਯੋਜਕ ਵਿਰਸਾ ਸੰਭਾਲ ਟਰੱਸਟ ਅਸ਼ੋਕ ਬਹਿਲ 14-11-2026
ਫ਼ਿਰੋਜ਼ਪੁਰ, 13 ਨਵੰਬਰ (ਸੁਖਵਿੰਦਰ ਸਿੰਘ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਵਿਚੋਂ 71 ਸੀਟਾਂ ’ਤੇ 2027 ਦੀਆਂ ਚੋਣਾਂ ਤੋਂ ਕਾਫ਼ੀ ਪਹਿਲਾਂ ਹੀ ਉਮੀਦਵਾਰਾਂ ਦਾ ਐਲਾਨ ਕਰਨਾ ਪਾਰਟੀ ਦੀ ਸਿਆਸੀ ਘਬਰਾਹਟ ਅਤੇ ਆਉਣ ਵਾਲੀਆਂ ਚੋਣਾਂ ਵਿਚ ਸੰਭਾਵੀ ਹਾਰ ਦੇ ਡਰ ਨੂੰ ਦਰਸਾਉਂਦਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਸੰਯੋਜਕ ਵਿਰਸਾ ਸੰਭਾਲ ਟਰੱਸਟ ਅਸ਼ੋਕ ਬਹਿਲ ਨੇ ਕਰਦਿਆਂ ਕਿਹਾ ਕਿ 2022 ਵਿਚ ਵੱਡੀ ਜਿੱਤ ਦਰਜ ਕਰਨ ਵਾਲੀ ਆਮ ਆਦਮੀ ਪਾਰਟੀ ਅੱਜ 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਅਸੁਰੱਖਿਆ ਦਾ ਸ਼ਿਕਾਰ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸ਼ਾਇਦ ਆਪਣੇ ਹੀ ਵਿਧਾਇਕਾਂ ਅਤੇ ਆਗੂਆਂ ’ਤੇ ਭਰੋਸਾ ਨਹੀਂ ਰਿਹਾ।ਉਮੀਦਵਾਰਾਂ ਦਾ ਇੰਨੀ ਜਲਦੀ ਐਲਾਨ ਕਰਨ ਪਿੱਛੇ ਟਿਕਟਾਂ ਤੋਂ ਵਾਂਝੇ ਰਹਿ ਜਾਣ ਵਾਲੇ ਆਗੂਆਂ ਦੀ ਸੰਭਾਵੀ ਨਾਰਾਜ਼ਗੀ, ਬਗਾਵਤ ਅਤੇ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋਣ ਦਾ ਡਰ ਵੀ ਇਕ ਵੱਡਾ ਕਾਰਨ ਹੋ ਸਕਦਾ ਹੈ।ਅਸ਼ੋਕ ਬਹਿਲ ਨੇ ਕਿਹਾ ਕਿ ਕੇਜਰੀਵਾਲ ਚੰਗੀ ਤਰ੍ਹਾਂ ਜਾਣਦੇ ਹਨ ਕਿ ਪੰਜਾਬ ਦੀ ਸੱਤਾ ਹੀ ਆਮ ਆਦਮੀ ਪਾਰਟੀ ਦੀ ਕੌਮੀ ਰਾਜਨੀਤੀ ਦਾ ਮੁੱਖ ਆਧਾਰ ਹੈ। ਜੇਕਰ ਪੰਜਾਬ ਦੀ ਸੱਤਾ ਹੱਥੋਂ ਨਿਕਲਦੀ ਹੈ ਤਾਂ ਪਾਰਟੀ ਅੰਦਰ ਅਸੰਤੋਸ਼ ਅਤੇ ਭਗਦੜ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਿਰਫ਼ ਸਰਕਾਰ ਬਣਾਉਣ ਜਾਂ ਸੱਤਾ ਤੋਂ ਬਾਹਰ ਕਰਨ ਦੀ ਲੜਾਈ ਨਹੀਂ ਹੋਣਗੀਆਂ, ਸਗੋਂ ਇਹ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਸਿਆਸੀ ਭਵਿੱਖ ਦੀ ਸਭ ਤੋਂ ਵੱਡੀ ਪ੍ਰੀਖਿਆ ਸਾਬਤ ਹੋਣਗੀਆਂ।ਉਮੀਦਵਾਰਾਂ ਦਾ ਸਮੇਂ ਤੋਂ ਪਹਿਲਾਂ ਐਲਾਨ ਕਰਨਾ ਜਿੱਥੇ ਪਾਰਟੀ ਦੀ ਚੋਣ ਰਣਨੀਤੀ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਉੱਥੇ ਇਹ ਸਿਆਸੀ ਅਸੁਰੱਖਿਆ ਅਤੇ ਸੰਭਾਵੀ ਹਾਰ ਦੇ ਡਰੋਂ ਪਾਰਟੀ ਨੂੰ ਇਕਜੁੱਟ ਰੱਖਣ ਦੀ ਕੋਸ਼ਿਸ਼ ਵੀ ਜਾਪਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ ਚ ਕਿਸਾਨਾਂ ਦਾ ਝੋਨਾ ਪਿਆ ਹੋਣ ਦੇ ਬਾਵਜੂਦ ਖਰੀਦ ਬੰਦ ਕਰਨਾ ਕਿਸਾਨਾਂ ਨਾਲ ਬੇਇਨਸਾਫ਼ੀ - ਬੰਗੜ , ਬਰਾੜ , ਸੰਧੂ ਅਗਲੀ ਖ਼ਬਰ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ
Ad Position 24