13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮੰਡੀਆਂ ’ ਚ ਕਿਸਾਨਾਂ ਦਾ ਝੋਨਾ ਪਿਆ ਹੋਣ ਦੇ ਬਾਵਜੂਦ ਖਰੀਦ ਬੰਦ ਕਰਨਾ ਕਿਸਾਨਾਂ ਨਾਲ ਬੇਇਨਸਾਫ਼ੀ - ਬੰਗੜ , ਬਰਾੜ , ਸੰਧੂ

ਮੁੱਦਕੀ, 13 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਪਈ ਹੋਣ ਦੇ ਬਾਵਜੂਦ ਕਈ ਮੰਡੀਆਂ ਵਿਚ ਖਰੀਦ ਬੰਦ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਇਸ ਸਬੰਧੀ ਹਲਕਾ ਫ਼ਿਰੋਜ਼ਪੁਰ ਦਿਹਾਤੀ ਕਾਂਗਰਸ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ, ਜ਼ਿਲ੍ਹਾ ਮਹਿਲਾ ਕਾਂਗਰਸ ਵਿੰਗ ਦੀ ਪ੍ਰਧਾਨ ਸਰਬਜੀਤ ਕੌਰ ਬਰਾੜ ਅਤੇ ਸੋਸ਼ਲ ਮੀਡੀਆ ਇੰਚਾਰਜ ਬਲਬੀਰ ਸਿੰਘ ਬੱਬਾ ਸੰਧੂ ਨੇ ਝੋਨੇ ਦੀ ਖਰੀਦ ਲਈ 400 ਮੰਡੀਆਂ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 14-11-2026
ਮੁੱਦਕੀ, 13 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਪਈ ਹੋਣ ਦੇ ਬਾਵਜੂਦ ਕਈ ਮੰਡੀਆਂ ਵਿਚ ਖਰੀਦ ਬੰਦ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਇਸ ਸਬੰਧੀ ਹਲਕਾ ਫ਼ਿਰੋਜ਼ਪੁਰ ਦਿਹਾਤੀ ਕਾਂਗਰਸ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ, ਜ਼ਿਲ੍ਹਾ ਮਹਿਲਾ ਕਾਂਗਰਸ ਵਿੰਗ ਦੀ ਪ੍ਰਧਾਨ ਸਰਬਜੀਤ ਕੌਰ ਬਰਾੜ ਅਤੇ ਸੋਸ਼ਲ ਮੀਡੀਆ ਇੰਚਾਰਜ ਬਲਬੀਰ ਸਿੰਘ ਬੱਬਾ ਸੰਧੂ ਨੇ ਝੋਨੇ ਦੀ ਖਰੀਦ ਲਈ 400 ਮੰਡੀਆਂ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੇਂਦਰ ਸਰਕਾਰ ਵਲੋਂ ਨਿਰਧਾਰਤ ਖਰੀਦ ਟੀਚਾ ਪੂਰਾ ਹੋਣ ਦੀ ਗੱਲ ਕਹੀ ਜਾ ਰਹੀ ਹੈ। ਜਦਕਿ ਦੂਜੇ ਪਾਸੇ ਕਈ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਅਜੇ ਵੀ ਪਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਬਰਨਾਲਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਲੁਧਿਆਣਾ ਸਮੇਤ ਕਈ ਹੋਰ ਜ਼ਿਲ੍ਹਿਆਂ ਦੀਆਂ ਮੰਡੀਆਂ ਵਿਚ ਝੋਨੇ ਦੀ ਫ਼ਸਲ ਖਰੀਦ ਦੀ ਉਡੀਕ ਕਰ ਰਹੀ ਹੈ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਦੇ ਕੀਤੇ ਐਲਾਨ ਨੂੰ ਅਮਲੀ ਰੂਪ ਦਿੱਤਾ ਜਾਵੇ ਅਤੇ ਬੰਦ ਕੀਤੀਆਂ ਮੰਡੀਆਂ ਨੂੰ ਤੁਰੰਤ ਮੁੜ ਚਾਲੂ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਮਾਝੇ ਅਤੇ ਮਾਲਵੇ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਕਾਰਨ ਝੋਨੇ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਸੀ। ਇਸ ਲਈ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਦੀ ਪੂਰੀ ਫ਼ਸਲ ਦੀ ਖਰੀਦ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਵਿਚ ਰੱਖਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਜਿਸ ਨਾਲ ਉਨ੍ਹਾਂ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਪਹਿਲਾਂ ਹੀ ਮਹਿੰਗੇ ਡੀਜ਼ਲ, ਖਾਦਾਂ, ਕੀਟਨਾਸ਼ਕਾਂ ਅਤੇ ਖੇਤੀਬਾੜੀ ਦੀਆਂ ਵਧਦੀਆਂ ਲਾਗਤਾਂ ਕਾਰਨ ਮੁਸ਼ਕਿਲਾਂ ਵਿਚੋਂ ਲੰਘ ਰਹੇ ਹਨ। ਅਜਿਹੇ ਸਮੇਂ ਫ਼ਸਲ ਦੀ ਖਰੀਦ ਵਿਚ ਦੇਰੀ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਰਹੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਖਰੀਦ ਪ੍ਰਬੰਧ ਤੁਰੰਤ ਸੁਚਾਰੂ ਬਣਾਏ ਜਾਣ ਅਤੇ ਮੰਡੀਆਂ ਵਿਚ ਬੈਠੇ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਰਾਹਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ - ਸੰਗਤਾਂ ’ ਚ ਭਾਰੀ ਉਤਸ਼ਾਹ ਅਗਲੀ ਖ਼ਬਰ ਪੰਜਾਬ ਦੀ ਸੱਤਾ ਖੁੱਸਣ ਦਾ ਡਰ , ਇਸੇ ਲਈ ਆਪ ਨੇ ਪਹਿਲਾਂ ਹੀ ਖੋਲ੍ਹੇ ਪੱਤੇ - ਅਸ਼ੋਕ ਬਹਿਲ
Ad Position 24