ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜ਼ੀਰਾ ਤੋਂ ਪ੍ਰਭਾਤ ਫੇਰੀਆਂ ਜਾਰੀ
ਜ਼ੀਰਾ, 13 ਨਵੰਬਰ (ਹਰਜੀਤ ਸਿੰਘ ਗਿੱਲ)-ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਜ਼ੀਰਾ ਤੋਂ ਪ੍ਰਭਾਤ ਫੇਰੀਆਂ ਨਿਰੰਤਰ ਚੱਲ ਰਹੀਆਂ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜ਼ੀਰਾ ਦੇ ਸਕੱਤਰ ਬਲਬੀਰ ਸਿੰਘ ਨੇ ਦੱਸਿਆ ਕਿ ਇਹ ਪ੍ਰਭਾਤ ਫੇਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਗੁਰੂ ਸਿੰਘ ਜ਼ੀਰਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕੱਢੀਆਂ ਜਾ ਰਹੀਆਂ ਹਨ।
ਜ਼ੀਰਾ, 13 ਨਵੰਬਰ (ਹਰਜੀਤ ਸਿੰਘ ਗਿੱਲ)-ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਜ਼ੀਰਾ ਤੋਂ ਪ੍ਰਭਾਤ ਫੇਰੀਆਂ ਨਿਰੰਤਰ ਚੱਲ ਰਹੀਆਂ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜ਼ੀਰਾ ਦੇ ਸਕੱਤਰ ਬਲਬੀਰ ਸਿੰਘ ਨੇ ਦੱਸਿਆ ਕਿ ਇਹ ਪ੍ਰਭਾਤ ਫੇਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਗੁਰੂ ਸਿੰਘ ਜ਼ੀਰਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰਭਾਤ ਫੇਰੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਜ਼ੀਰਾ ਤੋਂ ਰੋਜਾਨਾ ਅੰਮ੍ਰਿਤ ਵੇਲੇ 4:30 ਵਜੇ ਅਰਦਾਸ ਕਰਨ ਉਪਰੰਤ ਰਵਾਨਾ ਹੁੰਦੀ ਹੈ। ਇਹ ਪ੍ਰਭਾਤ ਫੇਰੀ ਵੱਖ- ਵੱਖ ਗਲੀਆਂ ਮੁਹੱਲਿਆਂ ਵਿਚੋਂ ਦੀ ਹੁੰਦੀ ਹੋਈ ਸੰਗਤਾਂ ਨੂੰ ਸੱਦਾ ਦੇਣ ਵਾਲੇ ਸ਼ਰਧਾਲੂ ਦੇ ਘਰ ਵਿਖੇ ਪਹੁੰਚਦੀ ਹੈ। ਇਸ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੈੱਡ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਸੰਗਤਾਂ ਨੂੰ ਗੁਰਬਾਣੀ ਸਰਵਣ ਕਰਵਾਈ ਜਾਂਦੀ ਹੈ। ਭਾਈ ਹਰਨੇਕ ਸਿੰਘ ਹਜ਼ੂਰੀ ਕੀਰਤਨੀ ਜੱਥੇ ਵਲੋਂ ਗੁਰਬਾਣੀ ਕੀਰਤਨ ਅਤੇ ਹਜੂਰੀ ਕਥਾ ਵਾਚਕ ਭਾਈ ਹਰਵਿੰਦਰ ਸਿੰਘ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਲੜੀਵਾਰ ਕਥਾ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਰਸਤੇ ਵਿਚ ਗੁਰਬਾਣੀ ਸ਼ਬਦਾਂ ਦਾ ਗਾਇਨ ਕਰਦੀ ਹੋਈ ਸੰਗਤ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚਦੀ ਹੈ। ਜਿਥੇ ਕਿ ਪ੍ਰਭਾਤ ਫੇਰੀ ਦੀ ਸਮਾਪਤੀ ਹੁੰਦੀ ਹੈ। ਇਨ੍ਹਾਂ ਪ੍ਰਭਾਤ ਫੇਰੀਆਂ ਦੀ ਸਮਾਪਤੀ ਮਿਤੀ 22 ਨਵੰਬਰ ਨੂੰ ਹੋਵੇਗੀ ਮਿਤੀ 23 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਜਦਕਿ 24 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇੱਥੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਨ੍ਹਾਂ ਪ੍ਰਭਾਤ ਫੇਰੀਆਂ ਦੌਰਾਨ ਖੇਤਰ ਸਕੱਤਰ ਬਲਬੀਰ ਸਿੰਘ, ਕਰਨ ਸਿੰਘ, ਗਗਨਦੀਪ ਸਿੰਘ, ਗੁਰਜੰਟ ਸਿੰਘ, ਅੰਮ੍ਰਿਤਪਾਲ ਸਿੰਘ ਹੈਪੀ, ਸੁਖਵਿੰਦਰ ਸਿੰਘ, ਸੁੱਖਾ ਸਿੰਘ, ਗੁਰਸੇਵਕ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਕੁਲਦੀਪ ਸਿੰਘ ਮਾਣਕ, ਸਤਪਾਲ, ਗੁਰਦਿਆਲ ਸਿੰਘ, ਤਰਸੇਮ ਸਿੰਘ, ਪਰਮਜੀਤ ਸਿੰਘ, ਬਲਵੰਤ ਸਿੰਘ, ਮਨਜੀਤ ਕੌਰ, ਤਜਿੰਦਰ ਕੌਰ, ਦਵਿੰਦਰ ਕੌਰ, ਕਰਮਜੀਤ ਕੌਰ, ਗੁਰਮੀਤ ਕੌਰ ਕਮੇਟੀ ਘਰ, ਸੁਖਦੇਵ ਕੌਰ, ਪਵਨ ਕੌਰ, ਕਵਲਜੀਤ ਕੌਰ, ਸ਼ਰਨਜੀਤ ਕੌਰ, ਕਮਲਜੀਤ ਕੌਰ, ਗੁਰਮੀਤ ਕੌਰ, ਅਮਰਜੀਤ ਕੌਰ, ਰਣਜੀਤ ਕੌਰ, ਰਜਿੰਦਰ ਕੌਰ, ਕਿਰਨਦੀਪ ਕੌਰ, ਊਸ਼ਾ ਰਾਣੀ, ਰਮਨਜੀਤ ਕੌਰ, ਬਲਜੀਤ ਕੌਰ, ਜਗਦੀਸ਼ ਕੌਰ, ਬੈਅੰਤ ਕੌਰ, ਕੁਲਜੀਤ ਕੌਰ ਅਤੇ ਕਰਮਜੀਤ ਕੌਰ ਆਦਿ ਵਲੋਂ ਵੱਖ- ਵੱਖ ਤਰ੍ਹਾਂ ਦੀਆਂ ਨਿਰੰਤਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।