ਵਿਧਾਇਕ ਦਹੀਆ ਨੇ ਕੀਤਾ ਪ੍ਰਾਇਮਰੀ ਸਕੂਲ ਫ਼ਿਰੋਜ਼ਸ਼ਾਹ ’ ਚ ਨਵੇਂ ਬਣੇ ਕਮਰੇ ਦਾ ਉਦਘਾਟਨ
ਫ਼ਿਰੋਜ਼ਸ਼ਾਹ, 13 ਨਵੰਬਰ(ਸਰਬਜੀਤ ਸਿੰਘ ਧਾਲੀਵਾਲ)- ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਅਧੀਨ ਪੈਂਦੇ ਇਤਿਹਾਸਕ ਪਿੰਡ ਫ਼ਿਰੋਜ਼ਸ਼ਾਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਉਸਾਰੇ ਗਏ ਆਧੁਨਿਕ ਕਲਾਸ-ਰੂਮ ਦਾ ਉਦਘਾਟਨ ਕੀਤਾ ਗਿਆ। ਹਲਕਾ ਵਿਧਾਇਕ ਰਜਨੀਸ਼ ਦਹੀਆ ਨੇ ਆਪਣੇ ਕਰ-ਕਮਲਾਂ ਨਾਲ ਰੀਬਨ ਕੱਟ ਕੇ ਇਹ ਨਵਾਂ ਕਮਰਾ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ।
ਫ਼ਿਰੋਜ਼ਸ਼ਾਹ, 13 ਨਵੰਬਰ(ਸਰਬਜੀਤ ਸਿੰਘ ਧਾਲੀਵਾਲ)- ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਅਧੀਨ ਪੈਂਦੇ ਇਤਿਹਾਸਕ ਪਿੰਡ ਫ਼ਿਰੋਜ਼ਸ਼ਾਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਉਸਾਰੇ ਗਏ ਆਧੁਨਿਕ ਕਲਾਸ-ਰੂਮ ਦਾ ਉਦਘਾਟਨ ਕੀਤਾ ਗਿਆ। ਹਲਕਾ ਵਿਧਾਇਕ ਰਜਨੀਸ਼ ਦਹੀਆ ਨੇ ਆਪਣੇ ਕਰ-ਕਮਲਾਂ ਨਾਲ ਰੀਬਨ ਕੱਟ ਕੇ ਇਹ ਨਵਾਂ ਕਮਰਾ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਇਸ ਤੋਂ ਪਹਿਲਾ ਸਕੂਲ ਪਹੁੰਚਣ ’ਤੇ ਸਕੂਲ ਮੁਖੀ ਰਜਿੰਦਰ ਸਿੰਘ ਰਾਜਾ (ਸਟੇਟ ਐਵਾਰਡੀ ) ਅਤੇ ਸਮੂਹ ਸਟਾਫ਼ ਨੇ ਫੁੱਲਾਂ ਦੇ ਹਾਰ ਪਾ ਵਿਧਾਇਕ ਦਹੀਆ ਦਾ ਸਵਾਗਤ ਕੀਤਾ। ਇਸ ਮੌਕੇ ਓਹਨਾ ਨਾਲ ਉਪ ਜ਼ਿਲ੍ਹਾ ਸਿਖਿਆ ਅਫ਼ਸਰ ਕੋਮਲ ਅਰੋੜਾ, ਬੀ.ਪੀ.ਈ.ਓ ਅੰਮ੍ਰਿਤਪਾਲ ਸਿੰਘ ਬਰਾੜ, ਸਰਬਜੀਤ ਸਿੰਘ ਟੁਰਨਾ , ਰੌਬੀ ਸੰਧੂ ਨਿੱਜੀ ਸਕੱਤਰ ਵੀ ਹਾਜ਼ਰ ਸਨ। ਇਸ ਮੌਕੇ ਰੱਖੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਜਨੀਸ਼ ਦਹੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਸਮਾਗਮ ਦੌਰਾਨ ਸਕੂਲ ਮੁਖੀ ਰਜਿੰਦਰ ਸਿੰਘ ਰਾਜਾ ਸਮੂਹ ਸਟਾਫ਼ ਵਲੋਂ ਹਲਕਾ ਵਿਧਾਇਕ ਰਜਨੀਸ਼ ਦਹੀਆ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੈਂਟਰ ਹੈਡ ਟੀਚਰ ਹਰਮਿੰਦਰ ਸਿੰਘ , ਪੂਜਾ ਸ਼ਰਮਾ ਪ੍ਰਿੰਸੀਪਲ ਸੈਕੰਡਰੀ ਸਕੂਲ ਰਾਜਦੀਪ ਸਾਈਆਂਵਾਲਾ , ਹਰਵਿੰਦਰ ਸਿੱਧੂ , ਦਾਰਾ ਸਿੰਘ ਸਿੱਧੂ ,, ਸਾਹਿਲ ਸਿੰਘ ਅੰਗਰੇਜ਼ ਸਿੰਘ ,ਜਸਵਿੰਦਰਪਾਲ ਸਿੰਘ , ਰੇਸ਼ਮ ਸਿੰਘ , ਰੁਪਿੰਦਰ ਸਿੰਘ , ਪਰਮਿੰਦਰ ਸਿੰਘ ਸੋਢੀ,ਬੱਬੂ ਸਰਪੰਚ , ਹਰਪ੍ਰੀਤ ਸਿੰਘ ਕਾਮਰੇਡ ਅਤੇ ਸਕੂਲ ਸਟਾਫ ਚਰਨਜੀਤ ਸਿੰਘ, ਬਲਜੀਤ ਸਿੰਘ, ਸੁਖਬੀਰ ਕੌਰ , ਮਨਦੀਪ ਕੌਰ ,ਰਾਜਵਿੰਦਰ ਕੌਰ,ਦਵਿੰਦਰ ਕੌਰ ਐਸ.ਐਮ.ਸੀ. ਕਮੇਟੀ ਦੇ ਮੈਂਬਰ, ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ।