13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰੇਲ ਮੰਤਰੀ ਦਿੱਲੀ ਦੀ ਬਜਾਏ ਫ਼ਿਰੋਜਪੁਰ ਮੰਡਲ ਦਾ ਦੌਰਾ ਕਰ ਕੇ ਸੰਗਤਾਂ ਦੀਆਂ ਮੁਸ਼ਕਲਾਂ ਸੁਣਨ : ਜਥੇਦਾਰ ਬਘੌਰਾ

ਫ਼ਿਰੋਜ਼ਪੁਰ,13 ਨਵੰਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਉਥਾਨ ਮਜ਼ਦੂਰ ਯੂਨੀਅਨ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰੀ ਰੇਲ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਰੇਲਵੇ ਸਟੇਸ਼ਨ ਦੀ ਬਜਾਏ ਪੰਜਾਬ ਦੇ ਫ਼ਿਰੋਜ਼ਪੁਰ ਮੰਡਲ ਅਧੀਨ ਆਉਂਦੇ ਵੱਡੇ ਲੁਧਿਆਣਾ ਅਤੇ ਅੰਮ੍ਰਿਤਸਰ ਰੇਲਵੇ ਸਟੇਸ਼ਨਾਂ ਦਾ ਵਿਸ਼ੇਸ਼ ਦੌਰਾ ਕਰਨ ਅਤੇ ਉੱਥੇ ਪਹੁੰਚ ਕੇ ਸਿੱਖ ਸੰਗਤਾਂ ਸਮੇਤ ਆਮ ਯਾਤਰੀਆਂ ਨੂੰ ਰੇਲਵੇ ਸਹੂਲਤਾਂ ਸਬੰਧੀ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕਰਨ। ਉਨ੍ਹਾਂ ਕਿਹਾ ਕਿ ਰੇਲ ਮੰਤਰੀ ਨੂੰ ਫ਼ਿਰੋਜ਼ਪੁਰ ਰੇਲਵੇ ਡਿਵੀਜ਼ਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰੇਲਵੇ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਚਾਹੀਦਾ ਹੈ, ਤਾਂ ਜੋ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ।

Ad Position 21
No active advertisement
ਭਾਰਤੀ ਕਿਸਾਨ ਉਥਾਨ ਮਜ਼ਦੂਰ ਯੂਨੀਅਨ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ। ਅਜੀਤ ਤਸਵੀਰ 14-11-2026
ਫ਼ਿਰੋਜ਼ਪੁਰ,13 ਨਵੰਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਉਥਾਨ ਮਜ਼ਦੂਰ ਯੂਨੀਅਨ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰੀ ਰੇਲ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਰੇਲਵੇ ਸਟੇਸ਼ਨ ਦੀ ਬਜਾਏ ਪੰਜਾਬ ਦੇ ਫ਼ਿਰੋਜ਼ਪੁਰ ਮੰਡਲ ਅਧੀਨ ਆਉਂਦੇ ਵੱਡੇ ਲੁਧਿਆਣਾ ਅਤੇ ਅੰਮ੍ਰਿਤਸਰ ਰੇਲਵੇ ਸਟੇਸ਼ਨਾਂ ਦਾ ਵਿਸ਼ੇਸ਼ ਦੌਰਾ ਕਰਨ ਅਤੇ ਉੱਥੇ ਪਹੁੰਚ ਕੇ ਸਿੱਖ ਸੰਗਤਾਂ ਸਮੇਤ ਆਮ ਯਾਤਰੀਆਂ ਨੂੰ ਰੇਲਵੇ ਸਹੂਲਤਾਂ ਸਬੰਧੀ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕਰਨ। ਉਨ੍ਹਾਂ ਕਿਹਾ ਕਿ ਰੇਲ ਮੰਤਰੀ ਨੂੰ ਫ਼ਿਰੋਜ਼ਪੁਰ ਰੇਲਵੇ ਡਿਵੀਜ਼ਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰੇਲਵੇ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਚਾਹੀਦਾ ਹੈ, ਤਾਂ ਜੋ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ। ਜਥੇਦਾਰ ਬਘੌਰਾ ਨੇ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਰੇਲ ਗੱਡੀਆਂ ਰਾਹੀਂ ਯਾਤਰਾ ਕਰਦੀਆਂ ਹਨ, ਪਰ ਰੇਲ ਗੱਡੀਆਂ ਦੀ ਸਮਾਂ-ਸਾਰਣੀ ਅਤੇ ਹੋਰ ਸਹੂਲਤਾਂ ਸਬੰਧੀ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਨ੍ਹਾਂ ਦੋਵਾਂ ਤਖ਼ਤ ਸਾਹਿਬਾਨ ਲਈ ਆਉਣ-ਜਾਣ ਵਾਲੀਆਂ ਰੇਲ ਗੱਡੀਆਂ ਦੇ ਟਾਈਮ-ਟੇਬਲ ਵਿਚ ਵਾਧਾ ਕਰਨ ਦੇ ਨਾਲ-ਨਾਲ ਯਾਤਰੀਆਂ ਦੀ ਸਹੂਲਤ ਅਨੁਸਾਰ ਰੇਲ ਸੇਵਾਵਾਂ ਵਿਚ ਸੁਧਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਕ ਹੋਰ ਅਹਿਮ ਮੰਗ ਉਠਾਉਂਦਿਆਂ ਕਿਹਾ ਕਿ ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਿੰਕ ਨਾਲ ਜੋੜਨ ਲਈ ਵਿਸ਼ੇਸ਼ ਯੋਜਨਾ ਉਲੀਕੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਇਤਿਹਾਸਕ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਸੰਗਤਾਂ ਪਹੁੰਚਦੀਆਂ ਹਨ। ਜੇਕਰ ਇਨ੍ਹਾਂ ਗੁਰਧਾਮਾਂ ਤੱਕ ਰੇਲਵੇ ਸੰਪਰਕ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਸ਼ਰਧਾਲੂਆਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲ ਸਕਦੀ ਹੈ। ਜਥੇਦਾਰ ਬਘੌਰਾ ਨੇ ਕਿਹਾ ਕਿ ਰੇਲਵੇ ਮੰਤਰਾਲੇ ਨੂੰ ਸਿਰਫ਼ ਦਫ਼ਤਰੀ ਪੱਧਰ ’ਤੇ ਮਿਲਣ ਵਾਲੀਆਂ ਰਿਪੋਰਟਾਂ ਤੱਕ ਸੀਮਤ ਰਹਿਣ ਦੀ ਬਜਾਏ ਖ਼ੁਦ ਪੰਜਾਬ ਦੇ ਰੇਲਵੇ ਜੰਕਸ਼ਨਾਂ ਦਾ ਦੌਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਅਤੇ ਅੰਮ੍ਰਿਤਸਰ ਵਿਖੇ ਸੰਗਤਾਂ, ਯਾਤਰੀਆਂ ਅਤੇ ਰੇਲਵੇ ਨਾਲ ਜੁੜੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣਨੀਆਂ ਚਾਹੀਦੀਆਂ ਹਨ। ਇਸ ਮੌਕੇ ਫ਼ਿਰੋਜ਼ਪੁਰ ਰੇਲਵੇ ਡਿਵੀਜ਼ਨ ਦੇ ਅਧਿਕਾ ਰੀਆਂ ਨੂੰ ਵੀ ਸ਼ਾਮਲ ਕਰਕੇ ਰੇਲ ਸੇਵਾਵਾਂ ਵਿਚ ਸੁਧਾਰ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕੇਂਦਰੀ ਰੇਲ ਮੰਤਰੀ ਤੋਂ ਮੰਗ ਕੀਤੀ ਕਿ ਪੰਜਾਬ ਦਾ ਵਿਸ਼ੇਸ਼ ਦੌਰਾ ਕਰਕੇ ਸਿੱਖ ਸੰਗਤਾਂ ਦੀਆਂ ਰੇਲਵੇ ਸਬੰਧੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇ, ਤਾਂ ਜੋ ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਪਟਨਾ ਸਾਹਿਬ, ਨਾਨਕਮਤਾ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਸੁਖਾਲੀ, ਸੁਵਿਧਾਜਨਕ ਅਤੇ ਬਿਹਤਰ ਰੇਲ ਯਾਤਰਾ ਦੀ ਸਹੂਲਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਚੋਣ ਜਾਗਰੂਕਤਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ’ ਚ ਸਦਰ ਪੁਲਿਸ ਜ਼ੀਰਾ ਵਲੋਂ ਦਰਜਨਾਂ ਕਿਸਾਨਾਂ ਖ਼ਿਲਾਫ਼ ਪਰਚੇ ਦਰਜ
Ad Position 24