13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਚੋਣ ਜਾਗਰੂਕਤਾ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਲੋਂ ਚੋਣ ਕਮਿਸ਼ਨ ਦੀਆਂ ਸਵੀਪ ਗਤੀਵਿਧੀਆਂ ਤਹਿਤ ਇਲੈਕਟੋਰਲ ਲਿਟਰੇਸੀ ਕਲੱਬ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਚੋਣ ਜਾਗਰੂਕਤਾ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਕਰਵਾਏ ਗਏ ਕੁਇਜ਼ ਅਤੇ ਲੇਖ ਲਿਖਣ ਮੁਕਾਬਲਿਆਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ, ਵੋਟਰ ਰਜਿਸਟ੍ਰੇਸ਼ਨ ਅਤੇ ਲੋਕਤੰਤਰੀ ਪ੍ਰਕਿਰਿਆ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਦੀ ਚੋਣ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 14-11-2026
ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਲੋਂ ਚੋਣ ਕਮਿਸ਼ਨ ਦੀਆਂ ਸਵੀਪ ਗਤੀਵਿਧੀਆਂ ਤਹਿਤ ਇਲੈਕਟੋਰਲ ਲਿਟਰੇਸੀ ਕਲੱਬ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਚੋਣ ਜਾਗਰੂਕਤਾ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਕਰਵਾਏ ਗਏ ਕੁਇਜ਼ ਅਤੇ ਲੇਖ ਲਿਖਣ ਮੁਕਾਬਲਿਆਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ, ਵੋਟਰ ਰਜਿਸਟ੍ਰੇਸ਼ਨ ਅਤੇ ਲੋਕਤੰਤਰੀ ਪ੍ਰਕਿਰਿਆ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਦੀ ਚੋਣ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਨਾ ਸੀ। ਭਾਰਤ ਦੇ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਕੁਇਜ਼ ਮੁਕਾਬਲੇ ਰਾਹੀਂ ਵਿਦਿਆਰਥੀਆਂ ਦੇ ਚੋਣ ਪ੍ਰਕਿਰਿਆ, ਵੋਟਰ ਰਜਿਸਟ੍ਰੇਸ਼ਨ, ਸਵੀਪ ਮੁਹਿੰਮ ਅਤੇ ਵੋਟ ਦੀ ਮਹੱਤਤਾ ਸਬੰਧੀ ਗਿਆਨ ਦੀ ਪਰਖ ਕੀਤੀ ਗਈ। ਉੱਥੇ ਹੀ ਲੇਖ ਲਿਖਣ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿਚ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਵੋਟ ਪਾਉਣ ਦੀ ਮਹੱਤਤਾ ਵਰਗੇ ਵਿਸ਼ਿਆਂ ’ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੁਰੇਸ਼ ਕੁਮਾਰ ਸ਼ਰਮਾ ਨੇ ਆਪਣੀ ਅਗਵਾਈ ਅਤੇ ਮਾਰਗਦਰਸ਼ਨ ਰਾਹੀਂ ਪ੍ਰਬੰਧਕੀ ਟੀਮ ਦਾ ਉਤਸ਼ਾਹ ਵਧਾਇਆ ਅਤੇ ਵਿਦਿਆਰਥੀਆਂ ਨੂੰ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਰਜਿਸਟਰਾਰ ਪ੍ਰੋ. ਰਾਜੀਵ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਵਿਚ ਚੋਣ ਸਾਖਰਤਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਜ਼ਿੰਮੇਵਾਰ ਨਾਗਰਿਕਤਾ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਵੀ ਦੁਹਰਾਈ। ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਹਰੇਕ ਮੁਕਾਬਲੇ ਵਿਚੋਂ ਦੋ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ, ਸਰਟੀਫਿਕੇਟ ਅਤੇ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਮੁਕਾਬਲਿਆਂ ਦਾ ਪ੍ਰਬੰਧ ਨੋਡਲ ਅਫ਼ਸਰ ਸਵੀਪ ਅਤੇ ਈਐੱਲਸੀ ਕੋਆਰਡੀਨੇਟਰ ਗੁਰਜੀਵਨ ਸਿੰਘ ਅਤੇ ਸਵੀਪ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਲੋਂ ਕੀਤਾ ਗਿਆ। ਜਦੋਂ ਕਿ ਮੁਕਾਬਲਿਆਂ ਦੇ ਜੱਜਾਂ ਦੀ ਭੂਮਿਕਾ ਐਸੋਸੀਏਟ ਪ੍ਰੋਫੈਸਰ ਇੰਦਰਜੀਤ ਸਿੰਘ ਗਿੱਲ, ਡਾ. ਕਮਲ ਖੰਨਾ ਅਤੇ ਸਹਾਇਕ ਪ੍ਰੋਫੈਸਰ ਡਾ. ਕਰਮਜੀਤ ਸਿੰਘ ਨੇ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਐਸੋਸੀਏਸ਼ਨ ਦੇ ਪ੍ਰਧਾਨ ਡਾ ਗੁਰਿੰਦਰ ਜੀਤ ਸਿੰਘ ਢਿੱਲੋਂ ਅਤੇ ਕਮੇਟੀ ਮੈਂਬਰ। ਦੋ ਦਿਨਾਂ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਅੱ... ਅਗਲੀ ਖ਼ਬਰ ਰੇਲ ਮੰਤਰੀ ਦਿੱਲੀ ਦੀ ਬਜਾਏ ਫ਼ਿਰੋਜਪੁਰ ਮੰਡਲ ਦਾ ਦੌਰਾ ਕਰ ਕੇ ਸੰਗਤਾਂ ਦੀਆਂ ਮੁਸ਼ਕਲਾਂ ਸੁਣਨ : ਜਥੇਦਾਰ ਬਘੌਰਾ
Ad Position 24