ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕ ਸਨਮਾਨਿਤ
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਪੂਰੀ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤੀਆਂ ਗਈਆਂ। ਇਨ੍ਹਾਂ ਖੇਡਾਂ ਵਿਚ ਆਪਣੀ ਸੇਵਾ ਭਾਵਨਾ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਸਮੂਹ ਅਧਿਆਪਕਾਂ ਨੂੰ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਸਤੀਸ਼ ਕੁਮਾਰ, ਬੀ.
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਪੂਰੀ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤੀਆਂ ਗਈਆਂ। ਇਨ੍ਹਾਂ ਖੇਡਾਂ ਵਿਚ ਆਪਣੀ ਸੇਵਾ ਭਾਵਨਾ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਸਮੂਹ ਅਧਿਆਪਕਾਂ ਨੂੰ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਸਤੀਸ਼ ਕੁਮਾਰ, ਬੀ.ਪੀ.ਈ.ਓ.ਪ੍ਰਮੋਦ ਕੁਮਾਰ, ਬੀ.ਪੀ.ਈ.ਓ.ਸੁਨੀਲ ਕੁਮਾਰ ਅਤੇ ਰਾਸ਼ਟਰੀ ਪੁਰਸਕਾਰ ਜੇਤੂ ਸੀ.ਐੱਚ.ਟੀ. ਲਵਜੀਤ ਸਿੰਘ ਗਰੇਵਾਲ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤੀਸ਼ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਾਇਮਰੀ ਸਕੂਲ ਖੇਡਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਕਿਸੇ ਤਿਉਹਾਰ ਜਾਂ ਮੇਲੇ ਤੋਂ ਘੱਟ ਨਹੀਂ ਹੁੰਦੀਆਂ। ਉਨ੍ਹਾਂ ਕਿਹਾ ਕਿ ਨੰਨ੍ਹੇ ਖਿਡਾਰੀਆਂ ਦੀ ਤਿਆਰੀ ਕਰਵਾਉਣ ਅਤੇ ਖੇਡਾਂ ਦੇ ਸਫਲ ਆਯੋਜਨ ਲਈ ਡਿਊਟੀ ’ਤੇ ਤਾਇਨਾਤ ਅਧਿਆਪਕਾਂ ਨੇ ਆਪਣੀ ਜ਼ਿੰਮੇਵਾਰੀ ਖ਼ੁਸ਼ੀ-ਖ਼ੁਸ਼ੀ ਅਤੇ ਪੂਰੀ ਤਨਦੇਹੀ ਨਾਲ ਨਿਭਾਈ ਹੈ। ਬੀ.ਪੀ.ਈ.ਓ. ਪ੍ਰਮੋਦ ਕੁਮਾਰ, ਬੀ.ਪੀ.ਈ.ਓ. ਸੁਨੀਲ ਕੁਮਾਰ ਅਤੇ ਸੀ.ਐੱਚ.ਟੀ. ਲਵਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਬਲਾਕ ਫ਼ਾਜ਼ਿਲਕਾ-1 ਅਤੇ 2 ਨੂੰ ਸੌਂਪੀ ਗਈ ਸੀ, ਜਿਸ ਨੂੰ ਅਧਿਆਪਕਾਂ ਨੇ ਬਾਖ਼ੂਬੀ ਨਿਭਾਇਆ। ਸਿੱਖਿਆ ਅਧਿਕਾਰੀਆਂ ਨੇ ਸਮੂਹ ਸਨਮਾਨਿਤ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਅਜਿਹੇ ਅਟੁੱਟ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਦੋਵਾਂ ਬਲਾਕਾਂ ਦੇ ਸਮੂਹ ਸੀ.ਐੱਚ.ਟੀ. ਅਤੇ ਸਨਮਾਨਿਤ ਅਧਿਆਪਕ ਹਾਜ਼ਰ ਸਨ।