14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

15 ਅਤੇ 16 ਨਵੰਬਰ ਨੂੰ ਗੁਰੂਹਰਸਹਾਏ ਸ਼ਹਿਰ ਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ

ਗੁਰੂਹਰਸਹਾਏ, 14 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਵਸਨੀਕਾਂ ਅਤੇ ਕਿਸਾਨਾਂ ਲਈ ਅਹਿਮ ਸੂਚਨਾ ਹੈ ਕਿ 15 ਅਤੇ 16 ਨਵੰਬਰ ਨੂੰ ਲਗਾਤਾਰ ਦੋ ਦਿਨ ਸ਼ਹਿਰ ਤੋਂ ਚੱਲਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਸਬ-ਡਿਵੀਜ਼ਨ ਦੇ ਐਸ.

Ad Position 21
No active advertisement
ਅਜੀਤ ਡੈਸਕ 15-11-2026
ਗੁਰੂਹਰਸਹਾਏ, 14 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਵਸਨੀਕਾਂ ਅਤੇ ਕਿਸਾਨਾਂ ਲਈ ਅਹਿਮ ਸੂਚਨਾ ਹੈ ਕਿ 15 ਅਤੇ 16 ਨਵੰਬਰ ਨੂੰ ਲਗਾਤਾਰ ਦੋ ਦਿਨ ਸ਼ਹਿਰ ਤੋਂ ਚੱਲਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਸਬ-ਡਿਵੀਜ਼ਨ ਦੇ ਐਸ.ਡੀ.ਓ. ਭਾਗ ਸਿੰਘ ਨੇ ਦੱਸਿਆ ਕਿ ਬਿਜਲੀ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮਾਂ ਕਾਰਨ ਦੋਵੇਂ ਦਿਨ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸ਼ਹਿਰ ਦੇ ਸਾਰੇ ਯੂ.ਪੀ. ਐਸ ਫੀਡਰਾਂ, ਏ.ਪੀ. (ਖੇਤੀਬਾੜੀ) ਫੀਡਰਾਂ ਅਤੇ ਇੰਡਸਟਰੀਅਲ ਫੀਡਰਾਂ ਦੀ ਬਿਜਲੀ ਸਪਲਾਈ ਵੀ ਪੂਰੀ ਤਰ੍ਹਾਂ ਬੰਦ ਰਹੇਗੀ। ਇਸ ਕਾਰਨ ਘਰੇਲੂ ਖਪਤਕਾਰਾਂ, ਕਿਸਾਨਾਂ ਅਤੇ ਉਦਯੋਗਿਕ ਇਕਾਈਆਂ ਨੂੰ ਨਿਰਧਾਰਿਤ ਸਮੇਂ ਦੌਰਾਨ ਬਿਜਲੀ ਸਪਲਾਈ ਨਾ ਮਿਲਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਐਸ.ਡੀ.ਓ. ਭਾਗ ਸਿੰਘ ਨੇ ਸ਼ਹਿਰ ਵਾਸੀਆਂ, (ਬਾਕੀ ਸਫ਼ਾ 13 ’ਤੇ)
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਪਿਸਤੌਲ, ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਕੋਟਾ ਪੂਰਾ ਹੋਣ ਦਾ ਬਹਾਨਾ ਬਣਾ ਕੇ ਮੰਡੀਆਂ ’ਚ ਝੋਨੇ ਦੀ ਖਰੀਦ ਬੰਦ ਕਰਨਾ ਕਿਸਾਨਾਂ ਨਾਲ ਵੱਡਾ ਧੱਕਾ- ਝੂੰਦਾਂ
Ad Position 24