14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੱਤਰਕਾਰ ਸੁਖਜਿੰਦਰ ਸਿੰਘ ਢੱਡੇ ਨੂੰ ‘ਲੈਸਟਰ ਕਮਿਊਨਿਟੀ ਆਨਰਜ਼ ਐਵਾਰਡ’ ਮਿਲਣਾ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ-ਪੀਰ ਮੁਹੰਮਦ

ਮੱਖੂ, 14 ਨਵੰਬਰ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਰੋਜ਼ਾਨਾ ‘ਅਜੀਤ’ ਅਤੇ ‘ਅਜੀਤ ਵੈੱਬ ਟੀ. ਵੀ’ ਦੇ ਸੀਨੀਅਰ ਪੱਤਰਕਾਰ ਸੁਖਜਿੰਦਰ ਸਿੰਘ ਢੱਡੇ ਨੂੰ ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ ਵੱਕਾਰੀ ‘ਲੈਸਟਰ ਕਮਿਊਨਿਟੀ ਆਨਰਜ਼ ਐਵਾਰਡ-2026’ ਲਈ ਚੁਣੇ ਜਾਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 15-11-2026
ਮੱਖੂ, 14 ਨਵੰਬਰ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਰੋਜ਼ਾਨਾ ‘ਅਜੀਤ’ ਅਤੇ ‘ਅਜੀਤ ਵੈੱਬ ਟੀ.ਵੀ’ ਦੇ ਸੀਨੀਅਰ ਪੱਤਰਕਾਰ ਸੁਖਜਿੰਦਰ ਸਿੰਘ ਢੱਡੇ ਨੂੰ ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ ਵੱਕਾਰੀ ‘ਲੈਸਟਰ ਕਮਿਊਨਿਟੀ ਆਨਰਜ਼ ਐਵਾਰਡ-2026’ ਲਈ ਚੁਣੇ ਜਾਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਕੇਵਲ ਇਕ ਪੱਤਰਕਾਰ ਦੀ ਨਿੱਜੀ ਪ੍ਰਾਪਤੀ ਨਹੀਂ, ਸਗੋਂ ਸਮੁੱਚੇ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਆਪਣੇ ਵਧਾਈ ਸੰਦੇਸ਼ ਵਿਚ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਢੱਡੇ ਦੇ ਜੰਮਪਲ ਸੁਖਜਿੰਦਰ ਸਿੰਘ ਢੱਡੇ ਪਿਛਲੇ 27 ਸਾਲਾਂ ਤੋਂ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਨਿਰੰਤਰ ਸੇਵਾਵਾਂ ਨਿਭਾਅ ਰਹੇ ਹਨ। ਸਾਲ 2010 ਤੋਂ ਇੰਗਲੈਂਡ ਵਿਚ ਰਹਿੰਦਿਆਂ ਉਹ ਬਰਤਾਨੀਆ ਦੇ ਪੰਜਾਬੀ ਭਾਈਚਾਰੇ ਦੀਆਂ ਧਾਰਮਿਕ, ਸਮਾਜਿਕ ਅਤੇ ਸਭਿਆਚਾਰਕ ਸਰਗਰਮੀਆਂ ਨੂੰ ਆਪਣੀ ਕਲਮ ਰਾਹੀਂ ਦੁਨੀਆ ਭਰ ਵਿਚ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ੀ ਧਰਤੀ ’ਤੇ ਰਹਿੰਦਿਆਂ ਆਪਣੀ ਮਾਂ-ਬੋਲੀ ਪੰਜਾਬੀ, ਸਿੱਖ ਵਿਰਸੇ ਅਤੇ ਲੋਕ ਮਸਲਿਆਂ ਨੂੰ ਪ੍ਰਮੁੱਖਤਾ ਦੇਣਾ ਉਨ੍ਹਾਂ ਦੀ ਪੱਤਰਕਾਰੀ ਦਾ ਅਹਿਮ ਪੱਖ ਹੈ। ਇਸੇ ਕਰਕੇ ਉਨ੍ਹਾਂ ਨੂੰ ਮਿਲਣ ਜਾ ਰਿਹਾ ਇਹ ਸਨਮਾਨ ਪੰਜਾਬੀ ਪੱਤਰਕਾਰੀ, ਜ਼ਿਲ੍ਹਾ ਅੰਮ੍ਰਿਤਸਰ ਅਤੇ ਪ੍ਰਵਾਸੀ ਪੰਜਾਬੀ ਭਾਈਚਾਰੇ ਲਈ ਵੱਡੇ ਮਾਣ ਵਾਲੀ ਪ੍ਰਾਪਤੀ ਹੈ। ਇੱਥੇ ਜ਼ਿਕਰਯੋਗ ਹੈ ਕਿ ਲੈਸਟਰ ਦੇ ਲਾਰਡ ਮੇਅਰ ਕੌਂਸਲਰ ਕੁਲਵਿੰਦਰ ਸਿੰਘ ਜੌਹਲ ਵਲੋਂ ਭੇਜੇ ਗਏ ਵਿਸ਼ੇਸ਼ ਸੱਦਾ ਪੱਤਰ ਅਨੁਸਾਰ ਸੁਖਜਿੰਦਰ ਸਿੰਘ ਢੱਡੇ ਨੂੰ ਇਹ ਐਵਾਰਡ 21 ਨਵੰਬਰ 2026 ਨੂੰ ਲੈਸਟਰ ਸਥਿਤ ‘ਦਿ ਐਂਪਾਇਰ’ ਵਿਖੇ ਕਰਵਾਏ ਜਾ ਰਹੇ ‘ਲੈਸਟਰ ਕਮਿਊਨਿਟੀ ਵਿੰਟਰ ਗਾਲਾ’ ਦੌਰਾਨ ਪ੍ਰਦਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਛਠ ਪੁਰਬ ਨੂੰ ਦੇਖਦੇ ਹੋਏ ਰੇਲ ਯਾਤਰੀਆਂ ਦੇ ਸੁਵਿਧਾਜਨਕ ਆਉਣ-ਜਾਣ ਲਈ ਲੁਧਿਆਣਾ–ਸਮਸਤੀਪੁਰ ਅਣਰੱਵਖਤ ਸਪੈਸ਼ਲ ਟਰੇਨ ਦਾ ਸੰਚ... ਅਗਲੀ ਖ਼ਬਰ ਬਾਲ ਦਿਵਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24