14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮਹਿੰਗੇ ਭਾਅ ’ਤੇ ਤੂੜੀ ਖ਼ਰੀਦਣੀ ਬਣੀ ਮੱਧਵਰਗੀ ਕਿਸਾਨਾਂ ਲਈ ਮਜਬੂਰੀ

ਮੁੱਦਕੀ, 14 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਕਣਕ ਦੀ ਫ਼ਸਲ ਤੋਂ ਤਿਆਰ ਹੋਣ ਵਾਲੀ ਤੂੜੀ ਦੇ ਰੇਟਾਂ ਵਿਚ ਲਗਾਤਾਰ ਹੋ ਰਹੇ ਵਾਧੇ ਨੇ ਮੱਧਵਰਗੀ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੀ ਚਿੰਤਾ ਵਧਾ ਦਿੱਤੀ ਹੈ। ਤੂੜੀ ਦੇ ਭਾਅ ਅਸਮਾਨੀ ਚੜ੍ਹਨ ਕਾਰਨ ਪਸ਼ੂ ਪਾਲਕਾਂ ਲਈ ਆਪਣੇ ਪਸ਼ੂਆਂ ਦੇ ਚਾਰੇ ਦਾ ਪ੍ਰਬੰਧ ਕਰਨਾ ਔਖਾ ਹੁੰਦਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 15-11-2026
ਮੁੱਦਕੀ, 14 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਕਣਕ ਦੀ ਫ਼ਸਲ ਤੋਂ ਤਿਆਰ ਹੋਣ ਵਾਲੀ ਤੂੜੀ ਦੇ ਰੇਟਾਂ ਵਿਚ ਲਗਾਤਾਰ ਹੋ ਰਹੇ ਵਾਧੇ ਨੇ ਮੱਧਵਰਗੀ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੀ ਚਿੰਤਾ ਵਧਾ ਦਿੱਤੀ ਹੈ। ਤੂੜੀ ਦੇ ਭਾਅ ਅਸਮਾਨੀ ਚੜ੍ਹਨ ਕਾਰਨ ਪਸ਼ੂ ਪਾਲਕਾਂ ਲਈ ਆਪਣੇ ਪਸ਼ੂਆਂ ਦੇ ਚਾਰੇ ਦਾ ਪ੍ਰਬੰਧ ਕਰਨਾ ਔਖਾ ਹੁੰਦਾ ਜਾ ਰਿਹਾ ਹੈ। ਖ਼ਾਸ ਕਰਕੇ ਛੋਟੇ ਅਤੇ ਮੱਧਵਰਗੀ ਕਿਸਾਨ, ਜਿਨ੍ਹਾਂ ਕੋਲ ਪਸ਼ੂਆਂ ਦੀ ਗਿਣਤੀ ਵਧੇਰੇ ਹੈ, ਪਰ ਆਮਦਨ ਦੇ ਸਾਧਨ ਸੀਮਤ ਹਨ, ਮਹਿੰਗੀ ਤੂੜੀ ਖ਼ਰੀਦਣ ਕਾਰਨ ਆਰਥਿਕ ਬੋਝ ਹੇਠ ਆ ਰਹੇ ਹਨ। ਪਿਛਲੇ ਸਮੇਂ ਦੌਰਾਨ 300 ਰੁਪਏ ਪ੍ਰਤੀ ਕੁਇੰਟਲ ਮਿਲਣ ਵਾਲੀ ਤੂੜੀ ਦੇ ਭਾਅ ਇਸ ਵਾਰ 1200 ਰੁਪਏ ਪ੍ਰਤੀ ਕੁਇੰਟਲ ਤੋਂ ਵੀ ਪਾਰ ਹੋ ਗਏ ਹਨ। ਇਸ ਦਾ ਸਭ ਤੋਂ ਵੱਧ ਅਸਰ ਉਨ੍ਹਾਂ ਬੇਜ਼ਮੀਨੇ ਪਸ਼ੂ ਪਾਲਕਾਂ ’ਤੇ ਪੈ ਰਿਹਾ ਹੈ, ਜਿਹੜੇ ਸ਼ਹਿਰਾਂ ਅਤੇ ਕਸਬਿਆਂ ਵਿਚ ਦੋ-ਚਾਰ ਪਸ਼ੂ ਰੱਖ ਕੇ ਉਨ੍ਹਾਂ ਦਾ ਦੁੱਧ ਵੇਚਣ ਰਾਹੀਂ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਦੇ ਹਨ। ਵਧੀਆਂ ਕੀਮਤਾਂ ਕਾਰਨ ਇਨ੍ਹਾਂ ਲੋਕਾਂ ਨੂੰ ਆਪਣਾ ਪਸ਼ੂ ਪਾਲਣ ਦਾ ਕਾਰੋਬਾਰ ਜਾਰੀ ਰੱਖਣਾ ਵੀ ਮੁਸ਼ਕਿਲ ਜਾਪ ਰਿਹਾ ਹੈ। ਪਸ਼ੂ ਪਾਲਣ ਦਾ ਧੰਦਾ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਪਸ਼ੂਆਂ ਦੀ ਖ਼ੁਰਾਕ ਵਿਚ ਤੂੜੀ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਇਸ ਤੋਂ ਬਿਨਾਂ ਪਸ਼ੂ ਪਾਲਣਾ ਮੁਸ਼ਕਿਲ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਆਪਣੀ ਕੋਈ ਜ਼ਮੀਨ ਨਹੀਂ ਅਤੇ ਉਹ ਬੇਰੁਜ਼ਗਾਰੀ ਕਾਰਨ ਦੋ-ਚਾਰ ਪਸ਼ੂ ਰੱਖ ਕੇ ਦੁੱਧ ਵੇਚਣ ਦਾ ਕੰਮ ਕਰਦੇ ਹਨ, ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਚੱਲਦਾ ਹੈ। ਪਰ ਹੁਣ ਤੂੜੀ ਇੰਨੀ ਮਹਿੰਗੀ ਹੋ ਗਈ ਹੈ ਕਿ ਦੁੱਧ ਦੀ ਵਿੱਕਰੀ ਤੋਂ ਹੋਣ ਵਾਲੀ ਕਮਾਈ ਦਾ ਵੱਡਾ ਹਿੱਸਾ ਪਸ਼ੂਆਂ ਦੀ ਖ਼ੁਰਾਕ ’ਤੇ ਹੀ ਖ਼ਰਚ ਹੋਣ ਲੱਗ ਪਿਆ ਹੈ। ਉਨ੍ਹਾਂ ਨੂੰ ਡਰ ਹੈ ਕਿ ਆਉਣ ਵਾਲੇ ਸਮੇਂ ਵਿਚ ਇਸ ਧੰਦੇ ਤੋਂ ਕੋਈ ਬੱਚਤ ਹੋਣ ਦੀ ਬਜਾਏ ਉਲਟਾ ਆਰਥਿਕ ਨੁਕਸਾਨ ਝੱਲਣਾ ਪਵੇਗਾ। ਪਸ਼ੂ ਪਾਲਕਾਂ ਅਨੁਸਾਰ ਤੂੜੀ ਦੀਆਂ ਕੀਮਤਾਂ ਵਿਚ ਵਾਧੇ ਦਾ ਇਕ ਵੱਡਾ ਕਾਰਨ ਇਸ ਦੀ ਦੂਜੇ ਸੂਬਿਆਂ ਅਤੇ ਵੱਖ-ਵੱਖ ਫ਼ੈਕਟਰੀਆਂ ਵਿਚ ਹੋ ਰਹੀ ਸਪਲਾਈ ਵੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੱਡੀ ਮਾਤਰਾ ਵਿਚ ਤੂੜੀ ਬਾਹਰ ਭੇਜੇ ਜਾਣ ਕਾਰਨ ਸਥਾਨਕ ਪੱਧਰ ’ਤੇ ਇਸ ਦੀ ਉਪਲਬਧਤਾ ਘੱਟ ਰਹੀ ਹੈ, ਜਿਸ ਦਾ ਅਸਰ ਸਿੱਧਾ ਕੀਮਤਾਂ ’ਤੇ ਪੈ ਰਿਹਾ ਹੈ। ਲੋਕਾਂ ਨੇ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿਚ ਪਹਿਲਾਂ ਹੀ ਖੇਤੀਬਾੜੀ ਅਤੇ ਪਸ਼ੂ ਪਾਲਣ ਦੇ ਖ਼ਰਚੇ ਲਗਾਤਾਰ ਵੱਧ ਰਹੇ ਹਨ। ਅਜਿਹੇ ਵਿਚ ਤੂੜੀ ਦੀਆਂ ਅਸਮਾਨੀ ਛੂਹ ਰਹੀਆਂ ਕੀਮਤਾਂ ਨੇ ਛੋਟੇ ਕਿਸਾਨਾਂ ਅਤੇ ਬੇਜ਼ਮੀਨੇ ਪਸ਼ੂ ਪਾਲਕਾਂ ਦੀ ਆਰਥਿਕਤਾ ਨੂੰ ਹੋਰ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਨੇ ਸਰਕਾਰ ਅਤੇ ਸਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਕਿ ਤੂੜੀ ਦੀਆਂ ਕੀਮਤਾਂ ਨੂੰ ਕਾਬੂ ਕਰਨ, ਸਥਾਨਕ ਪੱਧਰ ’ਤੇ ਇਸ ਦੀ ਉਪਲਬਧਤਾ ਯਕੀਨੀ ਬਣਾਉਣ, ਛੋਟੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਢੁਕਵੇਂ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਸੈਂਟਰ ਸ਼ੇਰਖਾਂ ਵਿਖੇ ਕਰਵਾਏ ਗਏ ਵਿੱਦਿਅਕ ਮੁਕਾਬਲੇ ਅਗਲੀ ਖ਼ਬਰ ਬਾਜ਼ਾਰਾਂ ਦੀ ਸੁਰੱਖਿਆ ਲਈ ਐਮ.ਪੀ. ਫੰਡ ’ਚ 5 ਲੱਖ ਦੀ ਲਾਗਤ ਨਾਲ ਲੱਗਣਗੇ ਸੀ.ਸੀ.ਟੀ.ਵੀ. ਕੈਮਰੇ -ਘੁਬਾਇਆ, ਪਿੰਕੀ
Ad Position 24