14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਿਸਾਨਾਂ ਉੱਪਰ ਦਰਜ ਪਰਚੇ ਅਤੇ ਰੈੱਡ ਐਂਟਰੀਆਂ ਤੁਰੰਤ ਰੱਦ ਕੀਤੀਆਂ ਜਾਣ-ਭਾਕਿਯੂ ਪੰਜਾਬ

ਜ਼ੀਰਾ, 14 ਨਵੰਬਰ (ਹਰਜੀਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਪੰਜਾਬ) ਦੀ ਇਕ ਹੰਗਾਮੀ ਮੀਟਿੰਗ ਜ਼ੀਰਾ ਵਿਖੇ ਸੂਬਾ ਸਰਪ੍ਰਸਤ ਬਾਪੂ ਗੁਰਦੇਵ ਸਿੰਘ ਵਾਰਸ ਵਾਲਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਪਰਾਲੀ ਸਾੜਨ ਕਾਰਨ ਕਿਸਾਨਾਂ ਉੱਪਰ ਦਰਜ਼ ਹੋ ਰਹੇ ਮਾਮਲਿਆਂ ਦੇ ਬਾਰੇ ਵਿਸ਼ੇਸ਼ ਤੌਰ ’ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਸਰਦਾਰ ਫ਼ੁਰਮਾਨ ਸਿੰਘ ਸੰਧੂ, ਜਨਰਲ ਸਕੱਤਰ ਪੰਜਾਬ ਭੁਪਿੰਦਰ ਸਿੰਘ ਔਲਖ, ਸਰਪ੍ਰਸਤ ਪੰਜਾਬ ਗੁਰਦੇਵ ਸਿੰਘ ਵਾਰਸ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਨੇ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸੁੱਤੀ ਹੋਈ ਸਰਕਾਰ ਮਦਦ ਕਰਨ ਦੀ ਬਜਾਏ ਅੰਨਦਾਤਾ ਨੂੰ ਅਪਰਾਧੀ ਬਣਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 15-11-2026
ਜ਼ੀਰਾ, 14 ਨਵੰਬਰ (ਹਰਜੀਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਪੰਜਾਬ) ਦੀ ਇਕ ਹੰਗਾਮੀ ਮੀਟਿੰਗ ਜ਼ੀਰਾ ਵਿਖੇ ਸੂਬਾ ਸਰਪ੍ਰਸਤ ਬਾਪੂ ਗੁਰਦੇਵ ਸਿੰਘ ਵਾਰਸ ਵਾਲਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਪਰਾਲੀ ਸਾੜਨ ਕਾਰਨ ਕਿਸਾਨਾਂ ਉੱਪਰ ਦਰਜ਼ ਹੋ ਰਹੇ ਮਾਮਲਿਆਂ ਦੇ ਬਾਰੇ ਵਿਸ਼ੇਸ਼ ਤੌਰ ’ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਸਰਦਾਰ ਫ਼ੁਰਮਾਨ ਸਿੰਘ ਸੰਧੂ, ਜਨਰਲ ਸਕੱਤਰ ਪੰਜਾਬ ਭੁਪਿੰਦਰ ਸਿੰਘ ਔਲਖ, ਸਰਪ੍ਰਸਤ ਪੰਜਾਬ ਗੁਰਦੇਵ ਸਿੰਘ ਵਾਰਸ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਨੇ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸੁੱਤੀ ਹੋਈ ਸਰਕਾਰ ਮਦਦ ਕਰਨ ਦੀ ਬਜਾਏ ਅੰਨਦਾਤਾ ਨੂੰ ਅਪਰਾਧੀ ਬਣਾ ਰਹੀ ਹੈ। ਆਗੂਆਂ ਨੇ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਦੇ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਪੂਰੇ ਪੰਜਾਬ ਵਿਚ ਦਰਜ ਪਰਾਲੀ ਸਾੜਨ ਦੇ ਕੁੱਲ 5,517 ਮਾਮਲਿਆਂ ਵਿਚੋਂ ਸਭ ਤੋਂ ਵੱਧ 728 ਮਾਮਲੇ ਇਕੱਲੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਦਰਜ ਕਰਕੇ ਕਿਸਾਨਾਂ ’ ਤੇ ਦਬਾਅ ਬਣਾਇਆ ਜਾ ਰਿਹਾ ਹੈ। ਹੁਣ ਤੱਕ ਸੂਬੇ ਭਰ ਵਿਚ 1,259 ਕਿਸਾਨਾਂ ’ਤੇ ਬੀ.ਐਨ.ਐਸ ਦੀ ਧਾਰਾ 223 ਤਹਿਤ ਐਫ.ਆਈ.ਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 1,637 ਕਿਸਾਨਾਂ ਦੀਆਂ ਜ਼ਮੀਨਾਂ ਦੀਆਂ ਫ਼ਰਦਾਂ ਵਿਚ ’ਰੈੱਡ ਐਂਟਰੀਆਂ’ ਪਾ ਕੇ ਅਤੇ 85 ਲੱਖ ਰੁਪਏ ਤੋਂ ਵੱਧ ਦੇ ਜੁਰਮਾਨੇ ਠੋਕ ਕੇ ਉਨ੍ਹਾਂ ਦਾ ਆਰਥਿਕ ਗਲਾ ਘੁੱਟਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਫ਼ਿਰੋਜ਼ਪੁਰ ਸਰਹੱਦੀ ਅਤੇ ਸੇਮ ਪ੍ਰਭਾਵਿਤ ਇਲਾਕਾ ਹੋਣ ਕਾਰਨ ਗਿੱਲੇ ਖੇਤਾਂ ਵਿਚ ਭਾਰੀ ਮਸ਼ੀਨਾਂ ਨਹੀਂ ਵੜ ਸਕਦੀਆਂ, ਪਰ ਪ੍ਰਸ਼ਾਸਨ ਜ਼ਮੀਨੀ ਹਕੀਕਤ ਜਾਣੇ ਬਿਨਾਂ ਧੱਕੇਸ਼ਾਹੀ ਕਰ ਰਿਹਾ ਹੈ। ਗੁਆਂਢੀ ਸੂਬਾ ਹਰਿਆਣਾ ਕਿਸਾਨਾਂ ਨੂੰ ਪ੍ਰਤੀ ਏਕੜ 1,000 ਰੁਪਏ ਮਦਦ ਦੇ ਰਿਹਾ ਹੈ, ਪਰ ਪੰਜਾਬ ਦੇ ਕਿਸਾਨਾਂ ਨੂੰ ਇਕ ਧੇਲਾ ਵੀ ਨਹੀਂ ਦਿੱਤਾ ਗਿਆ, ਜਿਸ ਕਾਰਨ ਛੋਟਾ ਕਿਸਾਨ 4 ਤੋਂ 5 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਵਾਧੂ ਖਰਚਾ ਝੱਲਣ ਤੋਂ ਅਸਮਰੱਥ ਹੈ। ਜਥੇਬੰਦੀ ਨੇ ਸਖ਼ਤ ਚੇਤਾਵਨੀ ਦਿੰਦਿਆਂ ਮੰਗ ਕੀਤੀ ਕਿ ਕਿਸਾਨਾਂ ’ਤੇ ਦਰਜ ਸਾਰੀਆਂ ਐਫ.ਆਈ.ਆਰ, ਜ਼ਮੀਨੀ ਰਿਕਾਰਡ ਵਿਚ ਪਾਈਆਂ ’ਰੈੱਡ ਐਂਟਰੀਆਂ’ ਅਤੇ ਜੁਰਮਾਨੇ ਤੁਰੰਤ ਬਿਨਾਂ ਸ਼ਰਤ ਰੱਦ ਕੀਤੇ ਜਾਣ ਅਤੇ ਪਰਾਲੀ ਪ੍ਰਬੰਧਨ ਲਈ ਪ੍ਰਤੀ ਏਕੜ ਨਕਦ ਮੁਆਵਜ਼ਾ ਦਿੱਤਾ ਜਾਵੇ, ਨਹੀਂ ਤਾਂ ਯੂਨੀਅਨ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਪ੍ਰਗਟ ਸਿੰਘ ਲਹਿਰਾ ਕੋਰ ਕਮੇਟੀ ਮੈਂਬਰ ਪੰਜਾਬ ,ਲਖਵਿੰਦਰ ਸਿੰਘ ਕਰਮੂੰਵਾਲਾ ਮੀਤ ਪ੍ਰਧਾਨ ਪੰਜਾਬ ,ਜੋਗਿੰਦਰ ਸਿੰਘ ਸਭਰਾ ਮੀਤ ਪ੍ਰਧਾਨ ਪੰਜਾਬ ,ਭੁਪਿੰਦਰ ਸਿੰਘ ਔਲਖ ਜਨਰਲ ਸਕੱਤਰ ਪੰਜਾਬ, ਗੈਰੀ ਬੰਡਾਲਾ ਮੀਡੀਆ ਇੰਚਾਰਜ ਪੰਜਾਬ ,ਬਲਦੇਵ ਸਿੰਘ ਵਾਈਆ ਮੀਤ ਪ੍ਰਧਾਨ ਪੰਜਾਬ, ਮਨਜਿੰਦਰ ਸਿੰਘ ਸੋਨੂੰ ਢਿੱਲੋ ਯੂਥ ਆਗੂ ਪੰਜਾਬ, ਹਰਦੀਪ ਸਿੰਘ ਗਿੱਲ ਕਰਮੂੰਵਾਲਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਰਾਜਬੀਰ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ,ਜਗਤਾਰ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਬਠਿੰਡਾ ,ਗੁਰਦੀਪ ਸਿੰਘ ਰਾਏ ਜ਼ਿਲ੍ਹਾ ਪ੍ਰਧਾਨ ਪੱਛਮੀ, ਸੁਖਵੰਤ ਸਿੰਘ ਕੋਠੇ ਜ਼ਿਲ੍ਹਾ ਜਨਰਲ ਸਕੱਤਰ, ਅਮਰਜੀਤ ਕੌਰ ਜ਼ਿਲ੍ਹਾ ਜਨਰਲ ਸਕੱਤਰ ਫ਼ਰੀਦਕੋਟ,ਸੁਖਚੈਨ ਸਿੰਘ ਬੰਡਾਲਾ ਬਲਾਕ ਪ੍ਰਧਾਨ ਜ਼ੀਰਾ, ਗੁਰਵਿੰਦਰ ਸਿੰਘ ਮੋਹਕਮਵਾਲਾ ਜ਼ਿਲ੍ਹਾ ਕੋਰ ਕਮੇਟੀ ਮੈਂਬਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਹੋਤਾ ਦੇ ਮਿਸਲ ਸਤਲੁਜ ਦੇ ਸੂਬਾ ਜੁਆਇੰਟ ਸਕੱਤਰ ਬਣਨ ’ਤੇ ਦਵਿੰਦਰ ਸਿੰਘ ਸੇਖੋਂ ਨੇ ਵਧਾਈ ਦਿੱਤੀ ਅਗਲੀ ਖ਼ਬਰ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਸੰਬੰਧੀ ਕਿਸਾਨ ਆਗੂਆਂ ਦੀ ਮੀਟਿੰਗ ਬੰਦ ਕੀਤੀਆਂ ਮੰਡੀਆਂ ਜਲਦ ਮੁੜ ਚਾਲੂ ਕਰਕੇ ਕਿਸਾਨਾ...
Ad Position 24