14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਡੀ.ਸੀ.ਐੱਮ. ਸਕੂਲਜ਼ ਦੇ ਸੀ.ਈ.ਓ. ਡਾ. ਅਨਿਰੁੱਧ ਗੁਪਤਾ ‘ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ ਰਾਜਪਾਲ ਕਟਾਰੀਆ ਨੇ ਡਾ.ਗੁਪਤਾ ਨੂੰ ਸਰਹੱਦੀ ਜ਼ਿਲ੍ਹੇ ਲਈ ਦੱਸਿਆ ਵਰਦਾਨ

ਫ਼ਿਰੋਜ਼ਪੁਰ, 14 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡੀ. ਸੀ.

Ad Position 21
No active advertisement
ਅਜੀਤ ਡੈਸਕ 15-11-2026
ਫ਼ਿਰੋਜ਼ਪੁਰ, 14 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡੀ.ਸੀ.ਐੱਮ. ਗਰੁੱਪ ਆਫ਼ ਸਕੂਲਜ਼ ਦੇ ਸੀ.ਈ.ਓ. ਡਾ.ਅਨਿਰੁੱਧ ਗੁਪਤਾ ਨੂੰ ਸਰਹੱਦੀ ਜ਼ਿਲ੍ਹੇ ਲਈ ਵਰਦਾਨ ਕਰਾਰ ਦਿੰਦਿਆਂ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਕਨਵੋਕੇਸ਼ਨ ਸਮਾਗਮ ਦੌਰਾਨ ਰਾਜਪਾਲ ਨੇ ਉਨ੍ਹਾਂ ਨੂੰ ‘ਅਵਾਰਡ ਆਫ਼ ਆਨਰ’ ਨਾਲ ਸਨਮਾਨਿਤ ਕੀਤਾ। ਇਹ ਸਨਮਾਨ ਡਾ.ਗੁਪਤਾ ਨੂੰ ਸਿੱਖਿਆ ਵਿਚ ਨਵੀਨਤਾ, ਸਟਾਰਟਅੱਪ ਨੂੰ ਉਤਸ਼ਾਹਿਤ ਕਰਨ, ਖੇਡਾਂ, ਨੌਜਵਾਨਾਂ ਦੇ ਸਸ਼ਕਤੀਕਰਨ, ਸਮਾਜ ਸੇਵਾ ਅਤੇ ਸੈਰ-ਸਪਾਟੇ ਦੇ ਖੇਤਰ ਵਿਚ ਯੋਗਦਾਨ ਲਈ ਦਿੱਤਾ ਗਿਆ। ਰਾਜਪਾਲ ਨੇ ਕਿਹਾ ਕਿ ਡਾ.ਗੁਪਤਾ ਵਿਦਿਆਰਥੀਆਂ ਨੂੰ ਕਿਤਾਬੀ ਸਿੱਖਿਆ ਦੇ ਨਾਲ-ਨਾਲ ਉੱਦਮਤਾ ਦੀ ਸਿਖਲਾਈ ਦੇ ਕੇ ਆਤਮ-ਨਿਰਭਰ ਬਣਾਉਣ ਲਈ ਯਤਨਸ਼ੀਲ ਹਨ। ਜ਼ਿਕਰਯੋਗ ਹੈ ਕਿ ਡਾ. ਅਨਿਰੁੱਧ ਗੁਪਤਾ ਹੁਣ ਤੱਕ ਵੱਖ-ਵੱਖ ਮੰਚਾਂ ਤੋਂ 100 ਤੋਂ ਵੱਧ ਸਨਮਾਨ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਨੂੰ ਸੱਤ ਵਾਰ ‘ਐਡੂਪ੍ਰੀਨਿਊਰ ਆਫ਼ ਦਾ ਈਅਰ’ ਐਵਾਰਡ, ‘ਐਜੂ ਲੀਡਰ ਆਫ਼ ਦਾ ਈਅਰ’ ਅਤੇ ਸਾਲ 2021 ਵਿਚ ‘ਟਾਈਮਜ਼ ਪਾਵਰ ਆਈਕਨ ਐਵਾਰਡ’ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।
Ad Position 22
No active advertisement
ਪਿਛਲੀ ਖ਼ਬਰ ਟਰਾਂਸਪੋਰਟ ਦਫ਼ਤਰ ਨਾਲ ਸੰਬੰਧਿਤ ਲੋਕਾਂ ਦੀਆਂ ਮੁਸ਼ਕਲਾਂ ਸੰਬੰਧੀ ਪੈਨਸ਼ਨਰ ਆਗੂਆਂ ਵਲੋਂ ਆਰ.ਟੀ.ਓ. ਫ਼ਿਰੋਜਪੁਰ ਨਾਲ ਮੁਲਾਕਾਤ... ਅਗਲੀ ਖ਼ਬਰ ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ’ਚ ਬਾਲ ਦਿਵਸ ਮਨਾਇਆ
Ad Position 24