14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਟਰਾਂਸਪੋਰਟ ਦਫ਼ਤਰ ਨਾਲ ਸੰਬੰਧਿਤ ਲੋਕਾਂ ਦੀਆਂ ਮੁਸ਼ਕਲਾਂ ਸੰਬੰਧੀ ਪੈਨਸ਼ਨਰ ਆਗੂਆਂ ਵਲੋਂ ਆਰ.ਟੀ.ਓ. ਫ਼ਿਰੋਜਪੁਰ ਨਾਲ ਮੁਲਾਕਾਤ ਆਰ.ਟੀ.ਓ. ਵਿਸ਼ਵਜੀਤ ਸਿੰਘ ਸਿੱਧੂ ਨੇ ਲੋਕਾਂ ਨੂੰ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣ ਦਾ ਦਿੱਤਾ ਭਰੋਸਾ

ਫ਼ਿਰੋਜ਼ਪੁਰ, 14 ਨਵੰਬਰ (ਗੁਰਿੰਦਰ ਸਿੰਘ)-ਵਾਹਨਾਂ ਦੀ ਰਜਿਸਟਰੇਸ਼ਨ, ਡਰਾਈਵਿੰਗ ਲਾਇਸੈਂਸ ਬਣਾਉਣ ਅਤੇ ਆਰ. ਟੀ.

Ad Position 21
No active advertisement
ਆਰ.ਟੀ.ਓ ਫ਼ਿਰੋਜ਼ਪੁਰ ਵਿਸ਼ਵਜੀਤ ਸਿੰਘ ਸਿੱਧੂ ਨਾਲ ਮੁਲਾਕਾਤ ਦੌਰਾਨ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਅਤੇ ਪੰਜਾਬ ਸਟੇਟ ਕਰਮਚਾਰੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਬੇਦੀ। ਅਜੀਤ ਤਸਵੀਰ 15-11-2026
ਫ਼ਿਰੋਜ਼ਪੁਰ, 14 ਨਵੰਬਰ (ਗੁਰਿੰਦਰ ਸਿੰਘ)-ਵਾਹਨਾਂ ਦੀ ਰਜਿਸਟਰੇਸ਼ਨ, ਡਰਾਈਵਿੰਗ ਲਾਇਸੈਂਸ ਬਣਾਉਣ ਅਤੇ ਆਰ.ਟੀ.ਓ. ਦਫ਼ਤਰ ਨਾਲ ਸਬੰਧਿਤ ਹੋਰ ਲੰਬਿਤ ਪਏ ਕੰਮਾਂ ਦੇ ਹੱਲ ਲਈ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਅਤੇ ਪੰਜਾਬ ਸਟੇਟ ਕਰਮਚਾਰੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਬੇਦੀ ਨੇ ਆਰ.ਟੀ.ਓ. ਫ਼ਿਰੋਜ਼ਪੁਰ ਵਿਸ਼ਵਜੀਤ ਸਿੰਘ ਸਿੱਧੂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵਾਂ ਆਗੂਆਂ ਨੇ ਆਮ ਲੋਕਾਂ ਨੂੰ ਆਰ.ਟੀ.ਓ. ਦਫ਼ਤਰ ਨਾਲ ਸਬੰਧਿਤ ਕੰਮ ਕਰਵਾਉਣ ਸਮੇਂ ਆ ਰਹੀਆਂ ਮੁਸ਼ਕਲਾਂ ਅਤੇ ਬੇਲੋੜੀ ਖੱਜਲ-ਖੁਆਰੀ ਦੇ ਮਾਮਲੇ ਨੂੰ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਰਜਿਸਟਰੇਸ਼ਨ, ਡਰਾਈਵਿੰਗ ਲਾਇਸੈਂਸ ਅਤੇ ਹੋਰ ਜ਼ਰੂਰੀ ਕੰਮਾਂ ਲਈ ਲੋਕਾਂ ਨੂੰ ਵਾਰ-ਵਾਰ ਦਫ਼ਤਰ ਦੇ ਚੱਕਰ ਲਗਾਉਣੇ ਪੈਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਇਸ ਮੌਕੇ ਆਰ.ਟੀ.ਓ. ਵਿਸ਼ਵਜੀਤ ਸਿੰਘ ਸਿੱਧੂ ਨੇ ਜਥੇਬੰਦੀਆਂ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਦਫ਼ਤਰ ਵਿਚ ਲੋਕਾਂ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਕਿਸੇ ਵੀ ਵਿਅਕਤੀ ਨੂੰ ਬੇਲੋੜੀ ਪ੍ਰੇਸ਼ਾਨੀ ਜਾਂ ਖੱਜਲ- ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਨੇ ਮੀਟਿੰਗ ਦੌਰਾਨ ਹੀ ਆਪਣੇ ਅਧੀਨ ਕੰਮ ਕਰਦੇ ਸਟਾਫ਼ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਅਤੇ ਸਮਾਂਬੱਧ ਢੰਗ ਨਾਲ ਕਰਨ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ’ਚ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਦਾ ਸ਼ਾਨੋ-ਸ਼ੌਕਤ ਨਾਲ ਹੋਇਆ ਆਗਾਜ਼ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਪ... ਅਗਲੀ ਖ਼ਬਰ ਡੀ.ਸੀ.ਐੱਮ. ਸਕੂਲਜ਼ ਦੇ ਸੀ.ਈ.ਓ. ਡਾ. ਅਨਿਰੁੱਧ ਗੁਪਤਾ ‘ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ ਰਾਜਪਾਲ ਕਟਾਰੀਆ ਨੇ ਡਾ.ਗੁਪਤਾ...
Ad Position 24