14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦਸਮੇਸ਼ ਯੂਥ ਕਲੱਬ ਵਲੋਂ ਬਲਾਕ ਪੱਧਰੀ ਸਪੋਰਟਸ ਟੂਰਨਾਮੈਂਟ ਕਰਵਾਇਆ

ਮੱਖੂ, 14 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਹਰਦਵਿੰਦਰ ਸਿੰਘ ਬਲਾਕ ਪ੍ਰਧਾਨ ਯੂਥ ਕਲੱਬਾਂ ਮੱਖੂ ਵਲੋਂ ਪੱਤਰਕਾਰਾਂ ਨੂੰ ਸਾਂਝਾ ਪੈ੍ੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮੇਰਾ ਯੂਵਾ ਭਾਰਤ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਮਨੀਸ਼ਾ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਸ਼ਮੇਸ਼ ਯੂਥ ਕਲੱਬ ਫੇਮੀਵਾਲਾ ਵਲੋਂ ਬਲਾਕ ਮੱਖੂ ਅਧੀਨ ਪੀ. ਐਮ.

Ad Position 21
No active advertisement
ਅਜੀਤ ਡੈਸਕ 15-11-2026
ਮੱਖੂ, 14 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਹਰਦਵਿੰਦਰ ਸਿੰਘ ਬਲਾਕ ਪ੍ਰਧਾਨ ਯੂਥ ਕਲੱਬਾਂ ਮੱਖੂ ਵਲੋਂ ਪੱਤਰਕਾਰਾਂ ਨੂੰ ਸਾਂਝਾ ਪੈ੍ੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮੇਰਾ ਯੂਵਾ ਭਾਰਤ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਮਨੀਸ਼ਾ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਸ਼ਮੇਸ਼ ਯੂਥ ਕਲੱਬ ਫੇਮੀਵਾਲਾ ਵਲੋਂ ਬਲਾਕ ਮੱਖੂ ਅਧੀਨ ਪੀ.ਐਮ. ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਹਿਕ ਗੁਜਰਾਂ ਵਿਖੇ ਨਸ਼ਾ ਮੁਕਤੀ ਯੂਵਾ ਵਿਕਸਤ ਭਾਰਤ ਅਭਿਆਨ ਤਹਿਤ ਬਲਾਕ ਪੱਧਰੀ ਸਪੋਰਟਸ ਟੂਰਨਾਮੈਂਟ ਕਰਵਾਇਆ ਗਿਆ। ਪ੍ਰਿੰਸੀਪਲ ਸੁਖਵਿੰਦਰ ਸਿੰਘ ਵਲੋਂ ਮੁੱਖ ਮਹਿਮਨ ਵਜੋਂ ਸ਼ਿਰਕਤ ਕੀਤੀ। ਇਸ ਸਪੋਰਟਸ ਟੂਰਨਾਮੈਂਟ ਵਿਚ 155 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ। ਜਿਸ ਵਿਚ ਲੜਕਿਆਂ ਦੇ ਵਾਲੀਵਾਲ, ਦੋੜਾਂ, ਗੋਲਾ ਸੁੱਟਣਾ, ਰੱਸਾ ਕੱਸੀ ਆਦਿ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਸੁਖਵਿੰਦਰ ਸਿੰਘ ਵਲੋਂ ਮੇਰਾ ਯੂਵਾ ਭਾਰਤ ਫ਼ਿਰੋਜ਼ਪੁਰ ਵਲੋਂ ਕਰਵਾਏ ਜਾ ਰਹੇ ਬਲਾਕ ਪੱਧਰੀ ਸਪੋਰਟਸ ਟੂਰਨਾਮੈਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਪੋਰਟਸ ਟੂਰਨਾਮੈਂਟ ਨਾਲ ਨੌਜਵਾਨਾਂ ’ਚ ਖੇਡਾਂ ਪ੍ਰਤੀ ਉਤਸ਼ਾਹ ਵਧਦਾ ਹੈ। ਬਲਾਕ ਪ੍ਰਧਾਨ ਹਰਦਵਿੰਦਰ ਸਿੰਘ ਵਲੋਂ ਨੌਜਵਾਨਾਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਾਇੰਸ ਲੈਕਚਰਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਡੀ.ਪੀ. ਮਾਸਟਰ ਸੁਖਰਾਜ ਸਿੰਘ ਵਲੋਂ ਰੈਫ਼ਰੀ ਦੀ ਭੂਮਿਕਾ ਬਹੁਤ ਸੁਚੱਜੇ ਢੰਗ ਨਾਲ ਨਿਭਾਈ ਗਈ। ਬਲਾਕ ਪੱਧਰੀ ਕਰਵਾਏ ਸਪੋਰਟਸ ਟੂਰਨਾਮੈਂਟ ’ਚ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਬਲਾਕ ਪੱਧਰੀ ਸਪੋਰਟਸ ਟੂਰਨਾਮੈਂਟ ਨੂੰ ਸਫਲ ਬਣਾਉਣ ਵਿਚ ਮੈਡਮ ਅਰਚਨਾ, ਪੰਜਾਬੀ ਲੈਕਚਰਾਰ ਗੁਰਪ੍ਰੀਤ ਸਿੰਘ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਬਲਾਕ ਪ੍ਰਧਾਨ ਹਰਦਵਿੰਦਰ ਸਿੰਘ ਫੇਮੀ ਵਾਲਾ ਵਲੋਂ ਇਸ ਟੂਰਨਾਮੈਂਟ ਨੂੰ ਸਫਲ ਬਣਾਉਣ ਵਾਲੇ ਹਰ ਸਹਿਯੋਗੀ ਦਾ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਸਰੀਰ ਦੀਆਂ ਵੱਖ-ਵੱਖ ਪ੍ਰਣਾਲੀਆਂ ਅਤੇ ਸਿਹਤ ਸੰਭਾਲ ਨਾਲ ਸੰਬੰਧਿਤ ਮਾਡਲਾਂ ਰਾਹੀਂ ਵਿਦਿਆਰਥੀਆਂ ਨੇ ਦਿਖਾਈ ਆਪਣੀ... ਅਗਲੀ ਖ਼ਬਰ ਫ਼ਿਰੋਜ਼ਪੁਰ ’ਚ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਦਾ ਸ਼ਾਨੋ-ਸ਼ੌਕਤ ਨਾਲ ਹੋਇਆ ਆਗਾਜ਼ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਪ...
Ad Position 24