ਸ਼੍ਰੀਮਤੀ ਬਲਜੀਤ ਢਿੱਲੋਂ ਅਤੇ ਸਾਬਕਾ ਸਕੱਤਰ ਨਿਰਮਲ ਸਿੰਘ ਢਿੱਲੋਂ ਦੀਆਂ ਸੇਵਾਵਾਂ ਨੂੰ ਕੀਤਾ ਯਾਦ
ਫ਼ਿਰੋਜ਼ਪੁਰ, 14 ਨਵੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਵਿਖੇ ਦੇਵ ਸਮਾਜ ਦੀਆਂ ਸਤਿਕਾਰਯੋਗ ਸ਼ਖਸੀਅਤਾਂ ਮਿਸ਼ਨਰੀ ਸ਼੍ਰੀਮਤੀ ਬਲਜੀਤ ਢਿੱਲੋਂ ਅਤੇ ਸਾਬਕਾ ਸਕੱਤਰ ਅਤੇ ਕਾਲਜ ਦੇ ਸਾਬਕਾ ਚੇਅਰਮੈਨ ਸ਼੍ਰੀ ਨਿਰਮਲ ਸਿੰਘ ਢਿੱਲੋਂ ਦੀ ਯਾਦ ਨੂੰ ਸਮਰਪਿਤ ‘ਸਮ੍ਰਿਤੀ ਦਿਵਸ’ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਹ ਸਮਾਗਮ ਦੇਵ ਸਮਾਜ ਕਾਲਜ ਦੀ ਪ੍ਰਧਾਨ ਡਾ.
‘
‘ਸਮ੍ਰਿਤੀ ਦਿਵਸ’ ਮੌਕੇ ਸ੍ਰੀਮਾਨ ਨਿਰਮਲ ਸਿੰਘ ਢਿੱਲੋਂ ਅਤੇ ਸ੍ਰੀਮਤੀ ਬਲਜੀਤ ਢਿੱਲ ਨੂੰ ਸ਼ਰਧਾਂਜਲੀ ਭੇਟ ਕਰਦੇ ਅਗਨੀਜ ਢਿੱਲੋਂ, ਅਜੇ ਬੱਤਾ।
15-11-2026
ਫ਼ਿਰੋਜ਼ਪੁਰ, 14 ਨਵੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਵਿਖੇ ਦੇਵ ਸਮਾਜ ਦੀਆਂ ਸਤਿਕਾਰਯੋਗ ਸ਼ਖਸੀਅਤਾਂ ਮਿਸ਼ਨਰੀ ਸ਼੍ਰੀਮਤੀ ਬਲਜੀਤ ਢਿੱਲੋਂ ਅਤੇ ਸਾਬਕਾ ਸਕੱਤਰ ਅਤੇ ਕਾਲਜ ਦੇ ਸਾਬਕਾ ਚੇਅਰਮੈਨ ਸ਼੍ਰੀ ਨਿਰਮਲ ਸਿੰਘ ਢਿੱਲੋਂ ਦੀ ਯਾਦ ਨੂੰ ਸਮਰਪਿਤ ‘ਸਮ੍ਰਿਤੀ ਦਿਵਸ’ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਹ ਸਮਾਗਮ ਦੇਵ ਸਮਾਜ ਕਾਲਜ ਦੀ ਪ੍ਰਧਾਨ ਡਾ.ਅਗਨੀਜ਼ ਢਿੱਲੋਂ, ਦੇਵ ਸਮਾਜ ਦੇ ਸਕੱਤਰ ਅਤੇ ਕਾਲਜ ਦੇ ਸਕੱਤਰ ਅਜੇ ਬੱਤਾ ਅਤੇ ਪ੍ਰਿੰਸੀਪਲ ਡਾ.ਸੰਗੀਤਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਦੋਵਾਂ ਮਹਾਨ ਸ਼ਖ਼ਸੀਅਤਾਂ ਨੂੰ ਯਾਦ ਕਰਦਿਆਂ ‘ਮੁਬਾਰਕ ਹੈ ਜਨਮ ਉਨ੍ਹਾਂ’ ਅਤੇ ‘ਪਾਉ ਮੈਂ ਧਰਮ ਕਾ ਜੀਵਨ’ ਸ਼ਬਦਾਂ ਦੇ ਗਾਇਣ ਨਾਲ ਹੋਈ। ਕਾਲਜ ਦੇ ਸੰਗੀਤ ਵਿਭਾਗ ਅਤੇ ਕਰਮਚਾਰੀਆਂ ਵਲੋਂ ਕੀਤੀ ਗਈ ਰੂਹਾਨੀ ਪੇਸ਼ਕਾਰੀ ਨੇ ਮਾਹੌਲ ਨੂੰ ਭਾਵੁਕ ਅਤੇ ਅਧਿਆਤਮਕ ਰੰਗਤ ਪ੍ਰਦਾਨ ਕੀਤੀ। ਇਸ ਮੌਕੇ ਸਮੂਹ ਅਧਿਆਪਨ ਅਤੇ ਗ਼ੈਰ-ਅਧਿਆਪਨ ਅਮਲੇ ਵਲੋਂ ਦੋਵਾਂ ਸ਼ਖ਼ਸੀਅਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਆਪਣੇ ਸੰਬੋਧਨ ਦੌਰਾਨ ਪ੍ਰਿੰਸੀਪਲ ਡਾ.ਸੰਗੀਤਾ ਸ਼ਰਮਾ ਨੇ ਕਿਹਾ ਕਿ ਸ਼੍ਰੀਮਤੀ ਬਲਜੀਤ ਢਿੱਲੋਂ ਨੇ ਦੇਵ ਸਮਾਜ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾਉਂਦਿਆਂ ਨਾਰੀ ਸਿੱਖਿਆ ਦੇ ਪ੍ਰਸਾਰ ਅਤੇ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ। ਇਸੇ ਤਰ੍ਹਾਂ ਸ਼੍ਰੀ ਨਿਰਮਲ ਸਿੰਘ ਢਿੱਲੋਂ ਨੇ ਦੇਵ ਸਮਾਜ ਦੇ ਸਾਬਕਾ ਸਕੱਤਰ ਅਤੇ ਕਾਲਜ ਦੇ ਸਾਬਕਾ ਚੇਅਰਮੈਨ ਵਜੋਂ ਵਿੱਦਿਅਕ ਅਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਣ ਲਈ ਨਿਸ਼ਕਾਮ ਸੇਵਾਵਾਂ ਨਿਭਾਈਆਂ। ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਅਤੇ ਉੱਚ ਨੈਤਿਕ ਆਦਰਸ਼ ਅੱਜ ਵੀ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ। ਇਸ ਮੌਕੇ ਕਾਲਜ ਦੇ ਕੌਮੀ ਸੇਵਾ ਯੋਜਨਾ ਦੇ ਸੇਵਾਦਾਰਾਂ ਅਤੇ ਕੇਂਦਰੀ ਸਭਾ ਵਲੋਂ ‘ਆਪਣੇ ਜੀਵਨ ਵਿਚ ਵਿਗਿਆਨਕ ਸੋਚ ਨੂੰ ਜੀਵੰਤ ਰੱਖੋ’ ਵਿਸ਼ੇ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਵਿਦਿਆਰਥਣਾਂ ਨੇ ਵਿਗਿਆਨਕ ਸੋਚ ਅਪਣਾਉਣ, ਅੰਧਵਿਸ਼ਵਾਸਾਂ ਤੋਂ ਦੂਰ ਰਹਿਣ, ਤਰਕਸ਼ੀਲ ਵਿਚਾਰਧਾਰਾ ਨੂੰ ਉਤਸ਼ਾਹਿਤ ਕਰਨ ਅਤੇ ਸਚਾਈ, ਸਮਾਨਤਾ ਅਤੇ ਨਿਸ਼ਕਾਮ ਸੇਵਾ ਦੇ ਸਿਧਾਂਤਾਂ ’ਤੇ ਚੱਲਣ ਦਾ ਪ੍ਰਣ ਲਿਆ। ਇਸ ਤੋਂ ਇਲਾਵਾ ਲਲਿਤ ਕਲਾ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਚਿੱਤਰਕਾਰੀ ਰਾਹੀਂ ਦੋਵਾਂ ਸ਼ਖ਼ਸੀਅਤਾਂ ਦੀ ਵਿਚਾਰਧਾਰਾ ਅਤੇ ਦੇਵ ਸਮਾਜ ਦੀਆਂ ਕਦਰਾਂ-ਕੀਮਤਾਂ ਨੂੰ ਕਲਾਤਮਕ ਢੰਗ ਨਾਲ ਪੇਸ਼ ਕੀਤਾ ਗਿਆ। ਉੱਚ ਵਿੱਦਿਆ ਵਿਗਿਆਨ ਵਿਭਾਗਾਂ ਵਲੋਂ ਪੁਸਤਕ ਸਮੀਖਿਆ ਵਿਚਾਰ-ਚਰਚਾ ਵੀ ਕਰਵਾਈ ਗਈ, ਜਿਸ ਵਿਚ ਵਿਦਿਆਰਥਣਾਂ ਨੇ ‘ਜੀਵਨ ਵਿਗਿਆਨ ਭਾਗ-1’, ‘ਜੀਵਨ ਵਿਗਿਆਨ ਭਾਗ-2’ ਅਤੇ ‘ਜੀਏਂ ਤੋ ਐਸੇ ਜੀਏਂ’ ਪੁਸਤਕਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਮੁੱਚੇ ਸਮਾਗਮ ਦੌਰਾਨ ਕਰਵਾਈਆਂ ਗਈਆਂ ਗਤੀਵਿਧੀਆਂ ਨੇ ਵਿਦਿਆਰਥਣਾਂ ਨੂੰ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ, ਵਿਗਿਆਨਕ ਦ੍ਰਿਸ਼ਟੀਕੋਣ ਵਿਕਸਿਤ ਕਰਨ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ।