ਨੈਸ਼ਨਲ ਹਾਈਵੇ-54 ’ਤੇ ਓਵਰਟੇਕ ਕਰਦਿਆਂ ਦੋ ਕਾਰਾਂ ਦੀ ਟੱਕਰ
ਜ਼ੀਰਾ, 16 ਨਵੰਬਰ(ਪ੍ਰਤਾਪ ਸਿੰਘ ਹੀਰਾ)-ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਨੰਬਰ 54 ’ਤੇ ਅੱਜ ਦੋ ਤੇਜ਼ ਰਫ਼ਤਾਰ ਕਾਰਾਂ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌਰਾਨ ਇਕ ਕਾਰ ਬੇਕਾਬੂ ਹੋ ਕੇ ਤਿੰਨ ਪਲਟੀਆਂ ਖਾਂਦੀ ਹੋਈ ਸੜਕ ਕਿਨਾਰੇ ਖਤਾਨਾਂ ਵਿਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਪਰ ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿਚ ਕਿਸੇ ਵੀ ਸਵਾਰ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਅਤੇ ਵੱਡਾ ਜਾਨੀ ਨੁਕਸਾਨ ਹੋਣੋਂ ਟਲ ਗਿਆ।
ਜ
ਜ਼ੀਰਾ ਨੇੜੇ ਨੈਸ਼ਨਲ ਹਾਈਵੇ-54’ਤੇ ਓਵਰਟੇਕ ਕਰਦੇ ਸਮੇਂ ਹਾਦਸਾਗ੍ਰਸਤ ਹੋ ਕੇ ਪਲਟੀ ਕਾਰ ਦਾ ਦ੍ਰਿਸ਼। ਤਸਵੀਰ: ਪ੍ਰਤਾਪ ਸਿੰਘ ਹੀਰਾ
16-11-2026
ਜ਼ੀਰਾ, 16 ਨਵੰਬਰ(ਪ੍ਰਤਾਪ ਸਿੰਘ ਹੀਰਾ)-ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਨੰਬਰ 54 ’ਤੇ ਅੱਜ ਦੋ ਤੇਜ਼ ਰਫ਼ਤਾਰ ਕਾਰਾਂ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌਰਾਨ ਇਕ ਕਾਰ ਬੇਕਾਬੂ ਹੋ ਕੇ ਤਿੰਨ ਪਲਟੀਆਂ ਖਾਂਦੀ ਹੋਈ ਸੜਕ ਕਿਨਾਰੇ ਖਤਾਨਾਂ ਵਿਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਪਰ ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿਚ ਕਿਸੇ ਵੀ ਸਵਾਰ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਅਤੇ ਵੱਡਾ ਜਾਨੀ ਨੁਕਸਾਨ ਹੋਣੋਂ ਟਲ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਕੀਆ ਕਾਰੈਂਸ ਅਤੇ ਟੋਯੋਟਾ ਇਨੋਵਾ ਕਾਰਾਂ ਤਲਵੰਡੀ ਭਾਈ ਵਾਲੇ ਪਾਸਿਓਂ ਜ਼ੀਰਾ ਵੱਲ ਆ ਰਹੀਆਂ ਸਨ। ਜਦੋਂ ਇਹ ਵਾਹਨ ਰਿਲਾਇੰਸ ਪੈਟਰੋਲ ਪੰਪ ਦੇ ਨਜ਼ਦੀਕ ਪਹੁੰਚੇ ਤਾਂ ਇਕ-ਦੂਜੇ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਦੋਵੇਂ ਕਾਰਾਂ ਆਪਸ ਵਿਚ ਟਕਰਾ ਗਈਆਂ। ਟੱਕਰ ਇੰਨੀ ਜ਼ੋਰਦਾਰ ਸੀ ਕਿ ਇਕ ਕਾਰ ਸੜਕ ਤੋਂ ਉਤਰ ਕੇ ਤਿੰਨ ਪਲਟੀਆਂ ਖਾਂਦੀ ਹੋਈ ਖਤਾਨਾਂ ਵਿਚ ਜਾ ਪਲਟੀ। ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਕਾਰ ਸਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਜਾਣਕਾਰੀ ਮੁਤਾਬਕ, ਕਾਰ ਨੰਬਰ ਪੀ.ਬੀ. 02-ਈ.ਆਰ.-3413 ਵਿਚ ਡੇਰਾ ਬਾਬਾ ਭਾਈ ਹਰ ਜੀ ਸਾਹਿਬ ਖੁਖਰਾਣਾ ਦੇ ਮੁਖੀ ਬਾਬਾ ਅਮਰੀਕ ਸਿੰਘ ਆਪਣੇ ਸੇਵਕਾਂ ਰਘੁਬੀਰ ਸਿੰਘ, ਰਾਜਵਿੰਦਰ ਸਿੰਘ, ਲਾਭ ਸਿੰਘ ਅਤੇ ਸਾਹਿਬ ਸਿੰਘ ਸਮੇਤ ਤਲਵੰਡੀ ਭਾਈ ਤੋਂ ਕਪੂਰਥਲਾ ਵੱਲ ਜਾ ਰਹੇ ਸਨ। ਦੂਜੇ ਪਾਸੇ, ਟੋਯੋਟਾ ਇਨੋਵਾ ਕਾਰ ਵਿਚ ਸਾਬਕਾ ਸੈਨਿਕ ਕਮੇਟੀ ਪੰਜਾਬ ਦੇ ਮੈਂਬਰ ਸਵਾਰ ਸਨ, ਜੋ ਪਰਮਿੰਦਰ ਸਿੰਘ ਝੋਟਾ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਣ ਉਪਰੰਤ ਵਾਪਸ ਪਰਤ ਰਹੇ ਸਨ। ਭਾਵੇਂ ਇਸ ਹਾਦਸੇ ਵਿਚ ਦੋਵਾਂ ਕਾਰਾਂ ਦਾ ਭਾਰੀ ਨੁਕਸਾਨ ਹੋਇਆ ਹੈ, ਪਰ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਾ ਹੋਣ ਕਾਰਨ ਦੋਵਾਂ ਧਿਰਾਂ ਨੇ ਸੁੱਖ ਦਾ ਸਾਹ ਲਿਆ। ਮੌਕੇ ’ਤੇ ਮੌਜੂਦ ਲੋਕਾਂ ਦੇ ਸਹਿਯੋਗ ਨਾਲ ਦੋਵਾਂ ਕਾਰ ਮਾਲਕਾਂ ਨੇ ਪੁਲਿਸ ਕਾਰਵਾਈ ਵਿਚ ਪੈਣ ਦੀ ਬਜਾਏ ਆਪਸੀ ਸਹਿਮਤੀ ਨਾਲ ਮਾਮਲਾ ਸੁਲਝਾ ਲਿਆ।